04-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-07-2026

ਵਿਭਾਗ ਵਲੋਂ ਭੇਜੇ ਅਧਿਆਪਕਾਂ ਦਾ ਸਕੂਲ ਕਮੇਟੀ ਵਲੋਂ ਸਨਮਾਨ

ਅਜੀਤ ਡੈਸਕ 23-07-2026
ਬਰੇਟਾ, 22 ਜੁਲਾਈ (ਜੀਵਨ ਸ਼ਰਮਾ)- ਸਰਕਾਰੀ ਮਾਡਲ ਸੀਨੀਅਰ ਸੈਕੰਡਰੀ ਸਕੂਲ ਕੁੱਲਰੀਆਂ ਵਿਖੇ ਅਧਿਆਪਕਾਂ ਦੀ ਘਾਟ ਕਾਰਨ ਮਾਪਿਆਂ ਵਲੋਂ ਕੀਤੇ ਸੰਘਰਸ਼ ਦੇ ਐਲਾਨ ਸਦਕਾ ਸਿੱਖਿਆ ਵਿਭਾਗ ਵਲੋਂ ਭੇਜੇ ਅਧਿਆਪਕਾਂ ਦਾ ਸਕੂਲ ਪਹੁੰਚਣ ’ਤੇ ਸਕੂਲ ਪ੍ਰਬੰਧਕ ਕਮੇਟੀ ਵਲੋਂ ਸਨਮਾਨ ਕੀਤਾ ਗਿਆ। ਕਮੇਟੀ ਮੈਂਬਰ ਡਾ. ਖ਼ਜ਼ਾਨਚੀ ਸ਼ਰਮਾ ਨੇ ਕਿਹਾ ਕਿ ਬੱਚਿਆਂ ਦੀ ਪੜ੍ਹਾਈ ਦਾ ਧਿਆਨ ਰੱਖਣ ਲਈ ਮਾਪਿਆਂ ਨੂੰ ਸੁਚੇਤ ਹੋਣ ਦੀ ਲੋੜ ਹੈ। ਉਨ੍ਹਾਂ ਦੱਸਿਆ ਕਿ ਸਕੂਲ ’ਚ 734 ਵਿਦਿਆਰਥੀ ਪੜ੍ਹਦੇ ਹਨ, ਜਿਸ ਲਈ ਹੋਰ ਵੀ ਅਧਿਆਪਕਾਂ ਦੀ ਲੋੜ ਹੈ। ਇਸ ਤੋਂ ਇਲਾਵਾ ਇਲਾਕੇ ਦੇ ਸਕੂਲਾਂ ’ਚ ਪ੍ਰਿੰਸੀਪਲਾਂ ਦੀਆਂ ਅਸਾਮੀਆਂ ਸਮੇਤ ਅਧਿਆਪਕਾਂ ਦੀ ਵੱਡੀ ਘਾਟ ਹੈ, ਨੂੰ ਤੁਰੰਤ ਭਰਨ ਦੀ ਲੋੜ ਹੈ। ਇਸ ਮੌਕੇ ਚੇਅਰਮੈਨ ਬੰਤ ਸਿੰਘ, ਡਾ. ਜਲਵਿੰਦਰ ਸਿੰਘ ਜੋਰਾ, ਅੰਮ੍ਰਿਤਪਾਲ ਸਿੰਘ ਬਰੇਟਾ, ਜੁਗਰਾਜ ਸਿੰਘ ਕਾਹਨਗੜ੍ਹ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਬੋੜਾਵਾਲ ਵਿਖੇ ਗੁਰੂ ਰਵਿਦਾਸ ਜੀ ਦੇ ਜੀਵਨ ਨੂੰ ਸਮਰਪਿਤ ਦਸਤਾਵੇਜ਼ੀ ਸ਼ੋਅ ਵਿਖਾਇਆ ਅਗਲੀ ਖ਼ਬਰ ਪਿੰਡ ਸਰਦੂਲੇਵਾਲਾ ਵਿਖੇ ਅੱਖਾਂ ਦੀ ਜਾਂਚ ਉਪਰੰਤ ਮੁਫ਼ਤ ਦਵਾਈਆਂ ਤੇ ਐਨਕਾਂ ਵੰਡੀਆਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।