05-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-07-2026

ਸੇਂਟ ਜ਼ੇਵੀਅਰਜ਼ ਸਕੂਲ ਦੇ ਖਿਡਾਰੀਆਂ ਨੇ ਕੁਸ਼ਤੀ ਮੁਕਾਬਲਿਆਂ ’ਚ 24 ਮੈਡਲ ਜਿੱਤੇ

ਅਜੀਤ ਡੈਸਕ 24-07-2026

ਬੁਢਲਾਡਾ, 23 ਜੁਲਾਈ (ਸਵਰਨ ਸਿੰਘ ਰਾਹੀ)- ਸੇਂਟ ਜ਼ੇਵੀਅਰਜ਼ ਪਬਲਿਕ ਸਕੂਲ ਬੁਢਲਾਡਾ ਦੇ ਵਿਦਿਆਰਥੀਆਂ ਨੇ ਬੁਢਲਾਡਾ ਜੋਨ ਦੇ ਸਰਕਾਰੀ ਅਤੇ ਮਾਨਤਾ ਪ੍ਰਾਪਤ ਸਕੂਲਾਂ ਦੇ ਕਰਵਾਏ ਗਏ ਜੋਨ ਪੱਧਰੀ ਕੁਸ਼ਤੀ ਮੁਕਾਬਲਿਆਂ ‘ਚ 24 ਮੈਡਲ ਹਾਸਲ ਕੀਤੇ ਹਨ। ਕੋਚ ਰਾਜ ਕਰਨ ਸਿੰਘ ਸਿੱਧੂ ਨੇ ਦੱਸਿਆ ਕਿ 14 ਖਿਡਾਰੀਆਂ ਨੇ ਸੋਨ, 7 ਨੇ ਚਾਂਦੀ ਅਤੇ 3 ਨੇ ਕਾਂਸੇ ਦੇ ਤਗਮੇ ਹਾਸਲ ਕਰ ਕੇ ਜ਼ਿਲ੍ਹਾ ਪੱਧਰੀ ਮੁਕਾਬਲਿਆਂ ਲਈ ਆਪਣਾ ਸਥਾਨ ਬਣਾਇਆ ਹੈ। ਸਕੂਲ ਪ੍ਰਬੰਧਕ ਕਮੇਟੀ ਦੇ ਚੇਅਰਮੈਨ ਸੁਖਮਨਜੋਤ ਸਿੰਘ ਸਿੱਧੂ, ਪ੍ਰਿੰਸੀਪਲ ਸ਼ਾਇਜੁ ਏਪਨ, ਵਾਇਸ ਪ੍ਰਿੰਸੀਪਲ ਥੁਲਸੀ ਕੇ. ਵੀ ਵਲੋਂ ਖਿਡਾਰੀਆਂ, ਉਨ੍ਹਾਂ ਦੇ ਮਾਪਿਆਂ ਅਤੇ ਕੋਚ ਨੂੰ ਮੁਬਾਰਕ ਦਿੰਦਿਆਂ ਕਿਹਾ ਕਿ ਸਕੂਲ ਵੱਲੋਂ ਵਿਦਿਆਰਥੀਆਂ ਨੂੰ ਬਿਹਤਰ ਸਿੱਖਿਆ ਦੇ ਨਾਲ ਨਾਲ ਖੇਡਾਂ ‘ਚ ਵੀ ਨਿਪੁੰਨ ਕੀਤਾ ਜਾ ਰਿਹਾ ਹੈ।

ਪਿਛਲੀ ਖ਼ਬਰ ਧਾਰਮਿਕ ਪ੍ਰੀਖਿਆ ਮੁਕਾਬਲਿਆਂ ਦੇ ਜੇਤੂ ਵਿਦਿਆਰਥੀ ਸਨਮਾਨਿਤ ਅਗਲੀ ਖ਼ਬਰ ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਦੀ ਹੋਈ ਜ਼ਿਲ੍ਹਾ ਪੱਧਰੀ ਇਕੱਤਰਤਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।