11-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-01-2026

ਲੱਖਣ ਕਲਾਂ ਵਿਖੇ ਘਰ 'ਤੇ ਗੋਲੀਆਂ ਚਲਾਉਣ ਦੇ ਮਾਮਲੇ 'ਚ 6 ਵਿਅਕਤੀ ਗਿ੍ਫ਼ਤਾਰ

ਅਜੀਤ ਡੈਸਕ 22-01-2026
ਕਪੂਰਥਲਾ, 21 ਜਨਵਰੀ (ਅਮਰਜੀਤ ਸਿੰਘ ਸਡਾਨਾ)- ਬੀਤੇ ਦਿਨੀਂ ਪਿੰਡ ਲੱਖਣ ਕਲਾਂ ਵਿਖੇ ਇਕ ਘਰ 'ਤੇ ਗੋਲੀਆਂ ਚਲਾਉਣ ਦੇ ਮਾਮਲੇ ਸੰਬੰਧੀ ਥਾਣਾ ਸਦਰ ਪੁਲਿਸ ਨੇ ਦਰਜ ਕੀਤੇ ਮਾਮਲੇ ਵਿਚ 6 ਕਥਿਤ ਦੋਸ਼ੀਆਂ ਨੂੰ ਹਥਿਆਰਾਂ ਸਮੇਤ ਗਿ੍ਫ਼ਤਾਰ ਕੀਤਾ ਹੈ | ਇਸ ਸਬੰਧੀ ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਐੱਸ.ਐੱਸ.ਪੀ. ਗੌਰਵ ਤੂਰਾ ਨੇ ਦੱਸਿਆ ਕਿ ਬੀਤੀ 8 ਜਨਵਰੀ ਨੂੰ ਪਿੰਡ ਲੱਖਣ ਕਲਾਂ ਵਿਖੇ ਸ਼ਿਕਾਇਤਕਰਤਾ ਅਨੁਸਾਰ ਚੋਣਾਂ ਦੀ ਰੰਜਿਸ਼ ਨੂੰ ਲੈ ਕੇ ਉਸ ਦੇ ਘਰ ਉੱਪਰ ਕੁੱਝ ਵਿਅਕਤੀਆਂ ਨੇ ਦਰਜਨ ਤੋਂ ਵੱਧ ਗੋਲੀਆਂ ਚਲਾਈਆਂ | ਐੱਸ.ਐੱਸ.ਪੀ. ਨੇ ਦੱਸਿਆ ਕਿ ਇਸ ਮਾਮਲੇ ਨੂੰ ਹੱਲ ਕਰਨ ਲਈ ਵੱਖ-ਵੱਖ ਪਹਿਲੂਆਂ ਤੋਂ ਜਾਂਚ ਕੀਤੀ ਗਈ ਤੇ ਇਸ ਮਾਮਲੇ ਵਿਚ 14 ਜਨਵਰੀ ਨੂੰ ਵੱਖ-ਵੱਖ ਕਥਿਤ ਦੋਸ਼ੀਆਂ ਨੂੰ ਨਾਮਜ਼ਦ ਕੀਤਾ ਗਿਆ | ਉਨ੍ਹਾਂ ਦੱਸਿਆ ਕਿ ਇਸ ਘਟਨਾ ਲਈ ਜ਼ਿੰਮੇਵਾਰ ਕਥਿਤ ਦੋਸ਼ੀ ਰੁਪਿੰਦਰ ਸਿੰਘ ਵਾਸੀ ਮਹੇੜੂ ਫਗਵਾੜਾ, ਕਮਲਪ੍ਰੀਤ ਸਿੰਘ ਵਾਸੀ ਬਹਿਰਾਮ, ਹਰਜੀਤ ਸਿੰਘ ਵਾਸੀ ਸਤਨਾਮਪੁਰਾ, ਸੁਖਰਾਜ ਸਿੰਘ ਉਰਫ਼ ਸੁੱਖਾ ਵਾਸੀ ਬੀੜ ਪੁਆਦ ਫਗਵਾੜਾ, ਗੁਰਪਾਲ ਸਿੰਘ ਉਰਫ਼ ਪਾਲਾ ਵਾਸੀ ਸਤਨਾਮਪੁਰਾ ਤੇ ਧਰਮ ਸਿੰਘ ਉਰਫ਼ ਧਾਮੀ ਵਾਸੀ ਚਾਚੋਕੀ ਫਗਵਾੜਾ ਨੂੰ ਗਿ੍ਫ਼ਤਾਰ ਕੀਤਾ ਗਿਆ ਤੇ ਇਨ੍ਹਾਂ ਪਾਸੋਂ ਵਾਰਦਾਤ ਮੌਕੇ ਵਰਤੀਆਂ ਦੋ ਗੱਡੀਆਂ ਵੀ ਬਰਾਮਦ ਕਰਨ ਦੇ ਨਾਲ-ਨਾਲ ਦੋ ਪਿਸਟਲ ਤੇ ਤਿੰਨ ਜਿੰਦਾ ਰੌਂਦ ਬਰਾਮਦ ਕੀਤੇ ਗਏ | ਐੱਸ.ਐੱਸ.ਪੀ. ਗੌਰਵ ਤੂਰਾ ਨੇ ਦੱਸਿਆ ਕਿ ਫਗਵਾੜਾ ਦੀ ਮਸ਼ਹੂਰ ਮਠਿਆਈਆਂ ਵਾਲੀ ਦੁਕਾਨ ਸੁਧੀਰ ਸਵੀਟ ਸ਼ਾਪ 'ਤੇ ਵੀ ਉਕਤ ਕਥਿਤ ਦੋਸ਼ੀਆਂ ਨੇ ਗੋਲੀਆਂ ਚਲਾਈਆਂ ਸਨ | ਉਨ੍ਹਾਂ ਦੱਸਿਆ ਕਿ ਕਾਬੂ ਕੀਤੇ ਵਿਅਕਤੀਆਂ ਵਿਚੋਂ ਗੁਰਪਾਲ ਸਿੰਘ ਉਰਫ਼ ਪਾਲਾ ਵਿਰੁੱਧ ਵੱਖ-ਵੱਖ ਥਾਣਿਆਂ ਵਿਚ ਅਸਲ੍ਹਾ ਐਕਟ, ਇਰਾਦਾ ਕਤਲ, ਨਸ਼ਾ ਤਸਕਰੀ ਤੇ ਜੇਲ੍ਹ ਐਕਟ ਦੇ ਕੁੱਲ 6 ਮੁਕੱਦਮੇ ਦਰਜ ਹਨ ਜਦਕਿ ਧਰਮ ਸਿੰਘ ਉਰਫ਼ ਧਾਮੀ ਵਿਰੁੱਧ ਜ਼ਿਲ੍ਹਾ ਪਟਿਆਲਾ ਤੇ ਸ਼ਹੀਦ ਭਗਤ ਸਿੰਘ ਨਗਰ ਵਿਖੇ ਦੋ ਕੇਸ ਦਰਜ ਹਨ | ਉਨ੍ਹਾਂ ਦੱਸਿਆ ਕਿ ਗਿ੍ਫ਼ਤਾਰ ਕੀਤੇ ਵਿਅਕਤੀਆਂ ਪਾਸੋਂ ਹੋਰ ਪੁੱਛਗਿੱਛ ਕੀਤੀ ਜਾ ਰਹੀ ਹੈ | ਇਸ ਮੌਕੇ ਐੱਸ.ਐੱਸ.ਪੀ. ਨਾਲ ਐੱਸ.ਪੀ. ਡੀ. ਪ੍ਰਭਜੋਤ ਸਿੰਘ ਵਿਰਕ, ਡੀ.ਐੱਸ.ਪੀ. ਸੁਖਪਾਲ ਸਿੰਘ ਰੰਧਾਵਾ, ਡੀ.ਐਸ.ਪੀ. ਸ਼ੀਤਲ ਸਿੰਘ ਤੇ ਸੀ.ਆਈ.ਏ. ਇੰਚਾਰਜ ਰਮਨ ਕੁਮਾਰ ਵੀ ਹਾਜ਼ਰ ਸਨ |
ਪਿਛਲੀ ਖ਼ਬਰ ਟਰੈਫ਼ਿਕ ਸਮੱਸਿਆ ਦੇ ਹੱਲ ਲਈ ਐੱਸ.ਪੀ. ਮਾਧਵੀ ਸ਼ਰਮਾ ਖ਼ੁਦ ਬਾਜ਼ਾਰਾਂ 'ਚ ਉੱਤਰੇ, ਨਾਜਾਇਜ਼ ਕਬਜ਼ਿਆਂ 'ਤੇ ਕੀਤੀ ਸਖ਼ਤੀ... ਅਗਲੀ ਖ਼ਬਰ ਮਹਿਲਾ ਸ਼ਸਕਤੀਕਰਨ ਨੂੰ ਉਤਸ਼ਾਹਿਤ ਕਰਨ ਲਈ ਤਿੰਨ ਰੋਜ਼ਾ ਪੰਜਾਬ ਸਖੀ ਸ਼ਕਤੀ ਮੇਲਾ 28 ਤੋਂ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।