13-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-01-2026

ਸੰਤ ਸੀਚੇਵਾਲ ਵਲੋਂ ਨਵਾਂ ਸਾਲ ਕੁਦਰਤੀ ਸਰੋਤਾਂ ਦੀ ਸੰਭਾਲ ਵਜੋਂ ਮਨਾਉਣ ਦਾ ਸੱਦਾ

ਅਜੀਤ ਡੈਸਕ 01-01-2026
ਸੁਲਤਾਨਪੁਰ ਲੋਧੀ, 31 ਦਸੰਬਰ (ਨਰੇਸ਼ ਹੈਪੀ)-ਵਾਤਾਵਰਨ ਪ੍ਰੇਮੀ ਅਤੇ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਦੇਸ਼ ਵਾਸੀਆਂ ਨੂੰ ਨਵੇਂ ਸਾਲ ਦੀਆਂ ਮੁਬਾਰਕਾਂ ਦਿੰਦਿਆਂ ਸਾਲ 2026 ਨੂੰ ਕੁਦਰਤੀ ਸਰੋਤਾਂ, ਖ਼ਾਸ ਕਰਕੇ ਕੁਦਰਤੀ ਸਰੋਤਾਂ ਦੀ ਸੰਭਾਲ ਲਈ ਸਮਰਪਿਤ ਕਰਨ ਦੀ ਅਪੀਲ ਕੀਤੀ ਹੈ | ਉਨ੍ਹਾਂ ਕਿਹਾ ਕਿ ਪੰਜਾਬ ਦਾ ਗੌਰਵਸ਼ਾਲੀ ਇਤਿਹਾਸ 'ਪੰਜ ਆਬ' ਪੰਜ ਦਰਿਆਵਾਂ ਦੀ ਧਰਤੀ ਨਾਲ ਜੁੜਿਆ ਹੋਇਆ ਹੈ ਅਤੇ ਇਹ ਨਦੀਆਂ ਸਾਡੀ ਸਭਿਆਚਾਰ, ਪਹਿਚਾਣ ਅਤੇ ਵਿਰਾਸਤ ਦਾ ਅਟੁੱਟ ਅੰਗ ਹਨ | ਸੰਤ ਸੀਚੇਵਾਲ ਨੇ ਪੰਜਾਬੀਆਂ ਨੂੰ ਅਪੀਲ ਕੀਤੀ ਕਿ 2026 ਨੂੰ ਆਪਣੀਆਂ ਨਦੀਆਂ ਅਤੇ ਜਲ ਸਰੋਤਾਂ ਦੀ ਮੁੜ ਸੁਰਜੀਤ ਅਤੇ ਰੱਖਿਆ ਦਾ ਸਾਲ ਬਣਾਇਆ ਜਾਵੇ | ਉਨ੍ਹਾਂ ਨੇ ਖ਼ਾਸ ਤੌਰ 'ਤੇ ਬੁੱਢੇ ਦਰਿਆ ਦੀ ਗੰਭੀਰ ਹਾਲਤ ਦਾ ਜ਼ਿਕਰ ਕਰਦਿਆਂ ਕਿਹਾ ਕਿ ਇਹ ਸਿਰਫ਼ ਪੰਜਾਬ ਹੀ ਨਹੀਂ, ਸਗੋਂ ਗੁਆਂਢੀ ਸੂਬੇ ਰਾਜਸਥਾਨ ਲਈ ਵੀ ਚਿੰਤਾ ਦਾ ਕਾਰਨ ਬਣ ਚੁੱਕਾ ਹੈ | ਉਨ੍ਹਾਂ ਜ਼ੋਰ ਦਿੰਦਿਆਂ ਕਿਹਾ ਕਿ ਨਦੀਆਂ ਵਿੱਚ ਵਧ ਰਹੇ ਪ੍ਰਦੂਸ਼ਣ ਅਤੇ ਗੰਦਗੀ ਕਾਰਨ ਸਿਰਫ਼ ਵਾਤਾਵਰਨ ਸੰਕਟ ਹੀ ਨਹੀਂ, ਸਗੋਂ ਜਲਵਾਯੂ ਪਰਿਵਰਤਨ ਅਤੇ ਮਨੁੱਖੀ ਜੀਵਨ ਲਈ ਵੀ ਖ਼ਤਰਾ ਪੈਦਾ ਹੋ ਰਿਹਾ ਹੈ | ਸੰਤ ਸੀਚੇਵਾਲ ਨੇ ਨਵੇਂ ਸਾਲ ਦੇ ਮੌਕੇ 'ਤੇ ਵਿਸ਼ਵ ਸ਼ਾਂਤੀ ਅਤੇ ਸਦਭਾਵਨਾ ਦੀ ਕਾਮਨਾ ਕਰਦਿਆਂ ਕਿਹਾ,''ਦੁਨੀਆ ਦੇ ਕਿਸੇ ਵੀ ਕੋਨੇ ਵਿੱਚ ਜੰਗਾਂ ਅਤੇ ਟਕਰਾਅ ਦਾ ਅੰਤ ਹੋਣਾ ਚਾਹੀਦਾ ਹੈ |
ਪਿਛਲੀ ਖ਼ਬਰ ਵਿਆਹੁਤਾ ਨੂੰ ਮਰਨ ਲਈ ਮਜਬੂਰ ਕਰਨ ਦੇ ਦੋਸ਼ ਹੇਠ ਪਤੀ ਵਿਰੁੱਧ ਕੇਸ ਦਰਜ ਅਗਲੀ ਖ਼ਬਰ ਨਸ਼ਿਆਂ ਸੰਬੰਧੀ 1125 ਕੇਸ ਦਰਜ ਕਰ ਕੇ 1424 ਨਸ਼ਾ ਤਸਕਰ ਕੀਤੇ ਕਾਬੂ-ਐਸ.ਐਸ.ਪੀ. ਗੌਰਵ ਤੂਰਾ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।