02-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-08-2026

ਏ. ਟੀ. ਐੱਮ. ਨੂੰ ਤੋੜ ਕੇ ਨਕਦੀ ਚੋਰੀ ਕਰਨ ਦੀ ਕੋਸ਼ਿਸ਼ ਨਾਕਾਮ ਸੀ.ਸੀ.ਟੀ.ਵੀ. ਵਿਚ ਮੂੰਹ ਢਕੇ ਦੋ ਵਿਅਕਤੀ ਕੈਦ, ਪੁਲਿਸ ਨੇ ਮਾਮਲਾ ਦਰਜ ਕਰ ਕੇ ਜਾਂਚ ਕੀਤੀ ਸ਼ੁਰੂ

ਅਜੀਤ ਡੈਸਕ 01-08-2026
ਮਹਿਰਾਜ, 31 ਜੁਲਾਈ (ਸੁਖਪਾਲ ਮਹਿਰਾਜ)-ਨਗਰ ਮਹਿਰਾਜ ਸਥਿਤ ਭਾਰਤੀ ਸਟੇਟ ਬੈਂਕ ਦੇ ਏ. ਟੀ. ਐਮ. ਨੂੰ ਬੀਤੀ ਰਾਤ ਲਗਭਗ 12 ਵਜੇ ਅਣਪਛਾਤੇ ਚੋਰਾਂ ਵਲੋਂ ਨਿਸ਼ਾਨਾ ਬਣਾਇਆ ਗਿਆ। ਚੋਰਾਂ ਨੇ ਏ. ਟੀ. ਐਮ. ਨੂੰ ਭੰਨ-ਤੋੜ ਕੇ ਉਸ ਵਿਚੋਂ ਨਕਦੀ ਕੱਢਣ ਦੀ ਕੋਸ਼ਿਸ਼ ਕੀਤੀ, ਪਰ ਸਫ਼ਲ ਨਾ ਹੋਣ ’ਤੇ ਅੰਦਰਲੀ ਮਸ਼ੀਨ ਨੂੰ ਬਾਹਰ ਕੱਢਣ ਲਈ ਵੀ ਜ਼ੋਰ-ਅਜ਼ਮਾਈ ਕੀਤੀ। ਹਾਲਾਂਕਿ ਉਹ ਇਸ ਵਿਚ ਕਾਮਯਾਬ ਨਾ ਹੋ ਸਕੇ ਅਤੇ ਬਿਨ੍ਹਾਂ ਕੋਈ ਨਕਦੀ ਲੈ ਕੇ ਮੌਕੇ ਤੋਂ ਫ਼ਰਾਰ ਹੋ ਗਏ। ਇਸ ਸਬੰਧੀ ਐਸ. ਬੀ. ਆਈ. ਸਾਖ਼ਾ ਮਹਿਰਾਜ ਦੀ ਮੈਨੇਜਰ ਕੁਲਵਿੰਦਰ ਕੌਰ ਰਾਏ ਨੇ ਦੱਸਿਆ ਕਿ ਰਾਤ ਸਮੇਂ ਫੋਨ ਰਾਹੀਂ ਘਟਨਾ ਦੀ ਸੂਚਨਾ ਮਿਲਣ ’ਤੇ ਉਨ੍ਹਾਂ ਨੇ ਤੁਰੰਤ ਥਾਣਾ ਸਿਟੀ ਰਾਮਪੁਰਾ ਪੁਲਿਸ ਨੂੰ ਸੂਚਿਤ ਕੀਤਾ ਅਤੇ ਖੁਦ ਵੀ ਮੌਕੇ ’ਤੇ ਪਹੁੰਚੇ। ਉਨ੍ਹਾਂ ਦੱਸਿਆ ਕਿ ਚੋਰਾਂ ਵਲੋਂ ਸਿਰਫ਼ ਏ. ਟੀ. ਐਮ. ਮਸ਼ੀਨ ਦੀ ਭੰਨ ਤੋੜ ਕੀਤੀ ਗਈ ਹੈ ਅਤੇ ਨਕਦੀ ਜਾਂ ਬੈਂਕ ਦੇ ਕਿਸੇ ਹੋਰ ਸਾਮਾਨ ਦਾ ਕੋਈ ਨੁਕਸਾਨ ਨਹੀਂ ਹੋਇਆ। ਉਨ੍ਹਾਂ ਇਹ ਵੀ ਦੱਸਿਆ ਕਿ ਘਟਨਾ ਸਬੰਧੀ ਬੈਂਕ ਦੇ ਉੱਚ ਅਧਿਕਾਰੀਆਂ ਨੂੰ ਤੁਰੰਤ ਜਾਣੂ ਕਰਵਾ ਦਿੱਤਾ ਗਿਆ ਹੈ। ਮੈਨੇਜਰ ਨੇ ਦੱਸਿਆ ਕਿ ਸੀ.ਸੀ.ਟੀ.ਵੀ. ਕੈਮਰਿਆਂ ਦੀ ਫੁਟੇਜ ਦੀ ਜਾਂਚ ਦੌਰਾਨ ਸਾਹਮਣੇ ਆਇਆ ਹੈ ਕਿ ਘਟਨਾ ਨੂੰ ਦੋ ਅਣਪਛਾਤੇ ਵਿਅਕਤੀਆਂ ਨੇ ਅੰਜ਼ਾਮ ਦਿੱਤਾ, ਜਿਨ੍ਹਾਂ ਨੇ ਆਪਣੇ ਮੂੰਹ ਕੱਪੜੇ ਨਾਲ ਢੱਕੇ ਹੋਏ ਸਨ। ਉੱਧਰ, ਥਾਣਾ ਸਿਟੀ ਰਾਮਪੁਰਾ ਪੁਲਿਸ ਨੇ ਮਾਮਲਾ ਦਰਜ ਕਰਕੇ ਸੀ.ਸੀ.ਟੀ.ਵੀ. ਫੁਟੇਜ਼ ਅਤੇ ਹੋਰ ਸਬੂਤਾਂ ਦੇ ਆਧਾਰ ’ਤੇ ਅਣਪਛਾਤੇ ਚੋਰਾਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ। ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਮੁਲਜ਼ਮਾਂ ਨੂੰ ਜਲਦੀ ਕਾਬੂ ਕਰ ਲਿਆ ਜਾਵੇਗਾ।
ਪਿਛਲੀ ਖ਼ਬਰ ਸਿਲਵਰ ਓਕਸ ਸਕੂਲ ਲਹਿਰਾ ਬੇਗਾ ਵਿਖੇ ਹਰੇ-ਭਰੇ ਅਤੇ ਸੁੰਦਰ ਭਵਿੱਖ ਦੇ ਸੰਕਲਪ ਨਾਲ ਵਣ ਮਹਾਂ ਉਤਸਵ ਮਨਾਇਆ ਅਗਲੀ ਖ਼ਬਰ ਆਕਲੀਆ ਕਾਲਜ ਆਫ਼ ਐਜੂਕੇਸ਼ਨ ਬੀ.ਐੱਡ ਸੈਸ਼ਨ 2424-2026 ਦਾ ਨਤੀਜਾ ਸ਼ਾਨਦਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।