11-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-01-2026

ਮਹਿਲਾ ਸ਼ਸਕਤੀਕਰਨ ਨੂੰ ਉਤਸ਼ਾਹਿਤ ਕਰਨ ਲਈ ਤਿੰਨ ਰੋਜ਼ਾ ਪੰਜਾਬ ਸਖੀ ਸ਼ਕਤੀ ਮੇਲਾ 28 ਤੋਂ <br/>

ਅਜੀਤ ਡੈਸਕ 22-01-2026
ਕਪੂਰਥਲਾ, 21 ਜਨਵਰੀ (ਵਿਸ਼ੇਸ਼ ਪ੍ਰਤੀਨਿਧ)- ਪੰਜਾਬ ਸਰਕਾਰ ਵਲੋਂ ਮਹਿਲਾ ਸ਼ਸਕਤੀਕਰਨ ਨੂੰ ਉਤਸ਼ਾਹਿਤ ਕਰਨ ਦੇ ਮੰਤਵ ਨਾਲ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਕਪੂਰਥਲਾ ਵਿਚ 28 ਜਨਵਰੀ ਤੋਂ 30 ਜਨਵਰੀ ਤੱਕ ਪੰਜਾਬ ਸਖੀ ਸ਼ਕਤੀ ਮੇਲਾ 2026 ਲਗਾਇਆ ਜਾ ਰਿਹਾ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਅਮਿਤ ਕੁਮਾਰ ਪੰਚਾਲ ਨੇ ਦੱਸਿਆ ਕਿ ਪੰਜਾਬ ਰਾਜ ਦਿਹਾਤੀ ਆਜੀਵਿਕਾ ਮਿਸ਼ਨ ਤੇ ਉਦਯੋਗ ਤੇ ਵਣਜ ਵਿਭਾਗ ਪੰਜਾਬ ਵਲੋਂ ਸਾਂਝੇ ਤੌਰ 'ਤੇ ਲਗਾਏ ਜਾ ਰਹੇ ਇਸ ਮੇਲੇ ਵਿਚ ਔਰਤਾਂ ਵਲੋਂ ਘਰਾਂ ਵਿਚ ਤਿਆਰ ਕੀਤੇ ਗਏ ਉਤਪਾਦ, ਰਵਾਇਤੀ ਕਲਾ ਤੇ ਆਧੁਨਿਕ ਦਸਤਕਾਰੀ ਡਿਜਾਇਨ ਖਿੱਚ ਦਾ ਕੇਂਦਰ ਬਣਨਗੇ | ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਮੇਲੇ ਵਿਚ ਆਉਣ ਵਾਲੇ ਸ਼ਿਲਪਕਾਰਾਂ ਤੇ ਕਲਾਕਾਰਾਂ ਸਮੇਤ ਹੋਰ ਲੋਕਾਂ ਦੀ ਸੁਰੱਖਿਆ ਤੋਂ ਇਲਾਵਾ ਆਵਾਜਾਈ ਵਿਵਸਥਾ, ਪੀਣ ਵਾਲੇ ਪਾਣੀ, ਸਾਫ਼ ਸਫ਼ਾਈ ਦਾ ਪ੍ਰਬੰਧ ਤੇ ਮੈਡੀਕਲ ਟੀਮਾਂ ਦੀ ਤਾਇਨਾਤੀ ਸਮੇਤ ਹੋਰ ਲੋੜੀਂਦੇ ਪ੍ਰਬੰਧ ਯਕੀਨੀ ਬਣਾਉਣ | ਉਨ੍ਹਾਂ ਸਮੂਹ ਵਿਭਾਗਾਂ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਆਪਣੀ ਜ਼ਿੰਮੇਵਾਰੀ ਤਨਦੇਹੀ ਨਾਲ ਨਿਭਾਉਣ ਦੀ ਹਦਾਇਤ ਕੀਤੀ | ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਇਸ ਮੇਲੇ ਦਾ ਆਨੰਦ ਮਾਣਨ ਲਈ ਪਰਿਵਾਰਾਂ ਸਮੇਤ ਸ਼ਾਮਲ ਹੋਣ |

ਪਿਛਲੀ ਖ਼ਬਰ ਲੱਖਣ ਕਲਾਂ ਵਿਖੇ ਘਰ 'ਤੇ ਗੋਲੀਆਂ ਚਲਾਉਣ ਦੇ ਮਾਮਲੇ 'ਚ 6 ਵਿਅਕਤੀ ਗਿ੍ਫ਼ਤਾਰ ਅਗਲੀ ਖ਼ਬਰ ਨਬਾਰਡ ਦੇ ਅਧਿਕਾਰੀਆਂ ਵਲੋਂ ਅੰਬੂਜਾ ਫਾਊਾਡੇਸ਼ਨ ਦੇ ਬੜੀ ਵਿਖੇ ਚਲਾਏ ਜਾ ਰਹੇ ਪ੍ਰੋਜੈਕਟਾਂ ਦਾ ਦੌਰਾ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।