02-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-08-2026

63.70 ਗ੍ਰਾਮ ਹੈਰੋਇਨ ਸਣੇ ਦੋ ਕਾਬੂ

ਅਜੀਤ ਡੈਸਕ 01-08-2026
ਬਠਿੰਡਾ, 31 ਜੁਲਾਈ (ਵੀਰਪਾਲ ਸਿੰਘ)-ਬਠਿੰਡਾ ਪੁਲਿਸ ਵਲੋਂ ਵੱਖ-ਵੱਖ ਥਾਵਾਂ ਤੋਂ ਦੋ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ ਜਿਨ੍ਹਾਂ ਪਾਸੋਂ 63.70 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ ਹੈ। ਪਹਿਲੇ ਮਾਮਲੇ ਦੀ ਜਾਂਚ ਕਰ ਰਹੇ ਪੁਲਿਸ ਅਧਿਕਾਰੀ ਹੌਲਦਾਰ ਲਖਵੀਰ ਸਿੰਘ ਵਲੋਂ ਜਾਣਕਾਰੀ ਸਾਂਝੀ ਕਰਦੇ ਹੋਏ ਦੱਸਿਆ ਹੈ ਕਿ ਥਾਣਾ ਕੋਤਵਾਲੀ ਪੁਲਿਸ ਪਾਰਟੀ ਵਲੋਂ ਸਰਹਿੰਦ ਨਹਿਰ ਦੀ ਪਟੜੀ ਬਠਿੰਡਾ ਪਾਸੋਂ ਇਕ ਸ਼ੱਕੀ ਵਿਅਕਤੀ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ, ਜਿਸ ਪਾਸੋਂ ਤਲਾਸ਼ੀ ਦੌਰਾਨ 60 ਗ੍ਰਾਮ ਹੈਰੋਇਨ ਬਰਾਮਦ ਕਰ ਲਈ ਗਈ। ਪੁਲਿਸ ਅਨੁਸਾਰ ਗ੍ਰਿਫ਼ਤਾਰ ਕੀਤੇ ਗਏ ਵਿਅਕਤੀ ਦੀ ਪਹਿਚਾਣ ਦੀਪਕ ਵਾਸੀ ਕੋਟਕਪੂਰਾ ਜ਼ਿਲ੍ਹਾ ਫਰੀਦਕੋਟ ਵਜੋਂ ਹੋਈ ਹੈ। ਜਿਸ ’ਤੇ ਨਸ਼ਾ ਰੋਕੂ ਐਕਟ ਅਧੀਨ ਮੁਕੱਦਮਾ ਦਰਜ ਕਰ ਲਿਆ ਗਿਆ ਹੈ। ਦੂਸਰੇ ਮਾਮਲੇ ਵਿਚ ਜਾਂਚ ਪੁਲਿਸ ਅਧਿਕਾਰੀ ਬੂਟਾ ਸਿੰਘ ਵਲੋਂ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਥਾਣਾ ਕੈਨਾਲ ਵਲੋਂ ਸਰਹੰਦ ਨਹਿਰ ਪੱਟੜੀ ਪਾਸੋਂ ਇਕ ਸ਼ੱਕੀ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਗਿਆ, ਜਿਸ ਪਾਸੋਂ 3.70 ਗ੍ਰਾਮ ਹੈਰੋਇਨ ਬਰਾਮਦ ਕਰ ਲਈ ਗਈ। ਪੁਲਿਸ ਅਨੁਸਾਰ ਗ੍ਰਿਫ਼ਤਾਰ ਕੀਤੇ ਗਏ ਵਿਅਕਤੀ ਦੀ ਪਹਿਚਾਣ ਸਚਿਨ ਵਾਸੀ ਪਰਸਰਾਮ ਨਗਰ ਬਠਿੰਡਾ ਵਜੋਂ ਹੋਈ ਹੈ। ਜਿਸ ’ਤੇ ਥਾਣਾ ਕੈਨਾਲ ਵਿਖੇ ਨਸ਼ਾ ਰੋਕੂ ਐਕਟ ਅਧੀਨ ਮੁਕੱਦਮਾ ਦਰਜ ਕਰਨ ਤੋਂ ਬਾਅਦ ਬਰਜ਼ਮਾਨਤ ਰਿਹਾਅ ਕਰ ਦਿੱਤਾ ਗਿਆ ਹੈ।
ਪਿਛਲੀ ਖ਼ਬਰ ਸਰਕਾਰੀ ਪ੍ਰਾਇਮਰੀ ਸਕੂਲ ਗਿੱਲ ਕਲਾਂ ਵਿਖੇ ਪੰਚਾਇਤ ਵਲੋਂ ਨਵੇਂ ਬਣਾਏ ਮਿਡ-ਡੇ ਮੀਲ ਸ਼ੈੱਡ ਦਾ ਉਦਘਾਟਨ ਅਗਲੀ ਖ਼ਬਰ ਹਰਿਆਲੀ ਟੀਮ ਭੁੱਚੋ ਮੰਡੀ ਵਲੋਂ ਛਾਂਦਾਰ ਬੂਟੇ ਲਾਉਣ ਦਾ ਕੰਮ ਜਾਰੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।