04-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-07-2026

ਪੁਰਾਣੀ ਪੈਨਸ਼ਨ ਬਹਾਲੀ ਕਮੇਟੀ ਤੇ ਹੋਰ ਜਥੇਬੰਦੀਆਂ ਦੇ ਆਗੂਆਂ ’ਤੇ ਦਰਜ ਮੁਕੱਦਮੇ ਰੱਦ ਕਰਨ ਦੀ ਮੰਗ

ਅਜੀਤ ਡੈਸਕ 23-07-2026
ਮਾਨਸਾ, 22 ਜੁਲਾਈ (ਬਲਵਿੰਦਰ ਸਿੰਘ ਧਾਲੀਵਾਲ)- ਪੁਰਾਣੀ ਪੈਨਸ਼ਨ ਬਹਾਲੀ ਕਮੇਟੀ ਅਤੇ ਹੋਰ ਜਥੇਬੰਦੀਆਂ ਦੇ ਆਗੂਆਂ ‘ਤੇ ਦਰਜ ਮੁਕੱਦਮਿਆਂ ਨੂੰ ਰੱਦ ਕਰਵਾਉਣ ਲਈ ਅਧਿਆਪਕ ਜਥੇਬੰਦੀਆਂ ਦਾ ਵਫ਼ਦ ਹਰਜਿੰਦਰ ਸਿੰਘ ਗਿੱਲ ਡੀ. ਐਸ. ਪੀ. ਸਬ ਡਵੀਜ਼ਨ ਮਾਨਸਾ ਨੂੰ ਮਿਲਿਆ। ਜ਼ਿਕਰਯੋਗ ਹੈ ਕਿ 2023 ‘ਚ ਮੁੱਖ ਮੰਤਰੀ ਪੰਜਾਬ ਦੀ ਮਾਨਸਾ ਆਮਦ ਮੌਕੇ ਜਦੋਂ ਸੰਘਰਸ਼ ਕਮੇਟੀ, ਠੇਕਾ ਮੁਲਾਜ਼ਮ ਮੋਰਚਾ ਅਤੇ ਬੇਰੁਜ਼ਗਾਰ ਅਧਿਆਪਕ ਯੂਨੀਅਨਾਂ ਦੇ ਨੁਮਾਇੰਦੇ ਮੁੱਖ ਮੰਤਰੀ ਨੂੰ ਮਿਲਣ ਜਾ ਰਹੇ ਸਨ ਤਾਂ ਪੁਲਿਸ ਵਲੋਂ ਰਸਤੇ ‘ਚ ਰੋਕ ਕੇ 158 ਆਗੂਆਂ ਅਤੇ ਵਰਕਰਾਂ ‘ਤੇ ਭੰਨਤੋੜ ਕਰਨ ਦੇ ਮੁਕੱਦਮੇ ਦਰਜ ਕਰ ਦਿੱਤੇ ਸਨ। ਯੂਨੀਅਨ ਦੇ ਆਗੂ ਕਰਮਜੀਤ ਸਿੰਘ ਤਾਮਕੋਟ, ਦਰਸ਼ਨ ਸਿੰਘ ਅਲੀਸ਼ੇਰ, ਧਰਮਿੰਦਰ ਸਿੰਘ ਹੀਰੇਵਾਲਾ ਅਤੇ ਲਖਵਿੰਦਰ ਸਿੰਘ ਮਾਨ ਨੇ ਦੱਸਿਆ ਕਿ ਤਕਰੀਬਨ ਸਾਲ ਪਹਿਲਾਂ ਇਸ ਪਰਚੇ ਨੂੰ ਰੱਦ ਕਰਨ ਦੀ ਪ੍ਰਕਿਰਿਆ ਵੀ ਸ਼ੁਰੂ ਹੋਈ ਸੀ ਪਰ ਤੱਕ ਪਰਚਾ ਰੱਦ ਨਹੀਂ ਕੀਤਾ ਗਿਆ। ਉਨ੍ਹਾਂ ਕਿਹਾ ਕਿ ਇਸ ਤਰ੍ਹਾਂ ਦੇ ਝੂਠੇ ਪਰਚੇ ਪਾ ਕੇ ਸੰਘਰਸ਼ ਕਰਨ ਵਾਲੇ ਲੋਕਾਂ ਦੀ ਜ਼ਬਾਨ ਨੂੰ ਬੰਦ ਨਹੀਂ ਕੀਤਾ ਜਾ ਸਕਦਾ। ਉਨ੍ਹਾਂ ਕਿਹਾ ਕਿ ਜੇਕਰ ਪਰਚੇ ਰੱਦ ਨਾ ਕੀਤੇ ਗਏ ਤਾਂ ਜਨਤਕ ਜਥੇਬੰਦੀਆਂ ਦੇ ਸਹਿਯੋਗ ਨਾਲ ਵੱਡਾ ਸੰਘਰਸ਼ ਵਿੱਢਿਆ ਜਾਵੇਗਾ। ਇਸ ਮੌਕੇ ਰਾਜਵਿੰਦਰ ਸਿੰਘ ਬਹਿਣੀਵਾਲ, ਨਵੀਨ ਬੋਹਾ, ਇਕਬਾਲ ਸਿੰਘ, ਸੁਖਦੀਪ ਸਿੰਘ, ਗੁਰਪ੍ਰੀਤ ਸਿੰਘ ਭੀਖੀ, ਮਨਦੀਪ ਸਿੰਘ ਕੋਟਲੀ, ਸੁਖਚੈਨ ਸਿੰਘ ਸੇਖੋਂ, ਕੁਲਦੀਪ ਸਿੰਘ ਅੱਕਾਂਵਾਲੀ, ਇਕਬਾਲ ਸਿੰਘ ਉੱਭਾ, ਗੁਰਪਿੰਦਰ ਸਿੰਘ, ਦਮਨਜੀਤ ਸਿੰਘ, ਗੁਰਜੰਟ ਸਿੰਘ, ਗੁਰਦੀਪ ਸਿੰਘ ਬਰਨਾਲਾ, ਰਣਜੀਤ ਸਿੰਘ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਦਲਵੀਰ ਸਿੰਘ ਕਾਲਾ ਜਵੰਦਾ ’ਤੇ ਹੋਈ ਫਾਇਰਿੰਗ ਦੇ ਸੰਬੰਧ ’ਚ ਬਰੇਟਾ ਥਾਣੇ ਅੱਗੇ ਧਰਨਾ ਸਰਕਾਰ ਖਿਲਾਫ ਤਿੱਖੀ ਨਾਅਰੇਬਾਜ਼ੀ ਅਗਲੀ ਖ਼ਬਰ ਚਾਈਲਡ ਪ੍ਰੋਟੈਕਸ਼ਨ ਤੇ ਟ੍ਰੈਫ਼ਿਕ ਨਿਯਮਾਂ ਸੰਬੰਧੀ ਵਰਕਸ਼ਾਪ ਲਗਾਈ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।