02-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-08-2026

‘ਸਫ਼ਾਈ ਅਪਣਾਓ, ਬਿਮਾਰੀ ਭਜਾਓ’ ਜਾਗਰੂਕਤਾ ਪ੍ਰੋਗਰਾਮ ਕਰਵਾਇਆ

ਅਜੀਤ ਡੈਸਕ 01-08-2026
ਸੰਗਤ ਮੰਡੀ, 31 ਜੁਲਾਈ (ਅੰਮ੍ਰਿਤਪਾਲ ਸ਼ਰਮਾ)-ਸਰਕਾਰੀ ਪ੍ਰਾਇਮਰੀ ਸਕੂਲ ਸੰਗਤ ਵਿਖੇ ਨਗਰ ਕੌਂਸਲ ਸੰਗਤ ਦੇ ਕਾਰਜ ਸਾਧਕ ਅਫ਼ਸਰ ਤਰੁਣ ਕੁਮਾਰ ਦੇ ਦਿਸ਼ਾ ਨਿਰਦੇਸ਼ਾਂ ਹੇਠ ਸੈਕਟਰੀ ਇੰਸਪੈਕਟਰ ਤਜਿੰਦਰ ਕੌਰ ਦੀ ਅਗਵਾਈ ਵਿੱਚ ‘ਸਫ਼ਾਈ ਅਪਣਾਓ, ਬਿਮਾਰੀ ਭਜਾਓ’ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ। ਸਵੱਛ ਭਾਰਤ ਮਿਸ਼ਨ ਦੀ ਕਮਿਊਨਿਟੀ ਫੈਸਿਲੀਟੇਟਰ-ਕਮ ਪ੍ਰੋਗਰਾਮ ਕੋਆਡੀਨੇਟਰ ਅਮਨਦੀਪ ਕੌਰ ਨੇ ਦੱਸਿਆ ਕਿ ਆਈ. ਈ. ਸੀ. ਮਾਹਿਰ ਦਿਲਦਾਰ ਸਿੰਘ ਨੇ ਬੱਚਿਆਂ ਨੂੰ ਸਫ਼ਾਈ ਨਾਲ ਸੰਬੰਧਿਤ ਵਿਸ਼ਿਆਂ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ। ਉਨ੍ਹਾਂ ਵਿਦਿਆਰਥੀਆਂ ਨੂੰ ਆਪਣੇ ਆਲੇ-ਦੁਆਲੇ ਸਫ਼ਾਈ ਰੱਖਣ, ਬਰਸਾਤ ਦੇ ਮੌਸਮ ਵਿਚ ਬਰਸਾਤੀ ਪਾਣੀ ਨਾਲ ਫੈਲਣ ਵਾਲੇ ਮੱਛਰ, ਮਲੇਰੀਆ ਤੇ ਡੇਂਗੂ ਤੋਂ ਬਚਾਅ ਬਾਰੇ ਜਾਗਰੂਕ ਕੀਤਾ। ਉਨ੍ਹਾਂ ਦੱਸਿਆ ਕਿ ਇਸ ਦੌਰਾਨ ਵਿਦਿਆਰਥੀਆਂ ਨੂੰ ਚਾਰ ਤਰ੍ਹਾਂ ਦੇ ਕਚਰੇ ਅਤੇ ਚਾਰ ਤਰ੍ਹਾਂ ਦੇ ਡਸਟਬੀਨਾ ਵਿੱਚ ਉਸ ਕਚਰੇ ਨੂੰ ਰੱਖਣ ਕਰਨ ਬਾਰੇ ਵੀ ਜਾਣਕਾਰੀ ਦਿੱਤੀ। ਉਨ੍ਹਾਂ ਬੱਚਿਆਂ ਨੂੰ ਵੱਧ ਤੋਂ ਵੱਧ ਰੁੱਖ ਲਗਾਉਣ ਅਤੇ ਪਲਾਸਟਿਕ ਦੀ ਵਰਤੋਂ ਨਾਲ ਹੋਣ ਵਾਲੇ ਨੁਕਸਾਨਾਂ, ਪਲਾਸਟਿਕ ਲਿਫਾਫਿਆਂ ਦੀ ਥਾਂ ਜੂਟ ਦੇ ਬੈਗ ਜਾਂ ਕੱਪੜੇ ਦੇ ਬਣੇ ਥੈਲੇ ਵਰਤਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਸਕੂਲ ਅਧਿਆਪਕ ਪੁਨੀਤ (ਪ੍ਰਿੰਸੀਪਲ) ਸੋਨੂੰ ਬਾਂਸਲ, ਰਾਜਨਦੀਪ ਕੌਰ, ਆਈ. ਈ. ਸੀ. ਮਾਹਿਰ ਦਿਲਦਾਰ ਸਿੰਘ, ਸੀ. ਐਫ਼ ਅਮਨਦੀਪ ਕੌਰ, ਸਿੱਖਿਅਕ ਪ੍ਰਵੀਨ ਕੌਰ ਅਤੇ ਨਗਰ ਕੌਂਸਲ ਸੰਗਤ ਦੇ ਸਟਾਫ਼ ਮੈਂਬਰ ਵੀ ਮੌਜੂਦ ਸਨ।
ਪਿਛਲੀ ਖ਼ਬਰ ਪਿਛਲੀਆਂ ਸਰਕਾਰਾਂ ਦੇ ਮੁਕਾਬਲੇ ਸਭ ਤੋਂ ਵੱਧ ਸਰਕਾਰੀ ਨੌਕਰੀਆਂ ‘ਆਪ’ ਸਰਕਾਰ ਨੇ ਦਿੱਤੀਆਂ-ਸੁਖਵੰਤ ਸਿੰਘ ਕਾਲਾ ਅਗਲੀ ਖ਼ਬਰ ਸਰਕਾਰੀ ਕੰਨਿਆ ਸੀਨੀ: ਸੈਕੰ: ਸਮਾਰਟ ਸਕੂਲ ਰਾਮਪੁਰਾ ਮੰਡੀ ਦੀਆਂ ਵਿਦਿਆਰਥਣਾਂ ਨੂੰ ਸਕੂਲ ਬੈਗ ਭੇਟ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।