09-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-07-2026

ਭਾਕਿਯੂ (ਉਗਰਾਹਾਂ) ਵਲੋਂ ਐਸ. ਡੀ. ਐਮ. ਦਫ਼ਤਰ ਸਰਦੂਲਗੜ੍ਹ ਨੇੜੇ ਧਰਨਾ 4 ਨੂੰ

ਅਜੀਤ ਡੈਸਕ 30-07-2026
ਝੁਨੀਰ, 29 ਜੁਲਾਈ (ਸੰਜੀਵ ਸਿੰਗਲਾ)- ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਬਲਾਕ ਝੁਨੀਰ ਤੇ ਸਰਦੂਲਗੜ੍ਹ ਦੋਵੇਂ ਬਲਾਕਾਂ ਦੇ ਆਗੂਆਂ ਦੀ ਮੀਟਿੰਗ ਹੋਈ। ਬਲਾਕ ਝੁਨੀਰ ਦੇ ਪ੍ਰਧਾਨ ਕੁਲਦੀਪ ਸਿੰਘ ਚਚੋਹਰ ਤੇ ਸਰਦੂਲਗੜ੍ਹ ਬਲਾਕ ਦੇ ਪ੍ਰਧਾਨ ਹਰਪਾਲ ਸਿੰਘ ਨੇ ਦੱਸਿਆ ਕਿ ਪਿਛਲੇ ਵਰ੍ਹੇ ਕਣਕ ਦੀ ਫ਼ਸਲ ‘ਤੇ ਭਾਰੀ ਗੜੇਮਾਰੀ ਹੋਈ ਸੀ, ਜਿਸ ਨਾਲ ਪਿੰਡਾਂ ਵਿਚ ਵੱਡਾ ਨੁਕਸਾਨ ਹੋਇਆ ਸੀ। ਉਨ੍ਹਾਂ ਦੱਸਿਆ ਕਿ 17 ਪਿੰਡਾਂ ਦੇ ਕਿਸਾਨਾਂ ਨੂੰ ਤਾਂ ਮੁਆਵਜ਼ਾ ਦਿੱਤਾ ਗਿਆ ਪਰ ਮੀਰਪੁਰ ਕਲਾਂ ਤੇ ਜਟਾਣਾ ਕਲਾਂ ਦੇ ਕਿਸਾਨ ਵਾਂਝੇ ਹਨ। ਇਸੇ ਤਰ੍ਹਾਂ ਪਿੰਡ ਰਾਮਾਨੰਦੀ ਤੇ ਭੰਮੇ ਕਲਾਂ ਦੇ ਪਿੰਡਾਂ ਦੇ ਕਈ ਕਿਸਾਨਾਂ ਨੂੰ ਮੁਆਵਜ਼ੇ ਤੋਂ ਛੱਡ ਦਿੱਤਾ ਸੀ। ਉਨ੍ਹਾਂ ਦੱਸਿਆ ਕਿ ਉਪਰੋਕਤ ਪਿੰਡਾਂ ਦੇ ਕਿਸਾਨਾਂ ਨੂੰ ਮੁਆਵਜ਼ਾ ਦਿਵਾਉਣ ਲਈ 4 ਅਗਸਤ ਨੂੰ ਐਸ. ਡੀ. ਐਮ. ਦਫ਼ਤਰ ਸਰਦੂਲਗੜ੍ਹ ਨੇੜੇ ਧਰਨਾ ਲਗਾਇਆ ਜਾਵੇਗਾ। ਇਸ ਮੌਕੇ ਉੱਤਮ ਸਿੰਘ ਰਾਮਾਨੰਦੀ, ਗੁਰਤੇਜ ਸਿੰਘ, ਲੀਲਾ ਸਿੰਘ ਜਟਾਣਾ, ਬਿੰਦਰ ਸਿੰਘ ਝੰਡਾ ਕਲਾਂ, ਰਾਏ ਸਿੰਘ, ਮਨਜੀਤ ਸਿੰਘ, ਜੀਤਾ ਸਿੰਘ ਫੱਤਾ ਮਾਲੋਕਾ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਖੇਤੀਬਾੜੀ ਵਿਭਾਗ ਨੇ ਖੇਤੀ ਮਸ਼ੀਨਰੀ ਲਈ ਸਬਸਿਡੀ ਦੇ ਡਰਾਅ ਕੱਢੇ ਅਗਲੀ ਖ਼ਬਰ ਬੀਰੇਵਾਲਾ ਜੱਟਾਂ ਗੁਰੂ ਘਰ ਦੇ ਸਾਬਕਾ ਗ੍ਰੰਥੀ ਵਲੋਂ ਖ਼ੁਦਕੁਸ਼ੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।