10-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-07-2026

ਕਲੇਰ ਸਕੂਲ ਵਿਚ ਕਲਾ ਭਾਰਤੀ ਡਰਾਇੰਗ ਅਤੇ ਸੁੰਦਰ ਲਿਖਾਈ ਮੁਕਾਬਲੇ ਕਰਵਾਏ

ਅਜੀਤ ਡੈਸਕ 25-07-2026
ਭਗਤਾ ਭਾਈਕਾ, 24 ਜੁਲਾਈ (ਸੁਖਪਾਲ ਸਿੰਘ ਸੋਨੀ)-ਕਲੇਰ ਇੰਟਰਨੈਸ਼ਨਲ ਪਬਲਿਕ ਸਕੂਲ ਸਮਾਧ ਭਾਈ ਵਿਖੇ ਵਿਦਿਆਰਥੀਆਂ ਦੀ ਰਚਨਾਤਮਕ ਤੇ ਕਲਾਤਮਕ ਹੁਨਰ ਨੂੰ ਉਤਸ਼ਾਹਿਤ ਕਰਨ ਲਈ ਡਰਾਇੰਗ ਅਤੇ ਸੁੰਦਰ ਲਿਖਾਈ ਮੁਕਾਬਲੇ ਕਰਵਾਏ ਗਏ। ਇਸ ਸਮਾਗਮ ਵਿਚ ਸਕੂਲ ਦੇ ਵੱਖ-ਵੱਖ ਜਮਾਤਾਂ ਦੇ ਵਿਦਿਆਰਥੀਆਂ ਨੇ ਬੜੇ ਜੋਸ਼ ਨਾਲ ਭਾਗ ਲਿਆ। ਡਰਾਇੰਗ ਮੁਕਾਬਲੇ ਦੌਰਾਨ ਬੱਚਿਆਂ ਨੇ ਆਪਣੀ ਕਲਾਤਮਕ ਤੇ ਰਚਨਾਤਮਕ ਸ਼ਕਤੀ ਦਾ ਪ੍ਰਦਰਸ਼ਨ ਕਰਦੇ ਹੋਏ ਕੁਦਰਤੀ ਦ੍ਰਿਸ਼ਾ, ਵਾਤਾਵਰਨ ਸੰਭਾਲ ਅਤੇ ਹੋਰ ਵੱਖ-ਵੱਖ ਸੁੰਦਰ ਵਿਸ਼ਿਆਂ ਦੇ ਸੁੰਦਰ ਚਿੱਤਰ ਬਣਾਏ ਤੇ ਉਨ੍ਹਾਂ ਨੂੰ ਖੂਬਸੂਰਤ ਰੰਗਾਂ ਦੇ ਨਾਲ ਸਜਾਇਆ। ਇਸ ਸਮੇਂ ਸੁੰਦਰ ਲਿਖਾਈ ਮੁਕਾਬਲਿਆਂ ਵਿਚ ਵੀ ਵਿਦਿਆਰਥੀਆਂ ਨੇ ਆਪਣੀ ਲਿਖਾਈ ਦਾ ਖੂਬਸੂਰਤ ਨਮੂਨਾ ਪੇਸ਼ ਕੀਤਾ। ਸਕੂਲ ਦੇ ਮੁੱਖ ਅਧਿਆਪਕ ਅਰਵਿੰਦ ਸ਼ਰਮਾ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦੇ ਹੋਏ ਉਨ੍ਹਾਂ ਨੂੰ ਅੱਗੋਂ ਹੋਰ ਵਧੀਆ ਪ੍ਰਦਰਸ਼ਨ ਕਰਨ ਲਈ ਪ੍ਰੇਰਿਤ ਕੀਤਾ। ਇਸ ਮੌਕੇ ਡਰਾਇੰਗ ਅਧਿਆਪਕਾ ਜਸ਼ਨਪ੍ਰੀਤ ਸ਼ਰਮਾ, ਗੁਰਪ੍ਰੀਤ ਕੌਰ, ਕੋਆਰਡੀਨੇਟਰਸ ਅਤੇ ਸਮੂਹ ਸਟਾਫ਼ ਹਾਜ਼ਰ ਸਨ।
ਪਿਛਲੀ ਖ਼ਬਰ ਸ਼ਤਰੰਜ ਮੁਕਾਬਲਿਆਂ ’ਚ ‘ਦ ਸੰਸਕਾਰ ਸਕੂਲ’ ਦੇ ਵਿਦਿਆਰਥੀਆਂ ਦਾ ਸ਼ਾਨਦਾਰ ਪ੍ਰਦਰਸ਼ਨ ਅਗਲੀ ਖ਼ਬਰ ਓ.ਬੀ.ਸੀ. ਫੈਡਰੇਸ਼ਨ ਵਲੋਂ ਮੰਗਾਂ ਨਾ ਮੰਨਣ ਦਾ ਦੋਸ਼

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।