08-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-07-2026

ਬੀਰੇਵਾਲਾ ਜੱਟਾਂ ਗੁਰੂ ਘਰ ਦੇ ਸਾਬਕਾ ਗ੍ਰੰਥੀ ਵਲੋਂ ਖ਼ੁਦਕੁਸ਼ੀ

ਅਜੀਤ ਡੈਸਕ 30-07-2026
ਮਾਨਸਾ, 29 ਜੁਲਾਈ (ਬਲਵਿੰਦਰ ਸਿੰਘ ਧਾਲੀਵਾਲ)- ਜ਼ਿਲ੍ਹੇ ਦੇ ਪਿੰਡ ਬੀਰੇਵਾਲਾ ਜੱਟਾਂ ਗੁਰੂ ਘਰ ਦੇ ਸਾਬਕਾ ਗ੍ਰੰਥੀ ਬਲਵਿੰਦਰ ਸਿੰਘ ਵਾਸੀ ਖੋਖਰ ਕਲਾਂ ਨੇ ਸਲਫਾਸ਼ ਨਿਗਲ ਕੇ ਖ਼ੁਦਕੁਸ਼ੀ ਕਰ ਲਈ ਹੈ। ਕਾਬਲੇ-ਗ਼ੌਰ ਰਹੇ ਪਿਛਲੇ ਦਿਨੀਂ ਉਪਰੋਕਤ ਗੁਰੂ ਘਰ ‘ਚ ਸ੍ਰੀ ਗ੍ਰੰਥ ਸਾਹਿਬ ਦੇ ਪਾਵਨ ਸਰੂਪਾਂ ‘ਤੇ ਅਸ਼ਲੀਲ ਸ਼ਬਦ ਲਿਖਣ ਕਰ ਕੇ ਮਾਹੌਲ ਗਰਮਾ ਗਿਆ ਸੀ। ਦੋਸ਼ ਲਗਾਏ ਗਏ ਸਨ ਕਿ ਉਪਰੋਕਤ ਗ੍ਰੰਥੀ ਦੇ ਸਮੇਂ ਅਜਿਹੀ ਮੰਦਭਾਗੀ ਘਟਨਾ ਵਾਪਰੀ ਹੈ, ਜਿਸ ਕਰ ਕੇ ਲੋਕਲ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਉਸ ਦੀ ਛੁੱਟੀ ਕਰ ਦਿੱਤੀ ਗਈ। ਗ੍ਰੰਥੀ ਵਲੋਂ ਇਹ ਸਪਸ਼ਟ ਕੀਤਾ ਗਿਆ ਸੀ ਕਿ ਉਸ ‘ਤੇ ਲਗਾਏ ਜਾ ਰਹੇ ਦੋਸ਼ ਬੇਬੁਨਿਆਦ ਹਨ। ਇਸੇ ਪ੍ਰੇਸ਼ਾਨੀ ਦੇ ਚੱਲਦਿਆਂ ਬਲਵਿੰਦਰ ਸਿੰਘ ਨੇ ਆਪਣੀ ਜੀਵਨ ਲੀਲ੍ਹਾ ਸਮਾਪਤ ਕਰ ਲਈ। ਥਾਣਾ ਜੌੜਕੀਆਂ ਪੁਲਿਸ ਨੇ ਲੋਕਲ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮੇਵਾ ਸਿੰਘ ਖ਼ਿਲਾਫ਼ ਧਾਰਾ 108 ਅਧੀਨ ਮੁਕੱਦਮਾ ਦਰਜ ਕਰ ਲਿਆ ਹੈ। ਕਥਿਤ ਦੋਸ਼ੀ ਗ੍ਰਿਫ਼ਤ ਤੋਂ ਬਾਹਰ ਹੈ।
ਪਿਛਲੀ ਖ਼ਬਰ ਭਾਕਿਯੂ (ਉਗਰਾਹਾਂ) ਵਲੋਂ ਐਸ. ਡੀ. ਐਮ. ਦਫ਼ਤਰ ਸਰਦੂਲਗੜ੍ਹ ਨੇੜੇ ਧਰਨਾ 4 ਨੂੰ ਅਗਲੀ ਖ਼ਬਰ ਸੇਂਟ ਜ਼ੇਵੀਅਰਜ਼ ਸਕੂਲ ਬੁਢਲਾਡਾ ਵਿਖੇ ਤੀਆਂ ਦਾ ਤਿਉਹਾਰ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।