15-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-07-2026

ਪਿੰਡ ਫੱਤਾ ਮਾਲੋਕਾ ਵਿਖੇ ਸੰਤ ਬਾਬਾ ਅਮਰ ਸਿੰਘ ਕਿਰਤੀ ਦੀ ਬਰਸੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ

ਅਜੀਤ ਡੈਸਕ 25-07-2026
ਮਾਨਸਾ, 24 ਜੁਲਾਈ (ਗੁਰਚੇਤ ਸਿੰਘ ਫੱਤੇਵਾਲੀਆ)- ਪਿੰਡ ਫੱਤਾ ਮਾਲੋਕਾ ਵਿਖੇ ਸੰਤ ਬਾਬਾ ਅਮਰ ਸਿੰਘ ਕਿਰਤੀ ਦੀ 32ਵੀਂ ਬਰਸੀ ਅਤੇ ਮਹੰਤ ਰਾਮ ਸਿੰਘ ਦੀ 23ਵੀਂ ਬਰਸੀ ਗੁਰੂ ਘਰ ਦੇ ਮੁੱਖ ਸੇਵਾਦਾਰ ਬਾਬਾ ਦਰਸ਼ਨ ਸਿੰਘ ਦੀ ਅਗਵਾਈ ‘ਚ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ। ਇਸ ਮੌਕੇ ਸੰਤ ਗਿਆਨੀ ਭਗਵਾਨ ਸਿੰਘ ਟੱਲੇਵਾਲ, ਸਿੰਘ ਸਾਹਿਬ ਗਿਆਨੀ ਇਕਬਾਲ ਸਿੰਘ ਪਟਨਾ ਸਾਹਿਬ ਵਾਲੇ, ਸੰਤ ਗਿਆਨੀ ਗੁਰਮੀਤ ਸਿੰਘ ਖੋਸਾ ਕੋਟਲਾ ਵਾਲੇ, ਅਵਤਾਰ ਸਿੰਘ ਬੁੰਗਾ ਮਸਤੂਆਣਾ ਤਲਵੰਡੀ ਸਾਬੋ, ਭਾਈ ਰਵਿੰਦਰ ਸਿੰਘ ਜੋਨੀ, ਭਾਈ ਅਵਤਾਰ ਸਿੰਘ ਧੂਲਕੋਟ ਅਤੇ ਬਾਬਾ ਰਾਜਵਿੰਦਰ ਸਿੰਘ ਘਰਾਂਗਣੇ ਵਾਲਿਆਂ ਨੇ ਠਾਠਾ ਮਰਦੇ ਸੰਗਤਾਂ ਦੇ ਇਕੱਠ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸੰਤ ਬਾਬਾ ਅਮਰ ਸਿੰਘ ਕਿਰਤੀ ਨੇ ਜਿੱਥੇ ਹਜ਼ਾਰਾਂ ਪ੍ਰਾਣੀਆਂ ਨੂੰ ਅੰਮ੍ਰਿਤ ਛਕਾ ਕੇ ਗੁਰੂ ਦੇ ਲੜ ਲਗਾਇਆ ਉੱਥੇ ਗੁਰਮਤਿ ਦੇ ਪ੍ਰਚਾਰ ਅਤੇ ਪ੍ਰਸਾਰ ਵਿਚ ਵੱਡਾ ਯੋਗਦਾਨ ਪਾਇਆ। ਉਨ੍ਹਾਂ ਤੋਂ ਗੁਰਮਤਿ ਦੀ ਸਿੱਖਿਆ ਲੈ ਕੇ ਸੈਂਕੜੇ ਹੀ ਵਿਦਿਆਰਥੀ ਦੇਸ਼-ਵਿਦੇਸ਼ ‘ਚ ਗੁਰਮਤਿ ਦਾ ਪ੍ਰਚਾਰ ਕਰ ਰਹੇ ਹਨ। ਇਸ ਮੌਕੇ ਸੰਤ ਗੁਰਮੀਤ ਸਿੰਘ ਤਿਲੋਕੇਵਾਲਾ, ਸੰਤ ਪ੍ਰੀਤਮ ਸਿੰਘ ਮੱਲ੍ਹੜੀ, ਸੰਤ ਦਰਸ਼ਨ ਸਿੰਘ ਦਾਦੂ ਵਾਲੇ, ਨਛੱਤਰ ਸਿੰਘ ਭੋਲਾ, ਗ੍ਰੰਥੀ ਮਾਘ ਸਿੰਘ, ਭਾਈ ਹਰਜਿੰਦਰ ਸਿੰਘ ਹੰਸ, ਗਿਆਨੀ ਸਤਨਾਮ ਸਿੰਘ ਹਾਂਸਪੁਰ ਤੋਂ ਇਲਾਵਾ ਸ਼੍ਰੋਮਣੀ ਅਕਾਲੀ ਦਲ (ਬ) ਦੇ ਸਕੱਤਰ ਜਨਰਲ ਬਲਵਿੰਦਰ ਸਿੰਘ ਭੂੰਦੜ, ਵਿਧਾਇਕ ਗੁਰਪ੍ਰੀਤ ਸਿੰਘ ਬਣਾਂਵਾਲੀ, ਸਾਬਕਾ ਵਿਧਾਇਕ ਅਜੀਤਇੰਦਰ ਸਿੰਘ ਮੋਫਰ, ਕਾਂਗਰਸ ਆਗੂ ਬਿਕਰਮ ਸਿੰਘ ਮੋਫਰ, ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਜ਼ਿਲ੍ਹਾ ਪ੍ਰਧਾਨ ਕੁਲਵਿੰਦਰ ਸਿੰਘ ਕੋਟਧਰਮੂ ਤੇ ਐਡਵੋਕੇਟ ਈਮਾਨ ਸਿੰਘ ਖਾਰਾ ਵੀ ਹਾਜ਼ਰ ਸਨ। ਗ੍ਰੰਥੀ ਭਾਈ ਬਲਜੀਤ ਸਿੰਘ ਬੱਗਾ ਨੇ ਦੱਸਿਆ ਕਿ ਇਸ ਮੌਕੇ 60 ਦੇ ਕਰੀਬ ਪ੍ਰਾਣੀ ਅੰਮ੍ਰਿਤ ਛਕ ਕੇ ਗੁਰੂ ਵਾਲੇ ਬਣੇ।
ਪਿਛਲੀ ਖ਼ਬਰ ਲੀਗਲ ਏਡ ਡਿਫੈਂਸ ਕੌਂਸਲ ਨੀਤੀ ਦੇ ਵਿਰੋਧ ’ਚ ਵਕੀਲਾਂ ਵਲੋਂ ਭੁੱਖ ਹੜਤਾਲ ਜਾਰੀ ਅਗਲੀ ਖ਼ਬਰ ਬਿਜਲੀ ਕਰਮਚਾਰੀਆਂ ਦਾ ਧਰਨਾ ਚੌਥੇ ਦਿਨ ’ਚ ਦਾਖਲ, ਸਮੂਹਿਕ ਛੁੱਟੀ ’ਚ ਹੋਇਆ 2 ਦਿਨਾਂ ਦਾ ਵਾਧਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।