02-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-08-2026

ਸਰਕਾਰੀ ਕੰਨਿਆ ਸੀਨੀ: ਸੈਕੰ: ਸਮਾਰਟ ਸਕੂਲ ਰਾਮਪੁਰਾ ਮੰਡੀ ਦੀਆਂ ਵਿਦਿਆਰਥਣਾਂ ਨੂੰ ਸਕੂਲ ਬੈਗ ਭੇਟ

ਅਜੀਤ ਡੈਸਕ 01-08-2026
ਰਾਮਪੁਰਾ ਫੂਲ, 31 ਜੁਲਾਈ (ਹੇਮੰਤ ਕੁਮਾਰ ਸ਼ਰਮਾ): ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਮਾਰਟ ਸਕੂਲ, ਰਾਮਪੁਰਾ ਫੂਲ ਵਿਖੇ ਪ੍ਰਭਾਵਸ਼ਾਲੀ ਸਮਾਗਮ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਵਿਧਾਇਕ ਬਲਕਾਰ ਸਿੱਧੂ ਨੇ ਗਿਆਰ੍ਹਵੀਂ ਅਤੇ ਬਾਰ੍ਹਵੀਂ ਜਮਾਤ ਦੀਆਂ ਵਿਦਿਆਰਥਣਾਂ ਨੂੰ ਸਕੂਲ ਬੈਗ ਭੇਂਟ ਕਰਕੇ ਉਨ੍ਹਾਂ ਦਾ ਹੌਸਲਾ ਵਧਾਇਆ ਅਤੇ ਸਿੱਖਿਆ ਪ੍ਰਤੀ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਇਆ। ਇਸ ਦੌਰਾਨ ਪ੍ਰਿੰਸੀਪਲ ਸੁਨੀਲ ਕੁਮਾਰ ਨੇ ਵਿਧਾਇਕ ਬਲਕਾਰ ਸਿੱਧੂ ਤੋਂ ਸਕੂਲ ਵਿਚ ਨਵੇਂ ਤਿਆਰ ਕੀਤੇ ਸਮਾਰਟ ਕਲਾਸਰੂਮ ਅਤੇ ਅਤਿ-ਆਧੁਨਿਕ ਵਿਗਿਆਨ ਲੈਬ ਦਾ ਉਦਘਾਟਨ ਕਰਵਾਇਆ। ਉਨ੍ਹਾਂ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਸਮੇਂ-ਸਮੇਂ ’ਤੇ ਦਿੱਤੀਆਂ ਜਾ ਰਹੀਆਂ ਗ੍ਰਾਂਟਾਂ ਸਦਕਾ ਸਕੂਲ ਵਿਚ ਵਿਦਿਆਰਥੀਆਂ ਨੂੰ ਆਧੁਨਿਕ ਅਤੇ ਗੁਣਵੱਤਾ ਭਰਪੂਰ ਸਿੱਖਿਆ ਲਈ ਲੋੜੀਂਦੀਆਂ ਸਹੂਲਤਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ। ਵਿਧਾਇਕ ਨੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦਾ ਸਕੂਲਾਂ ਨੂੰ ਆਧੁਨਿਕ ਬਣਾਉਣ ਅਤੇ ਸਿੱਖਿਆ ਦੇ ਮਿਆਰ ਨੂੰ ਹੋਰ ਉੱਚਾ ਚੁੱਕਣ ਲਈ ਜਾਰੀ ਕੀਤੀਆਂ ਗ੍ਰਾਂਟਾਂ ਅਤੇ ਵਿਕਾਸ ਕਾਰਜਾਂ ਲਈ ਵਿਸ਼ੇਸ਼ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਇਨ੍ਹਾਂ ਉਪਰਾਲਿਆਂ ਨਾਲ ਸਰਕਾਰੀ ਸਕੂਲਾਂ ਵਿਚ ਪੜ੍ਹ ਰਹੇ ਵਿਦਿਆਰਥੀਆਂ ਨੂੰ ਨਿੱਜੀ ਸਕੂਲਾਂ ਦੇ ਬਰਾਬਰ ਸਿੱਖਿਆ ਅਤੇ ਸਹੂਲਤਾਂ ਪ੍ਰਾਪਤ ਹੋ ਰਹੀਆਂ ਹਨ। ਉਨ੍ਹਾਂ ਆਪਣੇ ਸੰਬੋਧਨ ਵਿਚ ਵਿਦਿਆਰਥਣਾਂ ਨੂੰ ਮਨ ਲਾ ਕੇ ਪੜ੍ਹਾਈ ਕਰਨ ਲਈ ਪ੍ਰੇਰਿਤ ਕੀਤਾ ਅਤੇ ਕਿਹਾ ਕਿ ਪੰਜਾਬ ਸਰਕਾਰ ਸਿੱਖਿਆ ਖੇਤਰ ਦੇ ਸਰਵਪੱਖੀ ਵਿਕਾਸ ਲਈ ਪੂਰੀ ਤਨਦੇਹੀ ਨਾਲ ਕੰਮ ਕਰ ਰਹੀ ਹੈ। ਸਮਾਗਮ ਦੌਰਾਨ ਸਕੂਲ ਸਟਾਫ਼, ਵਿਦਿਆਰਥਣਾਂ ਅਤੇ ਹੋਰ ਪਤਵੰਤੇ ਵੀ ਹਾਜ਼ਰ ਸਨ।
ਪਿਛਲੀ ਖ਼ਬਰ ‘ਸਫ਼ਾਈ ਅਪਣਾਓ, ਬਿਮਾਰੀ ਭਜਾਓ’ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਅਗਲੀ ਖ਼ਬਰ ਨਗਰ ਕੌਂਸਲ ਭੁੱਚੋ ਦੀ ਪ੍ਰਧਾਨ ਨੀਨਾ ਬਾਂਸਲ ਦੇ ਪਤੀ ਜੋਨੀ ਬਾਂਸਲ ਨੇ ਸੀਵਰੇਜ ਨਿਕਾਸੀ ਦੀ ਖ਼ੁਦ ਸੰਭਾਲੀ ਕਮਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।