12-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-01-2026

ਸ਼ੋ੍ਰਮਣੀ ਅਕਾਲੀ ਦਲ ਵਲੋਂ ਸ਼ੁਕਰਾਨਾ ਸਮਾਗਮ ਭਲਕੇ

ਅਜੀਤ ਡੈਸਕ 01-01-2026
ਫਗਵਾੜਾ, 31 ਦਸੰਬਰ (ਅਸ਼ੋਕ ਕੁਮਾਰ ਵਾਲੀਆ)-ਸ਼ੋ੍ਰਮਣੀ ਅਕਾਲੀ ਦਲ ਫਗਵਾੜਾ ਵਲੋਂ ਬਲਾਕ ਸੰਮਤੀ ਅਤੇ ਜ਼ਿਲ੍ਹਾ ਪ੍ਰੀਸ਼ਦ ਚੋਣਾ 'ਚ ਜਿੱਤ ਹਾਸਿਲ ਹੋਣ ਦੀ ਖ਼ੁਸ਼ੀ ਵਿਚ ਪ੍ਰਮਾਤਮਾ ਦਾ ਸ਼ੁਕਰਾਨਾ ਕਰਨ ਲਈ ਗੁਰਦੁਆਰਾ ਸੁਖਚੈਨਆਣਾ ਸਾਹਿਬ ਫਗਵਾੜਾ ਵਿਖੇ 2 ਜਨਵਰੀ ਦਿਨ ਸ਼ੁੱਕਰਵਾਰ ਨੂੰ ਸਵੇਰੇ 11 ਵਜੇ ਸ਼ੁਕਰਾਨਾ ਸਮਾਗਮ ਕਰਵਾਇਆ ਜਾ ਰਿਹਾ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸ਼ੋ੍ਰਮਣੀ ਅਕਾਲੀ ਦਲ ਸ਼ਹਿਰੀ ਦੇ ਹਲਕਾ ਇੰਚਾਰਜ ਰਣਜੀਤ ਸਿੰਘ ਖੁਰਾਣਾ ਅਤੇ ਦਿਹਾਤੀ ਹਲਕਾ ਇੰਚਾਰਜ ਰਜਿੰਦਰ ਸਿੰਘ ਚੰਦੀ ਨੇ ਦੱਸਿਆ ਕਿ ਇਨ੍ਹਾਂ ਚੋਣਾ ਵਿਚ ਸ਼ੋ੍ਰਮਣੀ ਅਕਾਲੀ ਦਲ ਨੂੰ ਵੋਟਰਾਂ ਨੇ ਮਜ਼ਬੂਤ ਕੀਤਾ ਹੈ ਅਤੇ ਪ੍ਰਮਾਤਮਾ ਦਾ ਸ਼ੁਕਰਾਨਾ ਪਾਰਟੀ ਦੇ ਸਮੂਹ ਵਰਕਰ ਅਤੇ ਆਗੂ ਨੂੰ ਸਮੇਂ ਸਿਰ ਪੱੁਜਣ ਦੀ ਸਨਿਮਰ ਬੇਨਤੀ ਹੈ |

ਪਿਛਲੀ ਖ਼ਬਰ ਡਾਇਲਸਿਸ ਸੈਂਟਰ ਭੁਲੱਥ ਨੂੰ 11000 ਰੁਪਏ ਸਹਾਇਤਾ ਰਾਸ਼ੀ ਭੇਟ ਅਗਲੀ ਖ਼ਬਰ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ ਮਨਾਇਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।