03-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-07-2026

ਫਰੀਡਮ ਫਾਈਟਰਜ਼ ਉੱਤਰਾਧਿਕਾਰੀ ਸੰਸਥਾ ਨੇ ਡੀ.ਸੀ. ਰਾਹੀਂ ਯਾਦ ਪੱਤਰ ਦਿੱਤਾ

ਅਜੀਤ ਡੈਸਕ 23-07-2026
ਮਾਨਸਾ, 22 ਜੁਲਾਈ (ਬਲਵਿੰਦਰ ਸਿੰਘ ਧਾਲੀਵਾਲ)- ਫਰੀਡਮ ਫਾਈਟਰਜ਼ ਉੱਤਰਾਅਧਿਕਾਰੀ ਸੰਸਥਾ ਦੀ ਜ਼ਿਲ੍ਹਾ ਇਕਾਈ ਵਲੋਂ ਨਵਜੋਤ ਕੌਰ ਡਿਪਟੀ ਕਮਿਸ਼ਨਰ ਮਾਨਸਾ ਰਾਹੀਂ ਰਾਜਪਾਲ ਪੰਜਾਬ, ਮੁੱਖ ਮੰਤਰੀ, ਸਪੀਕਰ ਵਿਧਾਨ ਸਭਾ ਪੰਜਾਬ, ਕੈਬਨਿਟ ਮੰਤਰੀ ਮਹਿੰਦਰ ਭਗਤ ਸੁਤੰਤਰਤਾ ਸੰਗਰਾਮੀ ਵਿਭਾਗ ਪੰਜਾਬ ਨੂੰ ਯਾਦ ਪੱਤਰ ਭੇਜਿਆ ਗਿਆ। ਸੂਬਾ ਪ੍ਰਧਾਨ ਚਤਿੰਨ ਸਿੰਘ ਸੇਖੋਂ ਨੇ ਦੋਸ਼ ਲਗਾਇਆ ਕਿ ਮੁੱਖ ਮੰਤਰੀ ਵਲੋਂ ਸੰਸਥਾ ਨੂੰ 3 ਵਾਰ ਪੱਤਰ ਜਾਰੀ ਕਰਨ ਦੇ ਬਾਵਜੂਦ ਸਮਾਂ ਦੇ ਕੇ ਮੀਟਿੰਗ ਨਾ ਕਰ ਕੇ ਉਨ੍ਹਾਂ ਦੀਆਂ ਮੰਗਾਂ ਨੂੰ ਅਣਗੌਲਿਆ ਕੀਤਾ ਜਾ ਰਿਹਾ ਹੈ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ 2 ਅਗਸਤ ਤੱਕ ਸਮਾਂ ਦੇ ਕੇ ਮੀਟਿੰਗ ‘ਚ ਮੰਗਾਂ ਨੂੰ ਪੂਰਾ ਨਹੀਂ ਕੀਤਾ ਗਿਆ ਤਾਂ ਸੰਸਥਾ ਵਲੋਂ ਤਿੱਖਾ ਸੰਘਰਸ਼ ਵਿੱਢਿਆ ਜਾਵੇਗਾ। ਇਸ ਮੌਕੇ ਜ਼ਿਲ੍ਹਾ ਪ੍ਰਧਾਨ ਰਘਵੀਰ ਸਿੰਘ ਜਟਾਣਾ, ਰਘਵੀਰ ਸਿੰਘ ਝੱਬਰ, ਹਰਬੰਸ ਸਿੰਘ ਨਿਧੜਕ, ਸਾਧੂ ਸਿੰਘ ਖੀਵਾ, ਸੁਖਦੀਪ ਕੌਰ ਅਕਲੀਆ, ਜਸਵੀਰ ਸਿੰਘ ਭੈਣੀਬਾਘਾ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਬਿਜਲੀ ਮੁਲਾਜ਼ਮ ਸਮੂਹਿਕ ਛੁੱਟੀ ’ਤੇ ਰਹੇ ਅਗਲੀ ਖ਼ਬਰ ਵਿਧਾਇਕ ਨੇ ਭਾਦੜਾ ਵਿਖੇ 15 ਸਰਕਾਰੀ ਸਕੂਲਾਂ ਦੇ 2,442 ਵਿਦਿਆਰਥੀਆਂ ਨੂੰ ਬਸਤੇ ਵੰਡੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।