04-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-07-2026

ਪਿੰਡ ਕੁਸਲਾ ਦੇ ਦਰਜਨਾਂ ਪਰਿਵਾਰ ਆਮ ਆਦਮੀ ਪਾਰਟੀ ’ਚ ਸ਼ਾਮਿਲ ਹੋਏ

ਅਜੀਤ ਡੈਸਕ 23-07-2026
ਝੁਨੀਰ, 22 ਜੁਲਾਈ (ਸੰਜੀਵ ਸਿੰਗਲਾ)- ਪਿੰਡ ਕੁਸਲਾ ਵਿਖੇ ਆਮ ਆਦਮੀ ਪਾਰਟੀ ਨੂੰ ਉਸ ਸਮੇਂ ਭਾਰੀ ਬਲ ਮਿਲਿਆ ਜਦੋਂ 70 ਦੇ ਕਰੀਬ ਵਿਅਕਤੀ ਵੱਖ-ਵੱਖ ਪਾਰਟੀਆਂ ਛੱਡ ਕੇ ਆਪਣੇ ਪਰਿਵਾਰਾਂ ਸਮੇਤ ‘ਆਪ’ ’ਚ ਸ਼ਾਮਿਲ ਹੋ ਗਏ। ਬਲਾਕ ਪ੍ਰਧਾਨ ਜਸਪਾਲ ਸਿੰਘ ਨੇ ਦੱਸਿਆ ਕਿ ਪਿੰਡ ਕੁਸਲਾ ਵਿਖੇ ਹਲਕਾ ਸਰਦੂਲਗੜ੍ਹ ਦੇ ਵਿਧਾਇਕ ਗੁਰਪ੍ਰੀਤ ਸਿੰਘ ਬਣਾਂਵਾਲੀ ਨੇ ਵੱਖ-ਵੱਖ ਪ੍ਰੋਗਰਾਮਾਂ ਦੌਰਾਨ ‘ਆਪ’ ’ਚ ਸ਼ਾਮਿਲ ਹੋਣ ਵਾਲਿਆਂ ਦਾ ਸਿਰੋਪਾਓ ਪਾ ਕੇ ਸਵਾਗਤ ਕੀਤਾ। ਉਨ੍ਹਾਂ ਕਿਹਾ ਕਿ ਪਾਰਟੀ ’ਚ ਸ਼ਾਮਲ ਹੋਣ ਵਾਲੇ ਸਾਰੇ ਵਿਅਕਤੀਆਂ ਨੂੰ ਪੂਰਾ ਮਾਨ ਸਨਮਾਨ ਦਿੱਤਾ ਜਾਵੇਗਾ। ਉਨ੍ਹਾਂ ਦਾਅਵਾ ਕੀਤਾ ਕਿ ਆਮ ਆਦਮੀ ਪਾਰਟੀ 2027 ਦੀਆਂ ਵਿਧਾਨ ਸਭਾ ਚੋਣਾਂ ਮੌਕੇ ਵੱਡੀ ਜਿੱਤ ਪ੍ਰਾਪਤ ਕਰ ਕੇ ਸੂਬੇ ’ਚ ਆਪਣੀ ਸਰਕਾਰ ਬਣਾਏਗੀ। ਇਸ ਮੌਕੇ ਹਲਕਾ ਸੰਗਠਨ ਇੰਚਾਰਜ ਸਰਪੰਚ ਰਜਿੰਦਰ ਸਿੰਘ ਦਸੌਂਦੀਆ, ਜੱਗਰ ਸਿੰਘ, ਜੋਤ ਰਾਮ ਪਰਜਾਪਤ, ਗੁਰਸੇਵਕ ਸਿੰਘ ਝੁਨੀਰ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਨਵੇਂ ਰਾਸ਼ਨ ਕਾਰਡ ਬਣਵਾਉਣ ਤੇ ਮੌਜੂਦਾ ਕਾਰਡ ’ਚ ਨਾਂਅ ਸ਼ਾਮਿਲ ਕਰਨ ਲਈ ਅਰਜ਼ੀਆਂ ਦੀ ਮੰਗ ਅਗਲੀ ਖ਼ਬਰ ਕਮਿਸ਼ਨ ਘੱਟ ਗਿਣਤੀਆਂ ਅਤੇ ਸਰਕਾਰ ਦਰਮਿਆਨ ਪੁਲ ਦਾ ਕਾਰਜ ਕਰੇਗਾ-ਗਰੇਵਾਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।