04-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-07-2026

ਅਕਾਲੀ ਦਲ (ਬ) ਕਿਸਾਨਾਂ ਤੇ ਵਿਦਿਆਰਥੀਆਂ ਦੇ ਸੰਘਰਸ਼ ਸੰਬੰਧੀ ਸਪਸ਼ਟ ਸਟੈਂਡ ਲਵੇ-ਵਿੱਕੀ

ਅਜੀਤ ਡੈਸਕ 23-07-2026
ਮਾਨਸਾ, 22 ਜੁਲਾਈ (ਵਿ.ਪ੍ਰਤੀ.)- ਜ਼ਿਲ੍ਹਾ ਕਾਂਗਰਸ ਕਮੇਟੀ ਦੇ ਸਾਬਕਾ ਕਾਰਜਕਾਰੀ ਪ੍ਰਧਾਨ ਐਡਵੋਕੇਟ ਗੁਰਪ੍ਰੀਤ ਸਿੰਘ ਵਿੱਕੀ ਨੇ ਕਿਹਾ ਕਿ ਦਿੱਲੀ ਵਿਖੇ ਨੀਟ ਵਿਦਿਆਰਥੀਆਂ ਅਤੇ ਨੌਜਵਾਨਾਂ ਵਲੋਂ ਚੱਲ ਰਹੇ ਸੰਘਰਸ਼ ‘ਤੇ ਸ਼੍ਰੋਮਣੀ ਅਕਾਲੀ ਦਲ (ਬ) ਦੀ ਚੁੱਪੀ ਨੇ ਸਾਬਤ ਕਰ ਦਿੱਤਾ ਹੈ ਕਿ ਪਾਰਟੀ ਲੋਕਾਂ ਦੇ ਹੱਕਾਂ ਦੀ ਲੜਾਈ ਨਹੀਂ ਸਗੋਂ ਆਪਣੀ ਰਾਜਨੀਤਕ ਸਹੂਲਤ ਨੂੰ ਪਹਿਲ ਦੇ ਰਹੀ ਹੈ। ਉਨ੍ਹਾਂ ਕਿਹਾ ਕਿ ਇਹ ਪਹਿਲੀ ਵਾਰ ਨਹੀਂ ਹੋਇਆ। ਜਦੋਂ ਵੀ ਕੇਂਦਰ ਦੀ ਭਾਜਪਾ ਸਰਕਾਰ ਖ਼ਿਲਾਫ਼ ਕੋਈ ਵੱਡਾ ਮੁੱਦਾ ਖੜ੍ਹਾ ਹੁੰਦਾ ਹੈ, ਸ਼੍ਰੋਮਣੀ ਅਕਾਲੀ ਦਲ ਹਮੇਸ਼ਾ ਪਿੱਛੇ ਹਟ ਜਾਂਦਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਦੀ ਆਵਾਜ਼ ਬਣਨ ਦੀ ਬਜਾਏ ਪਾਰਟੀ ਭਾਜਪਾ ਦੀ ਹਮਾਇਤ ਹਾਸਲ ਕਰਨ ਦੀ ਕੋਸ਼ਿਸ਼ ਕਰਦੀ ਨਜ਼ਰ ਆ ਰਹੀ ਹੈ। ਉਨ੍ਹਾਂ ਅਕਾਲੀ ਦਲ ਨੂੰ ਅਪੀਲ ਕੀਤੀ ਕਿ ਉਹ ਵਿਦਿਆਰਥੀਆਂ, ਕਿਸਾਨਾਂ ਅਤੇ ਲੋਕਤੰਤਰ ਨਾਲ ਜੁੜੇ ਮੁੱਦਿਆਂ ‘ਤੇ ਆਪਣਾ ਸਪਸ਼ਟ ਸਟੈਂਡ ਲਵੇ।
ਪਿਛਲੀ ਖ਼ਬਰ ਪਿੰਡ ਸਰਦੂਲੇਵਾਲਾ ਵਿਖੇ ਅੱਖਾਂ ਦੀ ਜਾਂਚ ਉਪਰੰਤ ਮੁਫ਼ਤ ਦਵਾਈਆਂ ਤੇ ਐਨਕਾਂ ਵੰਡੀਆਂ ਅਗਲੀ ਖ਼ਬਰ ਦਲਵੀਰ ਸਿੰਘ ਕਾਲਾ ਜਵੰਦਾ ’ਤੇ ਹੋਈ ਫਾਇਰਿੰਗ ਦੇ ਸੰਬੰਧ ’ਚ ਬਰੇਟਾ ਥਾਣੇ ਅੱਗੇ ਧਰਨਾ ਸਰਕਾਰ ਖਿਲਾਫ ਤਿੱਖੀ ਨਾਅਰੇਬਾਜ਼ੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।