03-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-07-2026

ਬੋੜਾਵਾਲ ਵਿਖੇ ਗੁਰੂ ਰਵਿਦਾਸ ਜੀ ਦੇ ਜੀਵਨ ਨੂੰ ਸਮਰਪਿਤ ਦਸਤਾਵੇਜ਼ੀ ਸ਼ੋਅ ਵਿਖਾਇਆ

ਅਜੀਤ ਡੈਸਕ 23-07-2026
ਬੁਢਲਾਡਾ, 22 ਜੁਲਾਈ (ਸਵਰਨ ਸਿੰਘ ਰਾਹੀ)- ਪੰਜਾਬ ਸਰਕਾਰ ਵਲੋਂ ਰਾਜ ਦੇ ਪਿੰਡਾਂ ’ਚ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਉਨ੍ਹਾਂ ਦੀਆਂ ਸਿੱਖਿਆਵਾਂ, ਬਾਣੀ ਅਤੇ ਜੀਵਨ ਸਫ਼ਰ ’ਤੇ ਆਧਾਰਿਤ ਕਰਵਾਏ ਜਾ ਰਹੇ ਪ੍ਰੋਗਰਾਮਾਂ ਦੀ ਲੜੀ ਤਹਿਤ ਹਲਕਾ ਬੁਢਲਾਡਾ ਦੇ ਪਿੰਡ ਬੋੜਾਵਾਲ ਵਿਖੇ ਵਿਸ਼ੇਸ਼ ਦਸਤਾਵੇਜ਼ੀ ਸ਼ੋਅ ਕਰਵਾਇਆ ਗਿਆ। ‘ਆਪ’ ਆਗੂ ਲਖਵਿੰਦਰ ਸਿੰਘ ਲੱਖੀ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਕਰਵਾਏ ਜਾ ਰਹੇ ਪ੍ਰੋਗਰਾਮ ’ਚ ਸੰਗਤਾਂ ਨੇ ਜਿੱਥੇ ਗੁਰੂ ਜੀ ਦੇ ਦਰਸਾਏ ਮਾਰਗ ’ਤੇ ਚੱਲਣ ਅਤੇ ਸਮਾਨਤਾ, ਮਨੁੱਖਤਾ ਦੀ ਸੇਵਾ ਤੇ ਪ੍ਰੇਮ ਦੇ ਸੰਦੇਸ਼ ਨੂੰ ਆਪਣੇ ਜੀਵਨ ’ਚ ਅਪਣਾਉਣ ਦਾ ਸੰਕਲਪ ਲਿਆ ਉੱਥੇ ਪੰਜਾਬ ਸਰਕਾਰ ਦਾ ਧੰਨਵਾਦ ਵੀ ਕੀਤਾ। ਵਿਧਾਇਕ ਪ੍ਰਿੰਸੀਪਲ ਬੁੱਧ ਰਾਮ ਨੇ ਦੱਸਿਆ ਕਿ ਵਿਸ਼ੇਸ਼ ਵੈਨ ਰਾਹੀ ਰੋਜ਼ਾਨਾ ਸ਼ਾਮ ਨੂੰ ਹਲਕੇ ਦੇ ਪਿੰਡਾਂ ’ਚ ਸ਼ੋਅ ਵਿਖਾਏ ਜਾਣਗੇ।
ਪਿਛਲੀ ਖ਼ਬਰ ਝੋਨੇ ਦੀ ਸਿੱਧੀ ਬਿਜਾਈ ਤੇ ਫ਼ਸਲੀ ਰਹਿੰਦ-ਖੂੰਹਦ ਸੰਬੰਧੀ ਜਾਗਰੂਕਤਾ ਕੈਂਪ ਲਗਾਇਆ ਅਗਲੀ ਖ਼ਬਰ ਵਿਭਾਗ ਵਲੋਂ ਭੇਜੇ ਅਧਿਆਪਕਾਂ ਦਾ ਸਕੂਲ ਕਮੇਟੀ ਵਲੋਂ ਸਨਮਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।