03-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-07-2026

ਸੜਕ ਹਾਦਸਿਆਂ ’ਚ ਪੀੜਤਾਂ ਦੀ ਮਦਦ ਕਰਨ ਵਾਲੇ 25 ਹਜ਼ਾਰ ਰੁਪਏ ਨਕਦ ਰਾਸ਼ੀ ਨਾਲ ਹੋਣਗੇ ਸਨਮਾਨਿਤ - ਡੀ.ਸੀ.

ਅਜੀਤ ਡੈਸਕ 24-07-2026

ਮਾਨਸਾ, 23 ਜੁਲਾਈ (ਰਾਵਿੰਦਰ ਸਿੰਘ ਰਵੀ)- ਸੜਕ ਹਾਦਸਿਆਂ ’ਚ ਪੀੜਤਾਂ ਦੀ ਮਦਦ ਕਰਨ ਵਾਲੇ ਨਾਗਰਿਕਾਂ ਨੂੰ ‘ਰਾਹਵੀਰ ਯੋਜਨਾ’ ਤਹਿਤ 25 ਹਜ਼ਾਰ ਰੁਪਏ ਨਕਦ ਰਾਸ਼ੀ ਦੇ ਕੇ ਸਨਮਾਨਿਤ ਕੀਤਾ ਜਾਵੇਗਾ। ਇਹ ਜਾਣਕਾਰੀ ਨਵਜੋਤ ਕੌਰ ਡਿਪਟੀ ਕਮਿਸ਼ਨਰ ਮਾਨਸਾ ਨੇ ਕੇਂਦਰ ਸਰਕਾਰ ਵਲੋਂ ਚਲਾਈ ਉਕਤ ਯੋਜਨਾ ਸੰਬੰਧੀ ਅਧਿਕਾਰੀਆਂ ਨਾਲ ਸਮੀਖਿਆ ਮੀਟਿੰਗ ਕਰਨ ਮੌਕੇ ਦਿੱਤੀ। ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ ਪੀ.ਐਮ. ਰਾਹਤ ਯੋਜਨਾ ਤਹਿਤ ਜ਼ਖਮੀਆਂ ਨੂੰ ਹਸਪਤਾਲ ’ਚ ਡੇਢ ਲੱਖ ਰੁਪਏ ਤੱਕ ਦੇ ਮੁਫ਼ਤ ਇਲਾਜ ਦੀ ਸੁਵਿਧਾ ਮਿਲਦੀ ਹੈ। ਉਨ੍ਹਾਂ ਦੱਸਿਆ ਕਿ ਸੜਕ ਹਾਦਸੇ ਤੋਂ ਬਾਅਦ ਦਾ ਪਹਿਲਾ ਇੱਕ ਘੰਟਾ (ਗੋਲਡਨ ਆਵਰ) ਕਿਸੇ ਵੀ ਜ਼ਖ਼ਮੀ ਦੀ ਜਾਨ ਬਚਾਉਣ ਲਈ ਸਭ ਤੋਂ ਸੁਚੱਜਾ ਅਤੇ ਮਹੱਤਵਪੂਰਨ ਸਮਾਂ ਹੁੰਦਾ ਹੈ। ਇਸ ਸਮੇਂ ਦੌਰਾਨ ਜੇਕਰ ਕੋਈ ਨਾਗਰਿਕ ਪੀੜਤ ਨੂੰ ਨਜ਼ਦੀਕੀ ਹਸਪਤਾਲ ਪਹੁੰਚਾਉਂਦਾ ਹੈ ਤਾਂ ਉਸ ਵਿਅਕਤੀ ਨੂੰ ਵਿਸ਼ੇਸ਼ ਪ੍ਰਸੰਸਾ ਪੱਤਰ ਵੀ ਦਿੱਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਮਦਦਗਾਰ ਸਾਲ ’ਚ ਵੱਧ ਤੋਂ ਵੱਧ 5 ਵਾਰ ਇਸ ਯੋਜਨਾ ਤਹਿਤ ਇਨਾਮ ਪ੍ਰਾਪਤ ਕਰ ਸਕਦਾ ਹੈ। ਉਨ੍ਹਾਂ ਸਪਸ਼ਟ ਕੀਤਾ ਕਿ ਮਦਦਗਾਰ ਵਿਅਕਤੀ ਨੂੰ ਪੁਲਿਸ ਜਾਂ ਹਸਪਤਾਲ ਪ੍ਰਸ਼ਾਸਨ ਵਲੋਂ ਇਸ ਮਾਮਲੇ ’ਚ ਖ਼ੱਜਲ਼-ਖ਼ੁਆਰ ਨਹੀਂ ਕੀਤਾ ਜਾਵੇਗਾ। ਇਸ ਮੌਕੇ ਸਹਾਇਕ ਕਮਿਸ਼ਨਰ ਹਰਜਿੰਦਰ ਸਿੰਘ ਜੱਸਲ, ਏ.ਡੀ.ਟੀ.ਓ. ਅੰਕੁਸ਼ ਗੋਇਲ, ਡੀ.ਐਸ.ਪੀ. ਕਮਲਜੀਤ ਸਿੰਘ, ਡਿਪਟੀ ਮੈਡੀਕਲ ਕਮਿਸ਼ਨਰ ਮਯੰਕ ਗੋਇਲ, ਜ਼ਿਲ੍ਹਾ ਸਿੱਖਿਆ ਅਫ਼ਸਰ ਨੀਲਮ ਰਾਣੀ ਤੇ ਮੰਜੂ ਬਾਲਾ, ਟਰੈਫ਼ਿਕ ਅਧਿਕਾਰੀ ਸੁਰੇਸ਼ ਕੁਮਾਰ ਸਿੰਘ ਆਦਿ ਹਾਜ਼ਰ ਸਨ।

ਪਿਛਲੀ ਖ਼ਬਰ ਸਫ਼ਾਈ ਸੇਵਕਾਂ ਉੱਪਰ ਕੀਤੇ ਗਏ ਜ਼ਬਰ ਵਿਰੁੱਧ ਬਰਨਾਲਾ ਵਿਖੇ ਜਨਤਕ ਜਥੇਬੰਦੀਆਂ ਵਲੋਂ ਭਰਪੂਰ ਮੁਜ਼ਾਹਰਾ ਅਗਲੀ ਖ਼ਬਰ ਡੀ.ਸੀ. ਦਫ਼ਤਰ ਕਰਮਚਾਰੀ ਯੂਨੀਅਨ ਵਲੋਂ ਕਲਮ ਛੋੜ ਹੜਤਾਲ ਦੇ ਪਹਿਲੇ ਦਿਨ ਰੋਸ ਪ੍ਰਦਰਸ਼ਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।