09-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-07-2026

ਖੇਤੀਬਾੜੀ ਵਿਭਾਗ ਨੇ ਖੇਤੀ ਮਸ਼ੀਨਰੀ ਲਈ ਸਬਸਿਡੀ ਦੇ ਡਰਾਅ ਕੱਢੇ

ਅਜੀਤ ਡੈਸਕ 30-07-2026
ਮਾਨਸਾ, 29 ਜੁਲਾਈ (ਰਾਵਿੰਦਰ ਸਿੰਘ ਰਵੀ)- ਖੇਤੀਬਾੜੀ ਵਿਭਾਗ ਵਲੋਂ ਕਿਸਾਨਾਂ ਨੂੰ ਖੇਤੀ ਮਸ਼ੀਨਰੀ ਉਪਦਾਨ ’ਤੇ ਮੁਹੱਈਆ ਕਰਵਾਉਣ ਦੇ ਮਕਸਦ ਨਾਲ ਬਿਨੈਕਾਰਾਂ ਦੀ ਚੋਣ ਕਰਨ ਲਈ ਡਰਾਅ ਕੱਢੇ ਗਏ। ਨਵਜੋਤ ਕੌਰ ਡਿਪਟੀ ਕਮਿਸ਼ਨਰ ਮਾਨਸਾ ਨੇ ਕਿਹਾ ਕਿ ਕਿਸਾਨਾਂ ਨੂੰ ਫ਼ਸਲਾਂ ਦੀ ਬਿਜਾਈ, ਸੰਭਾਲ ਅਤੇ ਕਟਾਈ ਲਈ ਲੋੜੀਂਦੀ ਆਧੁਨਿਕ ਖੇਤੀਬਾੜੀ ਮਸ਼ੀਨਰੀ ਤੋਂ ਇਲਾਵਾ ਝੋਨੇ ਦੀ ਸਿੱਧੀ ਬਿਜਾਈ ਕਰਨ ਵਾਲੀ ਮਸ਼ੀਨ ਵੀ ਸਬਸਿਡੀ ’ਤੇ ਉਪਲਬਧ ਕਰਵਾਈ ਜਾਵੇਗੀ। ਉਨ੍ਹਾਂ ਕਿਹਾ ਕਿ ਇਨ੍ਹਾਂ ਸਕੀਮਾਂ ਦਾ ਉਦੇਸ਼ ਕਿਸਾਨਾਂ ਨੂੰ ਆਧੁਨਿਕ ਖੇਤੀਬਾੜੀ ਮਸ਼ੀਨਰੀ ਸਬਸਿਡੀ ’ਤੇ ਉਪਲਬਧ ਕਰਵਾ ਕੇ ਵਧੇਰੇ ਕੁਸ਼ਲ, ਲਾਭਕਾਰੀ ਤਕਨੀਕਾਂ ਅਤੇ ਮਸ਼ੀਨਰੀ ਦੀ ਵਰਤੋਂ ਕਰਨ ਵੱਲ ਪ੍ਰੇਰਿਤ ਕਰਨਾ ਹੈ। ਮੁੱਖ ਖੇਤੀਬਾੜੀ ਅਫ਼ਸਰ ਹਰਵਿੰਦਰ ਸਿੰਘ ਸਿੱਧੂ ਨੇ ਦੱਸਿਆ ਕਿ ਇਹ ਡਰਾਅ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਪੂਰੀ ਪਾਰਦਰਸ਼ਤਾ ਨਾਲ ਕੱਢਿਆ ਗਿਆ ਹੈ ਜਦਕਿ ਪਿਛਲੇ ਦਿਨਾਂ ’ਚ ਪਰਾਲੀ ਦੀ ਸਾਂਭ ਸੰਭਾਲ ਲਈ ਵੀ ਵਿਭਾਗ ਵਲੋਂ 16 ਕਰੋੜ ਰੁਪਏ ਦੀ ਸਬਸਿਡੀ ਲਈ ਡਰਾਅ ਕੱਢਿਆ ਗਿਆ ਸੀ।
ਪਿਛਲੀ ਖ਼ਬਰ ਸ਼ਹਿਰ ਦੇ ਰੇਲਵੇ ਨੇੜੇ ਟ੍ਰੈਫ਼ਿਕ ਜਾਮ ਅਤੇ ਨਾਜਾਇਜ਼ ਰੁਕਾਵਟਾਂ ਹਟਾਉਣ ਦੀ ਮੰਗ ਅਗਲੀ ਖ਼ਬਰ ਭਾਕਿਯੂ (ਉਗਰਾਹਾਂ) ਵਲੋਂ ਐਸ. ਡੀ. ਐਮ. ਦਫ਼ਤਰ ਸਰਦੂਲਗੜ੍ਹ ਨੇੜੇ ਧਰਨਾ 4 ਨੂੰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।