10-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-07-2026

ਜੀ. ਆਈ. ਐੱਮ. ਟੀ. ਕਾਲਜ ਬੁਢਲਾਡਾ ਦਾ ਬੀ. ਸੀ. ਏ. ਦਾ ਨਤੀਜਾ ਰਿਹਾ ਸ਼ਾਨਦਾਰ

ਅਜੀਤ ਡੈਸਕ 25-07-2026
ਬੁਢਲਾਡਾ, 24 ਜੁਲਾਈ (ਸਵਰਨ ਸਿੰਘ ਰਾਹੀ)- ਸਥਾਨਕ ਜੀ.ਆਈ.ਐਮ.ਟੀ. ਕਾਲਜ ਦੇ ਬੈਚਲਰ ਆਫ਼ ਕੰਪਿਊਟਰ ਐਪਲੀਕੇਸ਼ਨ (ਬੀ.ਸੀ.ਏ.) ਸਮੈਸਟਰ 6ਵਾਂ ਦੇ ਵਿਦਿਆਰਥੀਆਂ ਨੇ ਯੂਨੀਵਰਸਿਟੀ ਪ੍ਰੀਖਿਆ ’ਚ ਸ਼ਾਨਦਾਰ ਨਤੀਜੇ ਹਾਸਲ ਕਰ ਕੇ ਕਾਲਜ ਦਾ ਨਾਂਅ ਰੌਸ਼ਨ ਕੀਤਾ ਹੈ। ਪ੍ਰਿੰਸੀਪਲ ਡਾ. ਰੇਖਾ ਨੇ ਦੱਸਿਆ ਕਿ ਸੁਮਨਦੀਪ ਕੌਰ ਨੇ 89.6 ਫ਼ੀਸਦੀ, ਪ੍ਰਿਯੰਕਾ 88.8 ਫ਼ੀਸਦੀ ਅਤੇ ਜਸ਼ਨਪ੍ਰੀਤ ਕੌਰ ਨੇ 87.6 ਫ਼ੀਸਦੀ ਅੰਕਾਂ ਨਾਲ ਕ੍ਰਮਵਾਰ ਪਹਿਲਾ, ਦੂਜਾ ਤੇ ਤੀਜਾ ਸਥਾਨ ਪ੍ਰਾਪਤ ਕੀਤਾ ਹੈ। ਕਾਲਜ ਪ੍ਰਬੰਧਕ ਕਮੇਟੀ ਦੇ ਚੇਅਰਮੈਨ ਡਾ. ਨਵੀਨ ਸਿੰਗਲਾ ਨੇ ਵਿਦਿਆਰਥਣਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਇਹ ਕਾਮਯਾਬੀ ਉਨ੍ਹਾਂ ਦੀ ਮਿਹਨਤ, ਅਨੁਸ਼ਾਸਨ ਅਤੇ ਅਧਿਆਪਕਾਂ ਦੇ ਸਮਰਪਣ ਦਾ ਪ੍ਰਤੀਕ ਹੈ।
ਪਿਛਲੀ ਖ਼ਬਰ ਸਫਾਈ ਕਰਮਚਾਰੀਆਂ ਦੇ ਸੰਘਰਸ਼ ਨੂੰ ਕਾਂਗਰਸੀ ਆਗੂਆਂ ਨੇ ਦਿੱਤਾ ਸਮਰਥਨ, ਬਰਨਾਲਾ ਲਾਠੀਚਾਰਜ ਦੀ ਕੀਤੀ ਨਿਖੇਧੀ ਅਗਲੀ ਖ਼ਬਰ ਜ਼ਿਲ੍ਹਾ ਯੂਥ ਪ੍ਰਧਾਨ ਹਨੀਸ਼ ਬੰਸਲ ਸਮਰਥਕਾਂ ਸਮੇਤ ਆਮ ਆਦਮੀ ਪਾਰਟੀ ਵਿਚ ਸ਼ਾਮਿਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।