05-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-07-2026

ਵਿੱਦਿਆ ਭਾਰਤੀ ਸਿੱਖਿਆ ਸੰਮਤੀ ਵਲੋਂ ਬੂਟੇ ਲਗਾਓ ਮੁਹਿੰਮ ਦੀ ਸ਼ੁਰੂਆਤ

ਅਜੀਤ ਡੈਸਕ 24-07-2026

ਭੀਖੀ, 23 ਜੁਲਾਈ (ਬਲਕਾਰ ਸਿੰਘ ਸਹੋਤਾ)- ਸਥਾਨਕ ਸ੍ਰੀ ਤਾਰਾ ਚੰਦ ਵਿਦਿਆ ਮੰਦਰ ਸੀਨੀਅਰ ਸੈਕੰਡਰੀ ਸਕੂਲ ਵਿਖੇ ਬੂਟੇ ਲਗਾਓ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ। ਪ੍ਰਿੰਸੀਪਲ ਰਪਿੰਦਰ ਪਟਿਆਲ, ਅਧਿਆਪਕਾਂ ਤੇ ਵਿਦਿਆਰਥੀਆਂ ਨੇ ਵਾਤਾਵਰਣ ਸੰਭਾਲ ਦਾ ਸੰਦੇਸ਼ ਦਿੰਦਿਆਂ ਸਕੂਲ ਕੈਂਪਸ ‘ਚ ਵੱਖ-ਵੱਖ ਕਿਸਮ ਦੇ ਛਾਂਦਾਰ, ਫਲਦਾਰ ਅਤੇ ਔਸ਼ਧੀ ਬੂਟੇ ਲਗਾਏ। ਵਿਦਿਆਰਥੀਆਂ ਨੂੰ ਬੂਟਿਆਂ ਦੀ ਮਹੱਤਤਾ ਬਾਰੇ ਜਾਣੂ ਕਰਵਾਉਂਦਿਆਂ ਉਨ੍ਹਾਂ ਦੀ ਸੰਭਾਲ ਅਤੇ ਸੁਰੱਖਿਆ ਦਾ ਸੰਕਲਪ ਵੀ ਦਿਵਾਇਆ ਗਿਆ। ਸਕੂਲ ਪਰਿਵਾਰ ਨੇ ਸਮਾਜ ਦੇ ਹਰ ਵਰਗ ਨੂੰ ਇਸ ਵਾਤਾਵਰਣ ਪਖਵਾੜੇ ਦੌਰਾਨ ਵੱਧ ਤੋਂ ਵੱਧ ਬੂਟੇ ਲਗਾ ਕੇ ਹਰੇ-ਭਰੇ ਅਤੇ ਸਾਫ਼-ਸੁਥਰੇ ਵਾਤਾਵਰਣ ਦੀ ਸਿਰਜਣਾ ‘ਚ ਯੋਗਦਾਨ ਪਾਉਣ ਦੀ ਅਪੀਲ ਕੀਤੀ।

ਪਿਛਲੀ ਖ਼ਬਰ ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਦੀ ਹੋਈ ਜ਼ਿਲ੍ਹਾ ਪੱਧਰੀ ਇਕੱਤਰਤਾ ਅਗਲੀ ਖ਼ਬਰ ਪੈਨਸ਼ਨਰ ਐਸੋਸੀਏਸਨ ਦੇ ਅਹੁਦੇਦਾਰਾਂ ਦੀ ਮੀਟਿੰਗ ਭਲਕੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।