15-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-07-2026

ਦਿੱਲੀ ਅਤੇ ਬਰਨਾਲਾ ਵਿਖੇ ਪੁਲਿਸ ਵਲੋਂ ਕੀਤੇ ਲਾਠੀਚਾਰਜ ਖ਼ਿਲਾਫ਼ ਰੋਸ ਪ੍ਰਦਰਸ਼ਨ

ਅਜੀਤ ਡੈਸਕ 25-07-2026
ਮਾਨਸਾ, 24 ਜੁਲਾਈ (ਰਾਵਿੰਦਰ ਸਿੰਘ ਰਵੀ)- ਵੱਖ-ਵੱਖ ਜਨਤਕ ਜਥੇਬੰਦੀਆਂ ਵਲੋਂ ਜੰਤਰ-ਮੰਤਰ ਦਿੱਲੀ ਵਿਖੇ ਸ਼ਾਂਤਮਈ ਢੰਗ ਨਾਲ ਧਰਨਾ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਅਤੇ ਬਰਨਾਲਾ ਵਿਖੇ ਸਫ਼ਾਈ ਕਰਮਚਾਰੀਆਂ ’ਤੇ ਲਾਠੀਚਾਰਜ ਕਰਨ ਵਾਲੇ ਪੁਲਿਸ ਅਧਿਕਾਰੀਆਂ ’ਤੇ ਪਰਚੇ ਦਰਜ ਕਰਵਾਉਣ ਦੀ ਮੰਗ ਨੂੰ ਲੈ ਕੇ ਸਥਾਨਕ ਸ਼ਹੀਦ ਸੇਵਾ ਸਿੰਘ ਠੀਕਰੀਵਾਲਾ ਚੌਂਕ ’ਚ ਰੋਸ ਪ੍ਰਦਰਸ਼ਨ ਕੀਤਾ ਗਿਆ। ਲਿਬਰੇਸ਼ਨ ਦੇ ਜ਼ਿਲ੍ਹਾ ਸਕੱਤਰ ਕਾ. ਸੁਰਿੰਦਰਪਾਲ ਸ਼ਰਮਾ, ਆਇਸਾ ਦੇ ਸੁਖਜੀਤ ਸਿੰਘ ਰਾਮਾਨੰਦੀ ਅਤੇ ਸਫ਼ਾਈ ਕਰਮਚਾਰੀ ਯੂਨੀਅਨ ਦੇ ਸੰਜੀਵ ਕੁਮਾਰ ਨੇ ਦੋਸ਼ ਲਗਾਇਆ ਕਿ ਦੇਸ਼ ’ਚ ਲਗਭਗ 80 ਦੇ ਕਰੀਬ ਪੇਪਰ ਲੀਕ ਕਰਵਾ ਕੇ ਵਿਦਿਆਰਥੀਆਂ ਦੇ ਭਵਿੱਖ ਨਾਲ ਖਿਲਵਾੜ ਕਰਨ ਵਾਲੇ ਕੇਂਦਰੀ ਸਿੱਖਿਆ ਮੰਤਰੀ ਧਰਮੇਂਦਰ ਪ੍ਰਧਾਨ ਦਾ ਬਚਾਅ ਕਰਨ ਵਾਲੀ ਕੇਂਦਰ ਸਰਕਾਰ ਦੀ ਸ਼ਹਿ ’ਤੇ ਦਿੱਲੀ ਪੁਲਿਸ ਵਲੋਂ ਨੌਜਵਾਨਾਂ ’ਤੇ ਕੀਤਾ ਲਾਠੀਚਾਰਜ ਲੋਕਤੰਤਰ ਦਾ ਘਾਣ ਹੈ। ਉਨ੍ਹਾਂ ਦਿੱਲੀ ਦੀ ਤਰਜ਼ ’ਤੇ ਪੰਜਾਬ ਸਰਕਾਰ ਵਲੋਂ ਬਰਨਾਲਾ ਵਿਖੇ ਸ਼ਾਂਤਮਈ ਪ੍ਰਦਰਸ਼ਨ ਕਰ ਰਹੇ ਸਫ਼ਾਈ ਕਾਮਿਆਂ ’ਤੇ ਕੀਤੇ ਅੰਨ੍ਹੇਵਾਹ ਤਸ਼ੱਦਦ ਦੀ ਵੀ ਨਿੰਦਾ ਕੀਤੀ। ਪ੍ਰਦਰਸ਼ਨਕਾਰੀਆਂ ਨੇ ਮੰਗ ਕੀਤੀ ਕਿ ਕੇਂਦਰੀ ਸਿੱਖਿਆ ਮੰਤਰੀ ਅਸਤੀਫ਼ਾ ਦੇਵੇ, ਨੀਟ ਦਾ ਪੇਪਰ ਲੀਕ ਕਰਨ ਵਾਲੇ ਦੋਸ਼ੀਆਂ ਨੂੰ ਸਜ਼ਾਵਾਂ ਦਿੱਤੀਆਂ ਜਾਣ, ਐਨ.ਟੀ.ਏ. ਅਤੇ ਨਵੀਂ ਸਿੱਖਿਆ ਨੀਤੀ 2020 ਨੂੰ ਰੱਦ ਕਰਨ ਦੇ ਨਾਲ ਹੀ ਪੇਪਰ ਲੀਕ ਹੋਣ ਕਾਰਨ ਖ਼ੁਦਕੁਸ਼ੀ ਕਰ ਗਏ ਵਿਦਿਆਰਥੀਆਂ ਨੂੰ ਇਨਸਾਫ਼ ਦਿੱਤਾ ਜਾਵੇ। ਇਸ ਮੌਕੇ ਇਨਕਲਾਬੀ ਨੌਜਵਾਨ ਸਭਾ ਦੇ ਜ਼ਿਲ੍ਹਾ ਪ੍ਰਧਾਨ ਹਰਵਿੰਦਰ ਸਿੰਘ ਚੋਟੀਆਂ, ਪੰਜਾਬ ਸਟੂਡੈਂਟਸ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਅਰਵਿੰਦਰ ਕੌਰ ਆਜ਼ਾਦ, ਬਹੁਜਨ ਮੁਕਤੀ ਪਾਰਟੀ ਦੇ ਜਸਵੰਤ ਸਿੰਘ ਤੇ ਬਲਵਿੰਦਰ ਸਿੰਘ ਮਾਨਸਾ, ਡੀ.ਟੀ.ਐਫ. ਦੇ ਜਸਵੀਰ ਸਿੰਘ ਭੰਮੇ ਖ਼ੁਰਦ, ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਦੇ ਮਨਮੋਹਨ ਸਿੰਘ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਨਗਰ ਕੌਂਸਲ ਬੁਢਲਾਡਾ ਦੇ ਪ੍ਰਧਾਨ, ਸੀਨੀਅਰ ਮੀਤ ਪ੍ਰਧਾਨ ਤੇ ਮੀਤ ਪ੍ਰਧਾਨ ਨੇ ਅਹੁਦੇ ਸੰਭਾਲੇ ਅਗਲੀ ਖ਼ਬਰ ਨੀਟ ਪੇਪਰ ਲੀਕ ਮਾਮਲੇ ’ਚ ਵਿਦਿਆਰਥੀਆਂ ਦੇ ਹੱਕ ’ਚ ਡਟੇ ਕਾਂਗਰਸੀ ਆਗੂਆਂ ਨੂੰ ਹਿਰਾਸਤ ’ਚ ਲੈਣ ਦੀ ਅਮਨ ਸਿੰਗਲਾ ਢੈਪਈ ਨੇ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।