05-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-07-2026

ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਦੀ ਹੋਈ ਜ਼ਿਲ੍ਹਾ ਪੱਧਰੀ ਇਕੱਤਰਤਾ

ਅਜੀਤ ਡੈਸਕ 24-07-2026

ਮਾਨਸਾ, 23 ਜੁਲਾਈ (ਰਵੀ)- ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਦੀ ਸਥਾਨਕ ਪੈਨਸ਼ਨਰਜ਼ ਭਵਨ ਵਿਖੇ ਹੋਈ ਜ਼ਿਲ੍ਹਾ ਪੱਧਰੀ ਇਕੱਤਰਤਾ ’ਚ ਜਥੇਬੰਦੀ ਦੀ ਮਜ਼ਬੂਤੀ ਅਤੇ ਮੰਗਾਂ ਨਾ ਪੂਰੀਆਂ ਹੋਣ ’ਤੇ ਸੰਘਰਸ਼ ਸ਼ੁਰੂ ਕਰਨ ਦਾ ਅਹਿਦ ਕੀਤਾ ਗਿਆ। ਸੂਬਾ ਪ੍ਰਧਾਨ ਧੰਨਾ ਮੱਲ ਗੋਇਲ ਅਤੇ ਜ਼ਿਲ੍ਹਾ ਪ੍ਰਧਾਨ ਸੱਤਪਾਲ ਰਿਸ਼ੀ ਨੇ ਕਿਹਾ ਕਿ ਭਾਵੇਂ ਸਰਕਾਰ ਨਾਲ ਪ੍ਰੈਕਟੀਸ਼ਨਰਾਂ ਨੂੰ ਸਿਖਲਾਈ ਦੇਣ ਲਈ ਗੱਲਬਾਤ ਚੱਲ ਰਹੀ ਹੈ ਪਰ ਹਾਲੇ ਤੱਕ ਇਹ ਪ੍ਰੋਗਰਾਮ ਅਮਲ ’ਚ ਨਹੀਂ ਲਿਆਂਦਾ ਗਿਆ। ਉਨ੍ਹਾਂ ਕਿਹਾ ਕਿ ਜੇਕਰ ਭਵਿੱਖ ’ਚ ਵੀ ਸਰਕਾਰ ਵਲੋਂ ਮਾਮਲਾ ਲਟਕਾਇਆ ਗਿਆ ਤਾਂ ਤਿੱਖਾ ਸੰਘਰਸ਼ ਵਿੱਢਿਆ ਜਾਵੇਗਾ। ਆਗੂਆਂ ਨੇ ਪਿਛਲੇ ਦਿਨੀਂ ਦਿੱਲੀ ਪੁਲਿਸ ਵਲੋਂ ਵਿਦਿਆਰਥੀਆਂ ’ਤੇ ਕੀਤੇ ਲਾਠੀਚਾਰਜ ਦੀ ਨਿੰਦਾ ਕਰਦਿਆਂ ਇਸ ਘਟਨਾਕ੍ਰਮ ਨੂੰ ਲੋਕਤੰਤਰ ਦਾ ਘਾਣ ਦੱਸਿਆ। ਇਸ ਮੌਕੇ ਤਾਰਾ ਚੰਦ ਭਾਵਾ, ਰਘਵੀਰ ਚੰਦ ਅਕਲੀਆ, ਸਿਮਰਜੀਤ ਸਿੰਘ ਗਾਗੋਵਾਲ, ਸਿਸਨ ਗੋਇਲ, ਅਮਰੀਕ ਸਿੰਘ ਮਾਖਾ, ਹਰਬੰਸ ਸਿੰਘ ਦਿਆਲਪੁਰਾ, ਗੁਰਪ੍ਰੀਤ ਸਿੰਘ, ਪ੍ਰੇਮ ਸਿੰਘ ਕਿਸ਼ਨਗੜ੍ਹ, ਗੁਰਜੀਤ ਸਿੰਘ ਬਰ੍ਹੇ, ਗੁਰਪ੍ਰੀਤ ਸਿੰਘ ਭੈਣੀਬਾਘਾ, ਸੁਖਪਾਲ ਸਿੰਘ ਹਾਕਮਵਾਲਾ, ਸਤਵੰਤ ਸਿੰਘ ਮੋਹਰ ਸਿੰਘ ਵਾਲਾ, ਜਸਵੀਰ ਸਿੰਘ ਝੰਡੂਕੇ, ਗੁਰਵਿੰਦਰ ਸਿੰਘ, ਸੱਤਪਾਲ ਸਿੰਘ ਰੰਗਾ ਆਦਿ ਹਾਜ਼ਰ ਸਨ।

ਪਿਛਲੀ ਖ਼ਬਰ ਸੇਂਟ ਜ਼ੇਵੀਅਰਜ਼ ਸਕੂਲ ਦੇ ਖਿਡਾਰੀਆਂ ਨੇ ਕੁਸ਼ਤੀ ਮੁਕਾਬਲਿਆਂ ’ਚ 24 ਮੈਡਲ ਜਿੱਤੇ ਅਗਲੀ ਖ਼ਬਰ ਵਿੱਦਿਆ ਭਾਰਤੀ ਸਿੱਖਿਆ ਸੰਮਤੀ ਵਲੋਂ ਬੂਟੇ ਲਗਾਓ ਮੁਹਿੰਮ ਦੀ ਸ਼ੁਰੂਆਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।