06-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-07-2026

ਪੈਨਸ਼ਨਰਜ਼ ਵੈੱਲਫੇਅਰ ਐਸੋਸੀਏਸ਼ਨ ਵਲੋਂ ਸਰਕਾਰ ’ਤੇ ਮੰਗਾਂ ਨਾ ਮੰਨਣ ਦਾ ਦੋਸ਼

ਅਜੀਤ ਡੈਸਕ 21-07-2026

ਮਾਨਸਾ, 20 ਜੁਲਾਈ (ਬਲਵਿੰਦਰ ਸਿੰਘ ਧਾਲੀਵਾਲ)- ਪੈਨਸ਼ਨਰਜ਼ ਵੈੱਲਫੇਅਰ ਐਸੋਸੀਏਸ਼ਨ ਮਾਨਸਾ ਦੀ ਕਾਰਜਕਾਰਨੀ ਦੀ ਮੀਟਿੰਗ ਸਥਾਨਕ ਪੈਨਸ਼ਨਰਜ਼ ਭਵਨ ਵਿਖੇ ਹੋਈ। ਬੁਲਾਰਿਆਂ ਨੇ ਦੋਸ਼ ਲਗਾਇਆ ਕਿ ਪੰਜਾਬ ਸਰਕਾਰ ਮੁਲਾਜ਼ਮਾਂ ਤੇ ਪੈਨਸ਼ਨਰਾਂ ਦੀਆਂ ਮੰਗਾਂ ਪ੍ਰਤੀ ਗੰਭੀਰ ਨਹੀਂ। ਉਨ੍ਹਾਂ ਕਿਹਾ ਕਿ ਅਦਾਲਤਾਂ ‘ਚ ਵੀ ਸਰਕਾਰ ਵਲੋਂ ਹਰ ਤਰ੍ਹਾਂ ਦੇ ਕੋਝੇ ਹੱਥਕੰਡੇ ਵਰਤਣ ‘ਚ ਕੋਈ ਕਸਰ ਬਾਕੀ ਨਹੀਂ ਛੱਡੀ ਜਾ ਰਹੀ। ਉਨ੍ਹਾਂ ਦੱਸਿਆ ਕਿ ਮੁਲਾਜ਼ਮ ਅਤੇ ਪੈਨਸ਼ਨਰਜ਼ ਸਾਂਝਾ ਫ਼ਰੰਟ ਵਲੋਂ 29 ਜੁਲਾਈ ਦੀ ਸੰਗਰੂਰ ਰੈਲੀ ਅਤੇ 7 ਅਗਸਤ ਨੂੰ ਮੁਹਾਲੀ ਵਿਖੇ ਕੀਤੀ ਜਾ ਰਹੀ ਮਹਾਂ ਰੈਲੀ ‘ਚ ਐਸੋਸੀਏਸ਼ਨ ਦੇ ਮੈਂਬਰ ਵੱਡੀ ਗਿਣਤੀ ‘ਚ ਸ਼ਾਮਿਲ ਹੋਣਗੇ। ਇਸ ਮੌਕੇ ਸਿਕੰਦਰ ਸਿੰਘ ਘਰਾਂਗਣਾ, ਅਜੈਬ ਸਿੰਘ ਅਲੀਸ਼ੇਰ, ਜੀਤ ਸਿੰਘ ਭੁੱਲਰ, ਪਰਮਜੀਤ ਕੌਰ ਮਾਨਸਾ, ਹਰਬੰਸ ਸਿੰਘ ਢਿੱਲੋਂ, ਗੁਰਦੇਵ ਸਿੰਘ ਘੁਮਾਣ, ਰਾਜ ਕੁਮਾਰ ਰੰਗਾ, ਆਤਮਾ ਸਿੰਘ ਪਮਾਰ, ਇੰਦਰ ਸਿੰਘ ਬੁਰਜ ਹਰੀ, ਸੁਰਜੀਤ ਸਿੰਘ ਖਿਆਲਾ, ਜਸਵੰਤ ਸਿੰਘ ਕੁਲਿਹਰੀ, ਮੇਜਰ ਸਿੰਘ ਸਰਪੰਚ, ਸੇਠੀ ਸਿੰਘ ਸਰਾਂ, ਸਵਿੰਦਰ ਸਿੰਘ, ਬਲਵੰਤ ਸਿੰਘ ਜੋਗਾ, ਲੱਖਾ ਸਿੰਘ ਸਹਾਰਨਾ, ਬਾਦਸ਼ਾਹ ਸਿੰਘ ਚਹਿਲ ਆਦਿ ਹਾਜ਼ਰ ਸਨ।

ਪਿਛਲੀ ਖ਼ਬਰ ਰੇਲਵੇ ਸਟੇਸ਼ਨ ਮਾਨਸਾ ਦੀਆਂ ਰਹਿੰਦੀਆਂ ਸਮੱਸਿਆਵਾਂ ਨੂੰ ਹੱਲ ਕਰਨ ਦੀ ਮੰਗ ਅਗਲੀ ਖ਼ਬਰ ਗਿਆਨ ਸਾਗਰ ਸਕੂਲ ਦੀਆਂ ਵਿਦਿਆਰਥਣਾਂ ਦੀ ਪੀ. ਸੀ. ਏ ਲਈ ਹੋਈ ਚੋਣ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।