04-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-07-2026

ਪਿੰਡ ਕਲੀਪੁਰ ’ਚ ਵਿਕਾਸ ਕਾਰਜ ਜ਼ੋਰਾਂ ’ਤੇ-ਸਰਪੰਚ ਰਾਜਵਿੰਦਰ ਸਿੰਘ

ਅਜੀਤ ਡੈਸਕ 31-07-2026
ਬੁਢਲਾਡਾ, 30 ਜੁਲਾਈ (ਸੁਨੀਲ ਮਨਚੰਦਾ)- ਨੇੜਲੇ ਪਿੰਡ ਕਲੀਪੁਰ ਵਿਖੇ ਵਿਕਾਸ ਕਾਰਜ ਜ਼ੋਰਾਂ ‘ਤੇ ਹਨ। ਇਹ ਜਾਣਕਾਰੀ ਸਰਪੰਚ ਰਾਜਵਿੰਦਰ ਸਿੰਘ ਨੇ ਪਿੰਡ ‘ਚ ਵੱਖ-ਵੱਖ ਗਲੀਆਂ ਵਿਚ ਚੱਲ ਰਹੇ ਵਿਕਾਸ ਕਾਰਜਾਂ ਦਾ ਜਾਇਜ਼ਾ ਲੈਣ ਮੌਕੇ ਦਿੱਤੀ। ਉਨ੍ਹਾਂ ਦੱਸਿਆ ਕਿ ਪਿੰਡ ‘ਚ ਹਲਕਾ ਵਿਧਾਇਕ ਬੁੱਧ ਰਾਮ ਦੀ ਰਹਿਨੁਮਾਈ ਹੇਠ ਇਕ ਕਰੋੜ ਰੁਪਏ ਤੋਂ ਵੱਧ ਦੀ ਰਾਸ਼ੀ ਦੇ ਵਿਕਾਸ ਕੰਮ ਜੰਗੀ ਪੱਧਰ ‘ਤੇ ਚੱਲ ਰਹੇ ਹਨ। ਉਨ੍ਹਾਂ ਦੱਸਿਆ ਕਿ ਇਨ੍ਹਾਂ ਵਿਕਾਸ ਪ੍ਰੋਜੈਕਟਾਂ ‘ਚ ਪਿੰਡ ਦੀਆਂ ਵੱਖ-ਵੱਖ ਗਲੀਆਂ ਨੂੰ ਪੱਕਾ ਕਰਨਾ, ਲੋਕਾਂ ਨੂੰ ਸ਼ੁੱਧ ਪਾਣੀ ਦੀ ਸਪਲਾਈ ਮੁਹੱਈਆ ਕਰਵਾਉਣ ਲਈ ਵੱਖ-ਵੱਖ ਸਟੋਰ ਟੈਂਕਾਂ ਦਾ ਨਿਰਮਾਣ, ਪਿੰਡ ਨੂੰ ਸ਼ਹਿਰ ਨਾਲ ਜੋੜਨ ਵਾਲੇ ਕੱਚੇ ਰਸਤਿਆਂ ਨੂੰ ਪੱਕਾ ਕਰਨਾ ਆਦਿ ਵਿਕਾਸ ਪ੍ਰੋਜੈਕਟ ਜੰਗੀ ਪੱਧਰ ‘ਤੇ ਚੱਲ ਰਹੇ ਹਨ। ਉਨ੍ਹਾਂ ਕਿਹਾ ਕਿ ਵਿਧਾਇਕ ਦੀ ਦੂਰ ਅੰਦੇਸ਼ੀ ਸੋਚ ਸਦਕਾ ਹਲਕੇ ਦੇ ਪਿੰਡਾਂ ‘ਚ ਵੱਡੇ ਪੱਧਰ ‘ਤੇ ਵਿਕਾਸ ਦੀ ਹਨੇਰੀ ਚੱਲ ਰਹੀ ਹੈ। ਇਸ ਮੌਕੇ ਚੇਅਰਮੈਨ ਸੋਹਣਾ ਸਿੰਘ ਕਲੀਪੁਰ, ਪੰਚ ਮਨਜਿੰਦਰ ਸਿੰਘ ਰਾਜ ਕੌਰ ਅਮਰਜੀਤ ਕੌਰ ਸੁਖਚੈਨ ਸਿੰਘ ਸਰਬਜੀਤ ਕੌਰ ਗੁਰਮੀਤ ਕੌਰ ਗੁਰਦੀਪ ਸਿੰਘ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਬੈਡਮਿੰਟਨ ਮੁਕਾਬਲਿਆਂ ’ਚ ਮਨੂ ਵਾਟਿਕਾ ਸਕੂਲ ਦੀਆਂ ਖਿਡਾਰਨਾਂ ਨੇ ਸੋਨ ਤਗਮੇ ਜਿੱਤੇ ਅਗਲੀ ਖ਼ਬਰ ਅੰਗਹੀਣਾਂ ਵਲੋਂ ਪੰਜਾਬ ਸਰਕਾਰ ’ਤੇ ਮੰਗਾਂ ਨਾ ਮੰਨਣ ਦਾ ਦੋਸ਼

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।