04-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-07-2026

ਪੰਥਕ ਜਥੇਬੰਦੀਆਂ ਵਲੋਂ ਮਾਨਸਾ ’ਚ ਰੋਸ ਧਰਨਾ ਕੱਲ੍ਹ

ਅਜੀਤ ਡੈਸਕ 31-07-2026
ਮਾਨਸਾ, 30 ਜੁਲਾਈ (ਸ.ਰਿ.)- ਜ਼ਿਲ੍ਹੇ ਦੇ ਪਿੰਡ ਬੀਰੇਵਾਲਾ ਜੱਟਾਂ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ‘ਤੇ ਅਸ਼ਲੀਲ ਸ਼ਬਦ ਲਿਖਣ ਦੇ ਅਸਲ ਦੋਸ਼ੀਆਂ ਖ਼ਿਲਾਫ਼ ਕਾਰਵਾਈ ਕਰਵਾਉਣ ਲਈ ਪੰਥਕ ਜਥੇਬੰਦੀਆਂ ਵਲੋਂ ਤਿੰਨਕੋਨੀ ਮਾਨਸਾ ਵਿਖੇ ਰੋਸ ਧਰਨਾ 1 ਅਗਸਤ ਨੂੰ ਲਗਾਇਆ ਜਾਵੇਗਾ। ਸਿੱਖ ਪ੍ਰਚਾਰਕ ਬਾਬਾ ਰਾਜਵਿੰਦਰ ਸਿੰਘ ਘਰਾਂਗਣੇ ਵਾਲਿਆਂ ਨੇ ਜਾਣਕਾਰੀ ਦਿੰਦਿਆਂ ਦੋਸ਼ ਲਗਾਇਆ ਕਿ ਇਸ ਮਾਮਲੇ ‘ਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਧਰਮ ਪ੍ਰਚਾਰ ਵਿੰਗ ਵਲੋਂ ਭਾਵੇਂ ਜਾਂਚ ਕੀਤੀ ਜਾ ਰਹੀ ਹੈ ਪਰ ਹਾਲੇ ਤੱਕ ਪੁਖ਼ਤਾ ਕਾਰਵਾਈ ਨਹੀਂ ਕੀਤੀ ਗਈ। ਉਨ੍ਹਾਂ ਸਿੱਖ ਸੰਗਤਾਂ ਨੂੰ ਅਪੀਲ ਕੀਤੀ ਕਿ ਧਰਨੇ ‘ਚ ਹੁੰਮ-ਹੁੰਮਾ ਕੇ ਪਹੁੰਚਣ।
ਪਿਛਲੀ ਖ਼ਬਰ ਅੰਗਹੀਣਾਂ ਵਲੋਂ ਪੰਜਾਬ ਸਰਕਾਰ ’ਤੇ ਮੰਗਾਂ ਨਾ ਮੰਨਣ ਦਾ ਦੋਸ਼ ਅਗਲੀ ਖ਼ਬਰ ਫੁੱਟਬਾਲ ਮੁਕਾਬਲਿਆਂ ’ਚ ਨੰਗਲ ਕਲਾਂ ਨੇ ਪਹਿਲਾ ਸਥਾਨ ਮੱਲਿਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।