13-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-01-2026

ਜ਼ਿਲ੍ਹਾ ਮੈਜਿਸਟ੍ਰੇਟ ਵਲੋਂ ਪ੍ਰੇਗਾਬਾਲਿਨ ਕੈਪਸੂਲ ਖ਼ਰੀਦਣ ਤੇ ਵਰਤਣ 'ਤੇ ਪਾਬੰਦੀ ਸੰਬੰਧੀ ਹੁਕਮ ਜਾਰੀ

ਅਜੀਤ ਡੈਸਕ 01-01-2026
ਕਪੂਰਥਲਾ, 31 ਦਸੰਬਰ (ਵਿਸ਼ੇਸ਼ ਪ੍ਰਤੀਨਿਧ)-ਜ਼ਿਲ੍ਹਾ ਮੈਜਿਸਟਰੇਟ ਕਪੂਰਥਲਾ ਅਮਿਤ ਕੁਮਾਰ ਪੰਚਾਲ ਨੇ ਧਾਰਾ 163 ਤਹਿਤ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਤੇ ਸੀਨੀਅਰ ਪੁਲਿਸ ਕਪਤਾਨ ਦੀ ਮੰਗ ਅਨੁਸਾਰ ਕਪੂਰਥਲਾ ਜ਼ਿਲ੍ਹੇ ਦੀ ਹਦੂਦ ਵਿਚ ਪ੍ਰੀਗਾਬਾਲਿਨ ਕੈਪਸੂਲ ਨੂੰ ਬਿਨਾਂ ਲਾਇਸੰਸ ਰੱਖਣ, ਮਨਜ਼ੂਰਸ਼ੁਦਾ ਮਾਤਰਾ ਤੋਂ ਵੱਧ ਰੱਖਣ, ਬਿਨਾਂ ਬਿੱਲ ਤੇ ਰਿਕਾਰਡ ਦੇ ਖ਼ਰੀਦਣ ਤੇ ਵੇਚਣ 'ਤੇ ਰੋਕ ਲਗਾਉਣ ਸਬੰਧੀ ਹੁਕਮ ਜਾਰੀ ਕੀਤੇ ਹਨ | ਉਨ੍ਹਾਂ ਆਪਣੇ ਹੁਕਮਾਂ ਵਿਚ ਕਿਹਾ ਕਿ ਸੀਨੀਅਰ ਪੁਲਿਸ ਕਪਤਾਨ ਵਲੋਂ ਉਨ੍ਹਾਂ ਦੇ ਧਿਆਨ ਵਿਚ ਲਿਆਂਦਾ ਗਿਆ ਸੀ ਕਿ ਵੱਖ-ਵੱਖ ਖੂਫੀਆਂ ਰਿਪੋਰਟਾਂ ਤੇ ਡਰੱਗ ਅਡਿਕਟ ਨਾਲ ਸੰਪਰਕ ਕਰਨ 'ਤੇ ਪਤਾ ਲੱਗਾ ਹੈ ਕਿ ਪ੍ਰੀਗਾਬਾਲਿਨ ਕੈਪਸੂਲ ਦੀ ਵਰਤੋਂ ਨਸ਼ੇ ਦੇ ਆਦੀ ਲੋਕਾਂ ਵਲੋਂ ਨਸ਼ਾ ਕਰਨ ਵਾਸਤੇ ਵੱਡੇ ਪੱਧਰ 'ਤੇ ਕੀਤੀ ਜਾ ਰਹੀ ਹੈ | ਇਸ ਲਈ ਇਸ ਕੈਪਸੂਲ ਦੀ ਦੁਰਵਰਤੋਂ ਨੂੰ ਰੋਕਣ ਤੇ ਗੈਰਕਾਨੂੰਨੀ ਵਿੱਕਰੀ 'ਤੇ ਰੋਕ ਲਗਾਈ ਗਈ ਹੈ | ਇਹ ਹੁਕਮ 26 ਫਰਵਰੀ ਤੱਕ ਲਾਗੂ ਰਹਿਣਗੇ | ਜ਼ਿਲ੍ਹਾ ਮੈਜਿਸਟਰੇਟ ਨੇ ਕਿਹਾ ਕਿ ਇਨ੍ਹਾਂ ਹੁਕਮਾਂ ਦੀ ਪਾਲਣਾ ਸੀਨੀਅਰ ਪੁਲਿਸ ਕਪਤਾਨ ਕਪੂਰਥਲਾ ਯਕੀਨੀ ਬਣਾਉਣਗੇ |
ਪਿਛਲੀ ਖ਼ਬਰ ਗਰੀਬ ਹਿਤਾਂ ਲਈ ਬਣਾਈਆਂ ਸਕੀਮਾਂ ਦੇ ਕੇਂਦਰੀਕਰਨ ਨੂੰ ਲੋਕ ਰੋਕਣਗੇ-ਸਰਪੰਚ ਲੱਡੂ, ਭਿੰਦਾ ਨੰਬਰਦਾਰ ਅਗਲੀ ਖ਼ਬਰ ਨਸ਼ਿਆਂ ਵਿਰੁੱਧ ਜਾਗਰੂਕਤਾ ਪੈਦਾ ਕਰਨ ਲਈ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਵਲੋਂ ਵੱਖ-ਵੱਖ ਥਾਵਾਂ 'ਤੇ ਸੈਮੀਨਾਰ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।