05-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-07-2026

ਬਿਜਲੀ ਕਰਮਚਾਰੀਆਂ ਨੇ ਦੂਜੇ ਦਿਨ ਵੀ ਧਰਨਾ ਪ੍ਰਦਰਸ਼ਨ ਕਰ ਕੇ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ

ਅਜੀਤ ਡੈਸਕ 23-07-2026
ਮਾਨਸਾ, 22 ਜੁਲਾਈ (ਗੁਰਚੇਤ ਸਿੰਘ ਫੱਤੇਵਾਲੀਆ)- ਬਿਜਲੀ ਕਰਮਚਾਰੀਆਂ ਵਲੋਂ ਸਥਾਨਕ ਪਾਵਰਕਾਮ ਦਫ਼ਤਰ ਅੱਗੇ ਦੂਜੇ ਦਿਨ ਵੀ ਧਰਨਾ ਪ੍ਰਦਰਸ਼ਨ ਕਰ ਕੇ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ। ਬੁਲਾਰਿਆਂ ਨੇ ਸੂਬਾ ਕਮੇਟੀ ਦੇ ਸੱਦੇ ’ਤੇ ਸਮੂਹਿਕ ਛੁੱਟੀ ’ਚ 2 ਦਿਨ ਦਾ ਵਾਧਾ ਕਰ ਕੇ 23 ਤੇ 24 ਜੁਲਾਈ ਨੂੰ ਵੀ ਸੰਘਰਸ਼ ਜਾਰੀ ਰੱਖਣ ਦਾ ਐਲਾਨ ਕੀਤਾ। ਉਨ੍ਹਾਂ ਦੋਸ਼ ਲਗਾਇਆ ਕਿ ਸਰਕਾਰ ਵਲੋਂ ਮੁਲਾਜ਼ਮਾਂ ਦੀਆਂ ਮੰਗਾਂ ਨੂੰ ਅਣਗੌਲਿਆ ਕੀਤਾ ਜਾ ਰਿਹਾ ਹੈ। ਉਨ੍ਹਾਂ ਮੰਗ ਕੀਤੀ ਕਿ 17 ਜੁਲਾਈ 2020 ਦਾ ਮੁਲਾਜ਼ਮ ਵਿਰੋਧੀ ਪੱਤਰ ਰੱਦ ਕਰਨ ਦੇ ਨਾਲ ਹੀ ਕੇਂਦਰੀ ਪੇਅ ਸਕੇਲ ਲਾਗੂ ਕੀਤਾ ਜਾਵੇ, ਮਾਣ ਭੱਤੇ ਦੀਆਂ ਬਕਾਇਆ ਕਿਸ਼ਤਾਂ ਤੁਰੰਤ ਜਾਰੀ ਕੀਤੀਆਂ ਜਾਣ ਅਤੇ ਪੁਰਾਣੀ ਪੈਨਸ਼ਨ ਬਹਾਲ ਕਰਨ ਸਮੇਤ ਸਾਰੀਆਂ ਮੰਗਾਂ ਮੰਨੀਆਂ ਜਾਣ। ਇਸ ਮੌਕੇ ਇੰਪਲਾਈਜ਼ ਫੈਡਰੇਸ਼ਨ ਪਹਿਲਵਾਨ ਦੇ ਸੂਬਾ ਮੀਤ ਪ੍ਰਧਾਨ ਵਰਿੰਦਰਪਾਲ ਸਿੰਘ ਲਾਡੀ, ਸੁਖਪ੍ਰੀਤ ਸਿੰਘ, ਅੰਮ੍ਰਿਤਪਾਲ ਸਿੰਘ ਜੋਈਆਂ, ਮਨਦੀਪ ਸਿੰਘ, ਬਲਰਾਜ ਸਿੰਘ, ਅਮਨਪ੍ਰੀਤ ਸਿੰਘ, ਜਤਿੰਦਰ ਮੂਸਾ, ਪ੍ਰਦੀਪ ਸਿੰਘ, ਗੁਰਪ੍ਰੀਤ ਸਿੰਘ ਫਫੜੇ, ਗੁਰਸੇਵਕ ਸਿੰਘ, ਬਲਵੀਰ ਸਿੰਘ, ਲਖਨ ਲਾਲ ਮੌੜ, ਜਗਰਾਜ ਸਿੰਘ ਰੱਲਾ, ਬਿੱਕਰ ਸਿੰਘ ਮੰਘਾਣੀਆ, ਅਮਰਜੀਤ ਸਿੰਘ ਸਿੱਧੂ, ਬਲਦੇਵ ਸਿੰਘ ਮੰਢਾਲੀ, ਸਤਿਗੁਰੂ ਸਿੰਘ, ਦਰਸ਼ਨ ਸਿੰਘ ਜੋਗਾ, ਗੁਰਦਰਸ਼ਨ ਸਿੰਘ ਟਾਹਲੀਆਂ ਆਦਿ ਹਾਜ਼ਰ ਸਨ।
ਬੁਢਲਾਡਾ ਵਿਖੇ ਵੀ ਕਰਮਚਾਰੀਆਂ ਨੇ ਰੋਸ ਪ੍ਰਗਟਾਇਆ
ਬੁਢਲਾਡਾ ਤੋਂ ਸਵਰਨ ਸਿੰਘ ਰਾਹੀ ਅਨੁਸਾਰ- ਇੱਥੇ ਪਾਵਰਕਾਮ ਮੈਨੇਜਮੈਂਟ ਅਤੇ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕਰਦਿਆਂ ਵੱਖ-ਵੱਖ ਜਥੇਬੰਦੀਆਂ ਦੇ ਆਗੂਆਂ ਨੇ ਦੋਸ਼ ਲਗਾਇਆ ਕਿ ਕਈ ਵਾਰ ਮੀਟਿੰਗਾਂ ਦੇ ਬਾਵਜੂਦ ਉਨ੍ਹਾਂ ਦੀਆਂ ਮੰਗਾਂ ਨੂੰ ਲਗਾਤਾਰ ਲਟਕਾਇਆ ਜਾ ਰਿਹਾ ਹੈ। ਆਗੂਆਂ ਅਨੁਸਾਰ 11 ਜੂਨ ਨੂੰ ਬਿਜਲੀ ਮੰਤਰੀ ਨਾਲ ਹੋਈ ਮੀਟਿੰਗ ’ਚ ਕਈ ਅਹਿਮ ਮੰਗਾਂ ’ਤੇ ਸਹਿਮਤੀ ਬਣੀ ਸੀ ਪਰ ਹਾਲੇ ਤੱਕ ਅਮਲੀ ਰੂਪ ਨਹੀਂ ਦਿੱਤਾ ਗਿਆ। ਆਗੂਆਂ ਨੇ ਕਿਹਾ ਕਿ ਮੀਟਿੰਗਾਂ ਅਤੇ ਭਰੋਸਿਆਂ ਦੇ ਬਾਵਜੂਦ ਮੰਗਾਂ ਦਾ ਨਿਪਟਾਰਾ ਨਾ ਹੋਣ ਕਾਰਨ ਮੁਲਾਜ਼ਮਾਂ ਤੇ ਪੈਨਸ਼ਨਰਾਂ ’ਚ ਰੋਸ ਫੈਲਿਆ ਹੋਇਆ ਹੈ।
ਜੋਗਾ ਵਿਖੇ ਬਿਜਲੀ ਬੋਰਡ ਵਿਰੁੱਧ ਰੋਸ ਪ੍ਰਦਰਸ਼ਨ
ਜੋਗਾ ਤੋਂ ਮਨਜੀਤ ਸਿੰਘ ਘੜੈਲੀ ਅਨੁਸਾਰ- ਬਿਜਲੀ ਮੁਲਾਜ਼ਮਾਂ ਤੇ ਪੈਨਸ਼ਨਰਾਂ ਦੀਆਂ ਮੰਗਾਂ ਦੀ ਲਗਾਤਾਰ ਕੀਤੀ ਜਾ ਰਹੀ ਅਣਦੇਖੀ ਦੇ ਰੋਸ ਵਜੋਂ ਬਿਜਲੀ ਮੁਲਾਜ਼ਮਾਂ ਵਲੋਂ ਪੰਜਾਬ ਸਰਕਾਰ ਤੇ ਬਿਜਲੀ ਬੋਰਡ ਖ਼ਿਲਾਫ਼ ਸਮੂਹਿਕ ਛੁੱਟੀ ਦੇ ਦੂਜੇ ਦਿਨ ਵੀ ਪ੍ਰਦਰਸ਼ਨ ਜਾਰੀ ਰਿਹਾ। ਪ੍ਰੈੱਸ ਸਕੱਤਰ ਕ੍ਰਿਸ਼ਨ ਮਾਨਬੀਬੜੀਆਂ ਨੇ ਕਿਹਾ ਕਿ ਸਰਕਾਰ ਵਲੋਂ ਬਿਜਲੀ ਮੁਲਾਜ਼ਮਾਂ ਨਾਲ ਕੀਤੀ ਜਾ ਰਹੀ ਵਾਅਦਾ ਖ਼ਿਲਾਫ਼ੀ ਕਿਸੇ ਵੀ ਕੀਮਤ ’ਤੇ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਇਸ ਮੌਕੇ ਸੰਦੀਪ ਮੱਤੀ, ਅਮਰੀਕ ਸਿੰਘ, ਬਲਵੀਰ ਸਿੰਘ ਜੋਗਾ, ਅੰਗਰੇਜ਼ ਸਿੰਘ ਮੌਜੋ, ਸੁਖਵਿੰਦਰ ਸਿੰਘ ਕੋਟੜਾ, ਰਾਜਵਿੰਦਰਦਾਸ, ਪ੍ਰਗਟ ਸਿੰਘ ਗਾਗੋਵਾਲ, ਭੁਪਿੰਦਰ ਵਾਲੀਆ, ਬਲਵਿੰਦਰ ਸਿੰਘ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਕਾਂਗਰਸ ਪਾਰਟੀ ਵਲੋਂ ਕੇਂਦਰ ਤੇ ਪੰਜਾਬ ਸਰਕਾਰ ਦੀਆਂ ਅਰਥੀਆਂ ਫੂਕ ਕੇ ਰੋਸ ਪ੍ਰਦਰਸ਼ਨ ਅਗਲੀ ਖ਼ਬਰ ਆਜ਼ਾਦੀ ਦਿਵਸ ਤੋਂ ਪਹਿਲਾਂ ਮੰਗਾਂ ਮੰਨੇ ਪੰਜਾਬ ਸਰਕਾਰ-ਆਗੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।