13-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-01-2026

ਵਿਆਹੁਤਾ ਨੂੰ ਮਰਨ ਲਈ ਮਜਬੂਰ ਕਰਨ ਦੇ ਦੋਸ਼ ਹੇਠ ਪਤੀ ਵਿਰੁੱਧ ਕੇਸ ਦਰਜ

ਅਜੀਤ ਡੈਸਕ 01-01-2026
ਕਪੂਰਥਲਾ, 31 ਦਸੰਬਰ (ਸਡਾਨਾ)-ਇਕ ਵਿਆਹੁਤਾ ਨੂੰ ਤੰਗ ਪ੍ਰੇਸ਼ਾਨ ਕਰਕੇ ਮਰਨ ਲਈ ਮਜਬੂਰ ਕਰਨ ਦੇ ਦੋਸ਼ ਹੇਠ ਥਾਣਾ ਕੋਤਵਾਲੀ ਪੁਲਿਸ ਨੇ ਮਿ੍ਤਕ ਔਰਤ ਦੇ ਪਤੀ ਵਿਰੁੱਧ ਕੇਸ ਦਰਜ ਕੀਤਾ ਹੈ | ਆਪਣੀ ਸ਼ਿਕਾਇਤ ਵਿਚ ਰਾਮ ਨਰੇਸ਼ ਵਾਸੀ ਉਤਰ ਪ੍ਰਦੇਸ਼ ਨੇ ਦੱਸਿਆ ਕਿ ਉਸ ਦੀ ਲੜਕੀ ਆਰਤੀ ਦਾ ਵਿਆਹ ਕਥਿਤ ਦੋਸ਼ੀ ਸੁਮਿਤ ਕੁਮਾਰ ਵਾਸੀ ਉੱਤਰ ਪ੍ਰਦੇਸ਼ ਨਾਲ ਹੋਇਆ ਸੀ, ਜੋ ਕਿ ਫ਼ੌਜ ਵਿਚ ਸਿਪਾਹੀ ਵਜੋਂ ਤਾਇਨਾਤ ਸੀ | ਸ਼ਿਕਾਇਤਕਰਤਾ ਨੇ ਦੱਸਿਆ ਕਿ ਵਿਆਹ ਤੋਂ ਬਾਅਦ ਉਸ ਦੇ ਪਰਿਵਾਰਕ ਮੈਂਬਰਾਂ ਨੇ ਉਸ ਦੀ ਬੇਟੀ ਨੂੰ ਤੰਗ ਪ੍ਰੇਸ਼ਾਨ ਕਰਨਾ ਸ਼ੁਰੂ ਕਰ ਦਿੱਤਾ ਅਤੇ ਬੀਤੇ ਕੁੱਝ ਦਿਨ ਪਹਿਲਾਂ ਉਸ ਦੀ ਲੜਕੀ ਨੂੰ ਸੁਮਿਤ ਨੇ ਕਪੂਰਥਲਾ ਵਿਖੇ ਬੁਲਾ ਲਿਆ ਤੇ ਬੀਤੀ 27 ਦਸੰਬਰ ਨੂੰ ਉਨ੍ਹਾਂ ਨੂੰ ਫ਼ੋਨ ਆਇਆ ਕਿ ਉਨ੍ਹਾਂ ਦੀ ਲੜਕੀ ਨੇ ਫਾਹਾ ਲੈ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ ਹੈ | ਪੀੜਤ ਲੜਕੀ ਦੇ ਪਿਤਾ ਰਾਮ ਨਰੇਸ਼ ਨੇ ਦੱਸਿਆ ਕਿ ਉਨ੍ਹਾਂ ਦੀ ਲੜਕੀ ਨੇ ਆਪਣੇ ਪਤੀ ਤੋਂ ਤੰਗ ਆ ਕੇ ਖ਼ੁਦਕੁਸ਼ੀ ਕੀਤੀ ਹੈ | ਥਾਣਾ ਕੋਤਵਾਲੀ ਪੁਲਿਸ ਨੇ ਸ਼ਿਕਾਇਤਕਰਤਾ ਦੇ ਬਿਆਨਾਂ ਤਹਿਤ ਮਿ੍ਤਕ ਔਰਤ ਦੇ ਪਤੀ ਸੁਮਿਤ ਕੁਮਾਰ ਵਿਰੁੱਧ ਮਰਨ ਲਈ ਮਜਬੂਰ ਕਰਨ ਦੇ ਦੋਸ਼ ਹੇਠ ਕੇਸ ਦਰਜ ਕਰ ਲਿਆ ਹੈ | ਮਾਮਲੇ ਦੇ ਤਫ਼ਤੀਸ਼ੀ ਏ.ਐਸ.ਆਈ. ਮਨਜੀਤ ਸਿੰਘ ਨੇ ਦੱਸਿਆ ਕਿ ਮਿ੍ਤਕ ਵਿਆਹੁਤਾ ਦੀ ਲਾਸ਼ ਪੋਸਟਮਾਰਟਮ ਉਪਰੰਤ ਵਾਰਸਾਂ ਹਵਾਲੇ ਕਰ ਦਿੱਤੀ ਗਈ ਹੈ ਤੇ ਅਗਲੇਰੀ ਕਾਨੂੰਨੀ ਕਾਰਵਾਈ ਅਮਲ ਵਿਚ ਲਿਆਂਦੀ ਜਾ ਰਹੀ ਹੈ |
ਪਿਛਲੀ ਖ਼ਬਰ ਪੁੱਡਾ ਦਾ ਚਮਤਕਾਰ, ਪਹਿਲਾਂ ਕਾਲੋਨੀ ਕੀਤੀ ਅਣ ਅਧਿਕਾਰਤ ਘੋਸ਼ਿਤ, ਕੁਝ ਦਿਨਾਂ 'ਚ ਹੋ ਗਈ ਜਾਇਜ਼ ਕਰਾਰ ਅਗਲੀ ਖ਼ਬਰ ਸੰਤ ਸੀਚੇਵਾਲ ਵਲੋਂ ਨਵਾਂ ਸਾਲ ਕੁਦਰਤੀ ਸਰੋਤਾਂ ਦੀ ਸੰਭਾਲ ਵਜੋਂ ਮਨਾਉਣ ਦਾ ਸੱਦਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।