15-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-07-2026

ਬਿਜਲੀ ਕਰਮਚਾਰੀਆਂ ਦਾ ਧਰਨਾ ਚੌਥੇ ਦਿਨ ’ਚ ਦਾਖਲ, ਸਮੂਹਿਕ ਛੁੱਟੀ ’ਚ ਹੋਇਆ 2 ਦਿਨਾਂ ਦਾ ਵਾਧਾ

ਅਜੀਤ ਡੈਸਕ 25-07-2026
ਮਾਨਸਾ, 24 ਜੁਲਾਈ (ਗੁਰਚੇਤ ਸਿੰਘ ਫੱਤੇਵਾਲੀਆ)- ਹੱਕੀ ਤੇ ਜਾਇਜ਼ ਮੰਗਾਂ ਨਾ ਮੰਨਣ ਦੇ ਰੋਸ ਵਜੋਂ ਬਿਜਲੀ ਕਰਮਚਾਰੀਆਂ ਦਾ ਧਰਨਾ ਚੌਥੇ ਦਿਨ ਵੀ ਲਗਾਤਾਰ ਜਾਰੀ ਰਿਹਾ। ਬੁਲਾਰਿਆਂ ਨੇ ਦੋਸ਼ ਲਗਾਇਆ ਕਿ ਪੰਜਾਬ ਸਰਕਾਰ ਤੇ ਪਾਵਰਕਾਮ ਦੇ ਅਧਿਕਾਰੀ ਮੰਗਾਂ ਮੰਨਣ ਤੋਂ ਟਾਲਾ ਵੱਟ ਰਹੇ ਹਨ, ਜਿਸ ਕਰ ਕੇ ਮੁਲਾਜ਼ਮਾਂ ’ਚ ਰੋਸ ਫੈਲਿਆ ਹੋਇਆ ਹੈ। ਇੱਥੇ ਪਾਵਰਕਾਮ ਦਫ਼ਤਰ ਅੱਗੇ ਧਰਨੇ ਨੂੰ ਸੰਬੋਧਨ ਕਰਦਿਆਂ ਸਕੱਤਰ ਮਨਦੀਪ ਸਿੰਘ ਨੇ ਦੱਸਿਆ ਕਿ ਸੂਬਾ ਕਮੇਟੀ ਦੇ ਸੱਦੇ ਅਨੁਸਾਰ ਸਮੂਹਿਕ ਛੁੱਟੀ ’ਚ ਵਾਧਾ ਕਰ ਕੇ 25 ਤੇ 26 ਜੁਲਾਈ ਨੂੰ ਵੀ ਧਰਨਾ ਜਾਰੀ ਰੱਖਿਆ ਜਾਵੇਗਾ। ਉਨ੍ਹਾਂ ਮੰਗ ਕੀਤੀ ਕਿ 17 ਜੁਲਾਈ 2020 ਦਾ ਮੁਲਾਜ਼ਮ ਵਿਰੋਧੀ ਪੱਤਰ ਰੱਦ ਕਰਨ ਦੇ ਨਾਲ ਹੀ ਕੇਂਦਰੀ ਪੇਅ ਸਕੇਲ ਲਾਗੂ ਕੀਤਾ ਜਾਵੇ, ਮਾਣ ਭੱਤੇ ਦੀਆਂ ਬਕਾਇਆ ਕਿਸ਼ਤਾਂ ਤੁਰੰਤ ਜਾਰੀ ਕੀਤੀਆਂ ਜਾਣ ਅਤੇ ਪੁਰਾਣੀ ਪੈਨਸ਼ਨ ਬਹਾਲ ਕਰਨ ਸਮੇਤ ਸਾਰੀਆਂ ਮੰਗਾਂ ਮੰਨੀਆਂ ਜਾਣ। ਇਸ ਮੌਕੇ ਵਰਿੰਦਰਪਾਲ ਸਿੰਘ ਲਾਡੀ, ਸੁਖਪ੍ਰੀਤ ਸਿੰਘ, ਅੰਮ੍ਰਿਤਪਾਲ ਸਿੰਘ ਜੋਈਆਂ, ਬਲਰਾਜ ਸਿੰਘ, ਗੁਰਦਿੱਤ ਸਿੰਘ, ਬਿੱਕਰ ਮਾਖਾ, ਜਤਿੰਦਰ ਸਿੰਘ ਮੂਸਾ, ਪ੍ਰਦੀਪ ਸਿੰਘ, ਸੰਜੀਵ ਕੁਮਾਰ, ਸੁਖਪਾਲ ਸਿੰਘ, ਗੁਰਵਿੰਦਰ ਵਾਲੀਆ, ਧਰਮਿੰਦਰ ਸਿੰਘ, ਜਸਵੰਤ ਸਿੰਘ, ਬਲਵੀਰ ਸਿੰਘ, ਚਾਨਣ ਰਾਮ, ਦੇਵਰਾਜ ਸ਼ਰਮਾ, ਬਿੱਕਰ ਸਿੰਘ ਮੰਘਾਣੀਆ, ਗੁਰਦਰਸ਼ਨ ਸਿੰਘ ਟਾਹਲੀਆਂ, ਮੇਜਰ ਸਿੰਘ ਦੁੱਲੋਵਾਲ ਆਦਿ ਹਾਜਰ ਸਨ।
ਖ਼ਾਲੀ ਪਈਆਂ ਅਸਾਮੀਆਂ ਭਰਨ ਦੀ ਮੰਗ
ਬਰੇਟਾ ਤੋਂ ਜੀਵਨ ਸ਼ਰਮਾ ਅਨੁਸਾਰ- ਸਥਾਨਕ ਬਿਜਲੀ ਗਰਿੱਡ ਵਿਖੇ ਵੀ ਬਿਜਲੀ ਕਾਮਿਆਂ ਦੀ ਹੜਤਾਲ ਜਾਰੀ ਰਹੀ। ਸਰਕਾਰ ਅਤੇ ਬਿਜਲੀ ਬੋਰਡ ਦੀ ਮੈਨੇਜਮੈਂਟ ਖ਼ਿਲਾਫ਼ ਨਾਅਰੇਬਾਜ਼ੀ ਕਰਦਿਆਂ ਮੁਲਾਜ਼ਮਾਂ ਨੇ ਕਿਹਾ ਕਿ ਜਮਹੂਰੀ ਤਰੀਕੇ ਨਾਲ ਮੰਗਾਂ ਨੂੰ ਮਨਵਾਉਣ ਲਈ ਹਰ ਕੋਸ਼ਿਸ਼ ਕੀਤੀ ਗਈ ਪਰ ਸਰਕਾਰ ਅਤੇ ਮੈਨੇਜਮੈਂਟ ਵਲੋਂ ਸਿਰਫ਼ ਲਾਰੇ ਹੀ ਮਿਲੇ। ਉਨ੍ਹਾਂ ਕਿਹਾ ਕਿ ਵਿਭਾਗ ’ਚ 40 ਹਜ਼ਾਰ ਮੁਲਾਜ਼ਮਾਂ ਦੀਆਂ ਅਸਾਮੀਆਂ ਖ਼ਾਲੀ ਪਈਆਂ ਹਨ, ਨੂੰ ਤੁਰੰਤ ਭਰਨ ਦੀ ਲੋੜ ਹੈ। ਇਸ ਮੌਕੇ ਰਣਜੀਤ ਕੁਮਾਰ, ਰਾਮ ਸਿੰਘ, ਗੁਰਦੀਪ ਸਿੰਘ, ਗੁਰਚਰਨ ਸਿੰਘ, ਸੰਦੀਪ ਕੁਮਾਰ, ਜਗਸੀਰ ਸਿੰਘ, ਜਗਜੀਤ ਸਿੰਘ, ਪਵਨ ਕੁਮਾਰ, ਦਸੌਂਦਾ ਸਿੰਘ, ਸੁਖਲਾਲ ਸਿੰਘ ਆਦਿ ਹਾਜ਼ਰ ਸਨ।
ਪਾਵਰਕਾਮ ਦਫ਼ਤਰ ਜੋਗਾ ਅੱਗੇ ਰੋਸ ਪ੍ਰਦਰਸ਼ਨ
ਜੋਗਾ ਤੋਂ ਮਨਜੀਤ ਸਿੰਘ ਘੜੈਲੀ ਅਨੁਸਾਰ- ਸਥਾਨਕ ਪਾਵਰਕਾਮ ਦਫ਼ਤਰ ਅੱਗੇ ਧਰਨੇ ਦੇ ਚੌਥੇ ਦਿਨ ਪੰਜਾਬ ਸਰਕਾਰ ਅਤੇ ਬਿਜਲੀ ਬੋਰਡ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ ਗਿਆ। ਬਿਜਲੀ ਕਰਮਚਾਰੀਆਂ ਨੇ ਦੋਸ਼ ਲਗਾਇਆ ਕਿ ਸਰਕਾਰ ਵੱਲੋਂ ਮੰਗਾਂ ਨੂੰ ਅੱਖੋਂ ਪਰੋਖੇ ਕਰ ਕੇ ਲਗਾਤਾਰ ਲਟਕਾਇਆ ਜਾ ਰਿਹਾ ਹੈ। ਉਨ੍ਹਾਂ ਮੰਗ ਕੀਤੀ ਕਿ ਤੁਰੰਤ ਕਰਮਚਾਰੀਆਂ ਦੀਆਂ ਮੰਗਾਂ ਪੂਰੀਆਂ ਕੀਤੀਆਂ ਜਾਣ। ਇਸ ਮੌਕੇ ਬਲਵੀਰ ਸਿੰਘ ਜੋਗਾ, ਬਲਦੇਵ ਸਿੰਘ ਮੰਢਾਲੀ, ਕ੍ਰਿਸ਼ਨ ਮਾਨਬੀਬੜੀਆਂ, ਸੁਦਾਗਰ ਸਿੰਘ, ਪ੍ਰਗਟ ਸਿੰਘ ਗਾਗੋਵਾਲ, ਗਿਆਨ ਸਿੰਘ, ਹਰਦੀਪ ਸਿੰਘ ਜੋਗਾ, ਸੰਦੀਪ ਸਿੰਘ ਮੱਤੀ, ਸੁਖਵਿੰਦਰ ਸਿੰਘ ਕੋਟੜਾ, ਸਵਰਨ ਸਿੰਘ, ਜਗਦੇਵ ਸਿੰਘ ਜੋਗਾ, ਮੱਖਣ ਲਾਲ, ਅੰਗਰੇਜ਼ ਸਿੰਘ ਮੌਜੋ, ਅਮਰੀਕ ਸਿੰਘ, ਸੁਖਪਾਲ ਸਿੰਘ ਖੀਵਾ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਪਿੰਡ ਫੱਤਾ ਮਾਲੋਕਾ ਵਿਖੇ ਸੰਤ ਬਾਬਾ ਅਮਰ ਸਿੰਘ ਕਿਰਤੀ ਦੀ ਬਰਸੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਅਗਲੀ ਖ਼ਬਰ ਪੰਜਾਬ ਸਰਕਾਰ ਵਲੋਂ ਵਿਦਿਆਰਥਣਾਂ ਦੀ ਸ਼ਿਕਾਇਤ ’ਤੇ ਅਧਿਆਪਕ ਮੁਅੱਤਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।