02-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-08-2026

ਸਿਲਵਰ ਓਕਸ ਸਕੂਲ ਲਹਿਰਾ ਬੇਗਾ ਵਿਖੇ ਹਰੇ-ਭਰੇ ਅਤੇ ਸੁੰਦਰ ਭਵਿੱਖ ਦੇ ਸੰਕਲਪ ਨਾਲ ਵਣ ਮਹਾਂ ਉਤਸਵ ਮਨਾਇਆ

ਅਜੀਤ ਡੈਸਕ 01-08-2026
ਲਹਿਰਾ ਮੁਹੱਬਤ, 31 ਜੁਲਾਈ (ਸੁਖਪਾਲ ਸਿੰਘ ਸੁੱਖੀ)- ਸਿਲਵਰ ਓਕਸ ਸਕੂਲ ਲਹਿਰਾ ਬੇਗਾ (ਰਾਮਪੁਰਾ ਰੋਡ ਬਠਿੰਡਾ) ਵਿਖੇ ਵਣ ਮਹਾਂ ਉਤਸਵ ਮਨਾਇਆ ਗਿਆ। ਜਿਸ ਦਾ ਉਦੇਸ਼ ਰੁੱਖ ਲਗਾਉਣ ਅਤੇ ਵਾਤਾਵਰਨ ਸੰਭਾਲ ਦੇ ਮਹੱਤਵ ਬਾਰੇ ਜਾਗਰੂਕਤਾ ਫੈਲਾਉਣਾ ਸੀ। ਵਣ ਮਹਾਂ ਉਤਸਵ ਸਾਨੂੰ ਸੰਦੇਸ਼ ਦਿੰਦਾ ਹੈ ਕਿ ਹਰ ਪੌਦਾ ਇੱਕ ਸਿਹਤਮੰਦ ਵਾਤਾਵਰਨ ਅਤੇ ਆਉਣ ਵਾਲੀਆਂ ਪੀੜ੍ਹੀਆਂ ਦੇ ਸੁਨਹਿਰੇ ਭਵਿੱਖ ਵੱਲ ਇੱਕ ਮਹੱਤਵਪੂਰਨ ਕਦਮ ਹੈ। ਇਸ ਮੌਕੇ ਸਕੂਲ ਦੇ ਅਧਿਆਪਕਾਂ ਅਤੇ ਸਟਾਫ਼ ਵਲੋਂ ਸਕੂਲ ਦੇ ਬਾਹਰ ਰਾਹਗੀਰਾਂ ਨੂੰ ਪੌਦੇ ਵੰਡੇ ਗਏ। ਉਨ੍ਹਾਂ ਨੂੰ ਪੌਦੇ ਲਗਾ ਕੇ ਉਨ੍ਹਾਂ ਦੀ ਸੰਭਾਲ ਕਰਨ ਲਈ ਪ੍ਰੇਰਿਤ ਕੀਤਾ ਗਿਆ। ਇਸ ਉਪਰਾਲੇ ਨੂੰ ਸਮਾਜ ਵਲੋਂ ਭਰਪੂਰ ਪ੍ਰਸ਼ੰਸਾ ਮਿਲੀ ਅਤੇ ਵਾਤਾਵਰਨ ਸੰਭਾਲ ਦਾ ਸੰਦੇਸ਼ ਸਕੂਲ ਦੀਆਂ ਹੱਦਾਂ ਤੋਂ ਬਾਹਰ ਤੱਕ ਵੀ ਪਹੁੰਚਿਆ। ਸਮਾਗਮ ਦੌਰਾਨ ਇਕ ਵਿਸ਼ੇਸ਼ ਫੀਡ ਬੈਕ ਕਾਰਨਰ ਵੀ ਸਥਾਪਿਤ ਕੀਤਾ ਗਿਆ। ਜਿਥੇ ਮਾਪਿਆਂ ਅਤੇ ਰਾਹਗੀਰਾਂ ਨੇ ਸਕੂਲ ਦੀ ਇਸ ਸ਼ਲਾਘਾਯੋਗ ਪਹਿਲ ਦੀ ਸ਼ਲਾਘਾ ਕੀਤੀ ਅਤੇ ਆਪਣੇ ਕੀਮਤੀ ਵਿਚਾਰ ਅਤੇ ਸੁਝਾਅ ਸਾਂਝੇ ਕੀਤੇ।ਵਣ ਮਹਾਂ ਉਤਸਵ ਦਾ ਉਦੇਸ਼ ਵਾਤਾਵਰਨ ਪ੍ਰਤੀ ਸਕੂਲ ਦੀ ਵਚਨਬੱਧਤਾ ਅਤੇ ਵਿਦਿਆਰਥੀਆਂ ਵਿਚ ਸਮਾਜਿਕ ਅਤੇ ਵਾਤਾਵਰਨ ਪ੍ਰਤੀ ਆਪਣੀ ਜ਼ਿੰਮੇਵਾਰੀ ਦੀ ਭਾਵਨਾ ਪੈਦਾ ਕਰਨ ਦੇ ਯਤਨਾਂ ਦਾ ਪ੍ਰਤੀਕ ਰਿਹਾ। ਅਜਿਹੇ ਉਪਰਾਲਿਆਂ ਰਾਹੀਂ ਸਿਲਵਰ ਓਕਸ ਸਕੂਲ ਵਿਦਿਆਰਥੀਆਂ ਅਤੇ ਸਮਾਜ ਨੂੰ ਇੱਕ ਸਾਫ਼-ਸੁਥਰੇ ਭਵਿੱਖ ਦੀ ਸਿਰਜਣਾ ਲਈ ਲਗਾਤਾਰ ਪ੍ਰੇਰਿਤ ਕਰਦਾ ਰਹੇਗਾ।
ਪਿਛਲੀ ਖ਼ਬਰ ਗੁਰੂ ਗੋਬਿੰਦ ਸਿੰਘ ਰਿਫਾਇਨਰੀ ਦੇ ਸਕਿਲ ਡਿਵੈਲਪਮੈਂਟ ਕੇਂਦਰਾਂ ਤੋਂ ਸਿਖਲਾਈ ਪ੍ਰਾਪਤ ਕਰ ਕੇ 480 ਨੌਜਵਾਨ ਬਣੇ ਆਤਮਨਿਰਭਰ... ਅਗਲੀ ਖ਼ਬਰ ਏ. ਟੀ. ਐੱਮ. ਨੂੰ ਤੋੜ ਕੇ ਨਕਦੀ ਚੋਰੀ ਕਰਨ ਦੀ ਕੋਸ਼ਿਸ਼ ਨਾਕਾਮ ਸੀ.ਸੀ.ਟੀ.ਵੀ. ਵਿਚ ਮੂੰਹ ਢਕੇ ਦੋ ਵਿਅਕਤੀ ਕੈਦ, ਪੁਲਿਸ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।