13-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-01-2026

ਨਸ਼ਿਆਂ ਵਿਰੁੱਧ ਜਾਗਰੂਕਤਾ ਪੈਦਾ ਕਰਨ ਲਈ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਵਲੋਂ ਵੱਖ-ਵੱਖ ਥਾਵਾਂ 'ਤੇ ਸੈਮੀਨਾਰ ਤੇ ਨੁੱਕੜ ਨਾਟਕ

ਅਜੀਤ ਡੈਸਕ 01-01-2026
ਕਪੂਰਥਲਾ, 31 ਦਸੰਬਰ (ਵਿਸ਼ੇਸ਼ ਪ੍ਰਤੀਨਿਧ)-ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਕਪੂਰਥਲਾ ਵਲੋਂ ਨਸ਼ਿਆਂ ਵਿਰੁੱਧ ਜਾਗਰੂਕਤਾ ਪੈਦਾ ਕਰਨ ਲਈ ਹਿਰਦੇਜੀਤ ਸਿੰਘ ਚੀਫ਼ ਜੁਡੀਸ਼ੀਅਲ ਮੈਜਿਸਟਰੇਟ ਕਮ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਦੀ ਅਗਵਾਈ ਹੇਠ ਮਾਤਾ ਭੱਦਰਕਾਲੀ ਮੰਦਿਰ ਸ਼ੇਖੂਪੁਰ, ਹਨੂਮਾਨ ਮੰਦਿਰ ਫਗਵਾੜਾ, ਹਨੂਮਾਨ ਮੰਦਿਰ ਨੇੜੇ ਕੋਤਵਾਲੀ ਕਪੂਰਥਲਾ, ਸਟੇਟ ਗੁਰਦੁਆਰਾ ਸਾਹਿਬ, ਡੀ.ਸੀ. ਚੌਂਕ, ਪੀਰ ਚੌਧਰੀ ਰੋਡ, ਸ੍ਰੀ ਸਤਨਰਾਇਣ ਮੰਦਿਰ, ਗੁਰਦੁਆਰਾ ਸ੍ਰੀ ਬੇਰ ਸਾਹਿਬ, ਗੁਰਦੁਆਰਾ ਬੇਬੇ ਨਾਨਕੀ ਸੁਲਤਾਨਪੁਰ ਲੋਧੀ, ਪੰਜ ਮੰਦਿਰ ਕਪੂਰਥਲਾ, ਸ਼ਿਵ ਮੰਦਿਰ ਕਚਿਹਰੀ ਚੌਂਕ, ਸਿਵਲ ਹਸਪਤਾਲ, ਨਸ਼ਾ ਛਡਾਊ ਕੇਂਦਰ, ਬੱਸ ਸਟੈਂਡ, ਲੇਬਰ ਚੌਂਕ, ਰਮਨੀਕ ਚੌਂਕ, ਸ਼ਹੀਦ ਭਗਤ ਸਿੰਘ ਚੌਂਕ, ਅਰਬਨ ਅਸਟੇਟ, ਰੇਲਵੇ ਸਟੇਸ਼ਨ ਤੇ ਹੋਰ ਵੱਖ-ਵੱਖ ਥਾਵਾਂ 'ਤੇ ਸੈਮੀਨਾਰ ਤੇ ਨੁੱਕੜ ਨਾਟਕ ਕਰਵਾਏ ਗਏ | ਇਸ ਮੌਕੇ ਇਕੱਤਰ ਹੋਏ ਲੋਕਾਂ ਨੂੰ ਸੰਬੋਧਨ ਕਰਦਿਆਂ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਦੇ ਨੁਮਾਇੰਦਿਆਂ ਨੇ ਨੌਜਵਾਨਾਂ ਨੂੰ ਨਸ਼ਿਆਂ ਦੇ ਮਾਰੂ ਪ੍ਰਭਾਵ ਬਾਰੇ ਜਾਗਰੂਕ ਕਰਦਿਆਂ ਉਨ੍ਹਾਂ ਨੂੰ ਇਸ ਮੁਹਿੰਮ ਵਿਚ ਦੂਤ ਦੀ ਭੂਮਿਕਾ ਨਿਭਾਉਣ ਦਾ ਸੱਦਾ ਦਿੱਤਾ | ਉਨ੍ਹਾਂ ਕਿਹਾ ਕਿ ਨੌਜਵਾਨ ਪੀੜੀ ਨੂੰ ਨਸ਼ਿਆਂ ਤੋਂ ਬਚਾਉਣ ਲਈ ਮਾਪੇ ਆਪਣੇ ਬੱਚਿਆਂ ਨੂੰ ਖੇਡਾਂ ਵੱਲ ਪ੍ਰੇਰਿਤ ਕਰਨ | ਇਸ ਮੌਕੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਵਲੋਂ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਸਬੰਧੀ ਪ੍ਰਚਾਰ ਸਮਗਰੀ ਦੀ ਵੰਡ ਵੀ ਕੀਤੀ ਗਈ | ਸੈਮੀਨਾਰ ਦੌਰਾਨ ਗੁਲਸ਼ਨ ਲਾਲ, ਲਕਸ਼ਮੀ, ਪਵਨ ਕਾਲੀਆ, ਹਰਮਨਦੀਪ ਸਿੰਘ, ਸੀਮਾ ਸੇਠੀ, ਮਹਿੰਦਰ ਕੌਰ, ਸੁਖਨਿੰਦਰ ਸਿੰਘ ਤੋਂ ਇਲਾਵਾ ਨੁੱਕੜ ਨਾਟਕ ਦੀ ਟੀਮ ਦੇ ਮੈਂਬਰ, ਕੁਨਾਲ ਸ਼ਰਮਾ, ਇੰਚਾਰਜ ਪੂਜਾ, ਬੀਆ, ਜਗਨੂਰ ਸਿੰਘ, ਅਮਨ ਗਾਂਧੀ, ਸਰਬਜੀਤ ਸਿੰਘ, ਮਨਜੀਤ ਸਿੰਘ, ਗੁਰਮੇਲ ਸਿੰਘ ਨੇ ਸ਼ਮੂਲੀਅਤ ਕੀਤੀ | ਟਰੈਫ਼ਿਕ ਇੰਚਾਰਜ ਸਬ ਇੰਸਪੈਕਟਰ ਦਰਸ਼ਨ ਸਿੰਘ ਤੇ ਉਨ੍ਹਾਂ ਦੀ ਟੀਮ ਨੇ ਸੈਮੀਨਾਰ ਨੂੰ ਸਫ਼ਲ ਬਣਾਉਣ ਵਿਚ ਸਹਿਯੋਗ ਦਿੱਤਾ |
ਪਿਛਲੀ ਖ਼ਬਰ ਜ਼ਿਲ੍ਹਾ ਮੈਜਿਸਟ੍ਰੇਟ ਵਲੋਂ ਪ੍ਰੇਗਾਬਾਲਿਨ ਕੈਪਸੂਲ ਖ਼ਰੀਦਣ ਤੇ ਵਰਤਣ 'ਤੇ ਪਾਬੰਦੀ ਸੰਬੰਧੀ ਹੁਕਮ ਜਾਰੀ ਅਗਲੀ ਖ਼ਬਰ ਡਾਇਲਸਿਸ ਸੈਂਟਰ ਭੁਲੱਥ ਨੂੰ 11000 ਰੁਪਏ ਸਹਾਇਤਾ ਰਾਸ਼ੀ ਭੇਟ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।