03-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-07-2026

ਬਹੁਜਨ ਸਮਾਜ ਪਾਰਟੀ ਨੇ ਜ਼ਿਲ੍ਹਾ ਪ੍ਰਸ਼ਾਸਨ ਰਾਹੀਂ ਰਾਜਪਾਲ ਦੇ ਨਾਂਅ ਭੇਜਿਆ ਮੰਗ-ਪੱਤਰ

ਅਜੀਤ ਡੈਸਕ 28-07-2026

ਮਾਨਸਾ, 27 ਜੁਲਾਈ (ਰਾਵਿੰਦਰ ਸਿੰਘ ਰਵੀ)- ਬਹੁਜਨ ਸਮਾਜ ਪਾਰਟੀ ਦੇ ਵਫ਼ਦ ਵਲੋਂ ਸਫਾਈ ਕਰਮਚਾਰੀਆਂ ਦੀਆਂ ਮੰਗਾਂ ਪੂਰੀਆਂ ਨਾ ਕਰਨ ਅਤੇ ਬਰਨਾਲਾ ਵਿਖੇ ਕਰਮਚਾਰੀਆਂ ’ਤੇ ਕੀਤੇ ਅੰਨ੍ਹੇਵਾਹ ਲਾਠੀਚਾਰਜ ਖ਼ਿਲਾਫ਼ ਜ਼ਿਲ੍ਹਾ ਪ੍ਰਸ਼ਾਸਨ ਰਾਹੀਂ ਰਾਜਪਾਲ ਪੰਜਾਬ ਦੇ ਨਾਂਅ ਮੰਗ ਪੱਤਰ ਭੇਜਿਆ ਗਿਆ। ਜ਼ਿਲ੍ਹਾ ਪ੍ਰਧਾਨ ਬਾਬੂ ਸਿੰਘ ਫ਼ਤਿਹਪੁਰ ਅਤੇ ਮੀਤ ਪ੍ਰਧਾਨ ਸਰਵਰ ਕੁਰੈਸ਼ੀ ਨੇ ਦੋਸ਼ ਲਗਾਇਆ ਕਿ ਸੂਬੇ ’ਚ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਅਨੁਸੂਚਿਤ ਤੇ ਹੋਰ ਪਛੜੇ ਵਰਗ ਦੇ ਲੋਕਾਂ ਨਾਲ ਵਿਤਕਰਾ ਕੀਤਾ ਜਾ ਰਿਹਾ ਹੈ, ਨੂੰ ਕਿਸੇ ਵੀ ਕੀਮਤ ’ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਹਲਕਾ ਬੁਢਲਾਡਾ ਦੇ ਪ੍ਰਧਾਨ ਪਾਲ ਸਿੰਘ ਰੱਲੀ ਨੇ ਰੋਸ ਪ੍ਰਗਟਾਉਂਦਿਆਂ ਕਿਹਾ ਕਿ ਇੱਕ ਪਾਸੇ ਪੰਜਾਬ ਸਰਕਾਰ ਵਲੋਂ ਸਾਰੀਆਂ ਗਰੰਟੀਆਂ ਪੂਰੀਆਂ ਕਰਨ ਦੇ ਦਾਅਵੇ ਕੀਤੇ ਜਾ ਰਹੇ ਹਨ ਪਰ ਦੂਜੇ ਪਾਸੇ ਸਾਰੇ ਵਿਭਾਗਾਂ ਦੇ ਕਰਮਚਾਰੀ ਆਪਣੀਆਂ ਮੰਗਾਂ ਪੂਰੀਆਂ ਕਰਵਾਉਣ ਲਈ ਹੜਤਾਲ ’ਤੇ ਬੈਠੇ ਹਨ। ਆਗੂਆਂ ਨੇ ਮੰਗ ਕੀਤੀ ਕਿ ਸਫ਼ਾਈ ਕਰਮਚਾਰੀਆਂ ਦੀਆਂ ਸਾਰੀਆਂ ਮੰਗਾਂ ਬਿਨਾਂ ਕਿਸੇ ਸ਼ਰਤ ਤੋਂ ਮੰਨੀਆਂ ਜਾਣ, ਲਾਠੀਚਾਰਜ ਕਰਨ ਵਾਲੇ ਪੁਲਿਸ ਮੁਲਾਜ਼ਮਾਂ ਖ਼ਿਲਾਫ਼ ਕਾਰਵਾਈ ਕਰ ਕੇ ਤੁਰੰਤ ਮੁਅੱਤਲ ਕਰਨ ਦੇ ਨਾਲ ਹੀ ਜ਼ਖਮੀ ਹੋਏ ਕਾਮਿਆਂ ਦੇ ਇਲਾਜ ਦਾ ਸਾਰਾ ਖਰਚਾ ਪੰਜਾਬ ਸਰਕਾਰ ਵਲੋਂ ਦਿੱਤਾ ਜਾਵੇ। ਇਸ ਮੌਕੇ ਗੁਰਜੰਟ ਸਿੰਘ ਭੀਖੀ, ਰਾਮਫਲ ਸਿੰਘ ਬੁਢਲਾਡਾ, ਗੁਰਜੀਤ ਸਿੰਘ, ਰਸ਼ਪਾਲ ਸਿੰਘ, ਪਾਲ ਸਿੰਘ, ਕੁਲਵਿੰਦਰ ਸਿੰਘ ਆਹਲੂਪੁਰ, ਬੰਤ ਸਿੰਘ, ਜਸਵੀਰ ਸਿੰਘ ਜੱਸੀ, ਸਾਦਾ ਸਿੰਘ, ਜਗਤਾਰ ਸਿੰਘ ਆਦਿ ਹਾਜ਼ਰ ਸਨ।

ਪਿਛਲੀ ਖ਼ਬਰ ਮੁਸਲਮਾਨ ਭਾਈਚਾਰੇ ਦੇ ਸ਼ਸਤਰੀਕਰਨ ਲਈ ਸਰਕਾਰ ਉਸਾਰੂ ਰੁਖ਼ ਅਪਣਾਵੇ - ਸ਼ਾਹੀ ਇਮਾਮ ਅਗਲੀ ਖ਼ਬਰ ਪਰਾਲੀ ਤੋਂ ਬਾਇਓਗੈਸ ਬਣਾਉਣਾ ਪ੍ਰਦੂਸ਼ਣ ਰੋਕਣ ਅਤੇ ਊਰਜਾ ਸਵੈ-ਨਿਰਭਰਤਾ ਵੱਲ ਵੱਡਾ ਉਪਰਾਲਾ- ਡਾ. ਅਜੀਤ ਪਾਲ ਸਿੰਘ ਧਾਲੀਵ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।