14-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-07-2026

ਅਕਾਲੀ ਦਲ ਵਾਰਿਸ ਪੰਜਾਬ ਦੇ ਜ਼ਿਲ੍ਹਾ ਉਪ-ਪ੍ਰਧਾਨ ਡਾ. ਪ੍ਰਗਟ ਸਿੰਘ ਵਿਰਕ ਵਲੋਂ ਸਰਗਰਮੀਆਂ ਤੇਜ਼

ਅਜੀਤ ਡੈਸਕ 25-07-2026
ਬਠਿੰਡਾ, 24 ਜੁਲਾਈ (ਸੱਤਪਾਲ ਸਿੰਘ ਸਿਵੀਆਂ)-ਅਸਾਮ ਦੀ ਡਿਬਰੂਗੜ੍ਹ ਜੇਲ੍ਹ ’ਚ ਬੰਦ ਸੰਸਦ ਮੈਂਬਰ ਭਾਈ ਅੰਮ੍ਰਿਤਪਾਲ ਸਿੰਘ ਖ਼ਾਲਸਾ ਦੀ ਅਗਵਾਈ ਵਾਲੇ ‘ਅਕਾਲੀ ਦਲ ਵਾਰਿਸ ਪੰਜਾਬ ਦੇ’ ਦੇ ਜ਼ਿਲ੍ਹਾ ਬਠਿੰਡਾ ਦੇ ਉੱਪ-ਪ੍ਰਧਾਨ ਡਾ. ਪ੍ਰਗਟ ਸਿੰਘ ਵਿਰਕ ਨੇ ਜ਼ਿਲੇ੍ਹ ਸਮੇਤ ਖ਼ਾਸਕਰ ਵਿਧਾਨ ਸਭਾ ਹਲਕਾ ਬਠਿੰਡਾ ਸ਼ਹਿਰੀ ਵਿਚ ਆਪਣੀਆਂ ਸਿਆਸੀ ਸਰਗਰਮੀਆਂ ਤੇਜ਼ ਕੀਤੀਆਂ ਹੋਈਆਂ ਹਨ, ਜਿਸ ਤੋਂ ਅੰਦਾਜ਼ੇ ਲਗਾਏ ਜਾ ਰਹੇ ਹਨ ਉਹ ਆਗਾਮੀ ਵਿਧਾਨ ਚੋਣਾਂ ਦੌਰਾਨ ਬਠਿੰਡਾ ਤੋਂ ਪਾਰਟੀ ਦੇ ਉਮੀਦਵਾਰ ਵਜੋਂ ਦਾਅਵੇਦਾਰ ਵੀ ਪੇਸ਼ ਕਰ ਸਕਦੇ ਹਨ। ਡਾ. ਵਿਰਕ ਅਕਾਲੀ ਦਲ ਵਾਰਿਸ ਪੰਜਾਬ ਦੇ ਪੀਏਸੀ ਮੈਂਬਰ ਲੱਖਾ ਸਿਧਾਣਾ ਦੇ ਨੇੜਲੇ ਸਾਥੀ ਹਨ, ਜਿੰਨਾਂ ਨੇ ਲੱਖਾ ਵਲੋਂ ਲਗਾਏ ਹਰ ਮੋਰਚੇ ’ਚ ਮੂਹਰੀ ਭੂਮਿਕਾ ਨਿਭਾਈ ਹੈ ਤੇ ਅੱਜ ਉਨ੍ਹਾਂ ਨਾਲ ਪਾਰਟੀ ਅੰਦਰ ਸਰਗਰਮ ਹਨ। ਡਾ. ਵਿਰਕ ਨੇ ਕਿਹਾ ਕਿ ਪੰਜਾਬ ਦੀ ਤਰੱਕੀ ਅਤੇ ਭਲਾਈ ਲਈ ਅੱਜ ਪੰਜਾਬ ਹਿਤੈਸ਼ੀ ਖੇਤਰੀ ਪਾਰਟੀ ਦੀ ਮੁਖ ਲੋੜ ਹੈ, ਜਿਸ ਲਈ ਸੂਬੇ ਦੇ ਸਾਰੇ ਵਰਗ ‘ਅਕਾਲੀ ਦਲ ਵਾਰਿਸ ਪੰਜਾਬ ਦੇ’ ਨਾਲ ਜੁੜ ਰਹੇ ਹਨ। ਉਹ ਪਾਰਟੀ ਦਾ ਏਜੰਡਾ ਘਰ-ਘਰ ਪਹੁੰਚਾ ਰਹੇ ਹਨ ਤੇ ਲੋਕਾਂ ਦਾ ਭਰਵਾਂ ਸਾਥ ਮਿਲ ਰਿਹਾ। ਉਨ੍ਹਾਂ ਲੋਕਾਂ ਨੂੰ ਅਕਾਲੀ ਦਲ ਵਾਰਿਸ ਪੰਜਾਬ ਅਤੇ ਭਾਈ ਅੰਮ੍ਰਿਤਪਾਲ ਸਿੰਘ ਖ਼ਾਲਸਾ ਦੇ ਹੱਥ ਮਜ਼ਬੂਤ ਕਰਨ ਦੀ ਅਪੀਲ ਕੀਤੀ।
ਪਿਛਲੀ ਖ਼ਬਰ ਦਿੱਲੀ ਜੰਤਰ-ਮੰਤਰ ਲਾਠੀਚਾਰਜ ਮਾਮਲੇ ’ਚ ਭੀਮ ਆਰਮੀ ਭਾਰਤ ਏਕਤਾ ਮਿਸ਼ਨ ਵਲੋਂ ਕੇਂਦਰ ਸਰਕਾਰ ਖਿਲਾਫ਼ ਰੋਸ ਪ੍ਰਦਰਸ਼ਨ ਅਗਲੀ ਖ਼ਬਰ ਰਾਹੁਲ ਗਾਂਧੀ ਵਿਦਿਆਰਥੀਆਂ ਨੂੰ ਇਨਸਾਫ਼ ਦਿਵਾਉਣ ਦੀ ਲੜਾਈ ਲੜ ਰਹੇ ਹਨ-ਕ੍ਰਿਸ਼ਨ ਸਿੰਘ ਭਾਗੀਵਾਂਦਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।