11-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-01-2026

ਗਣਤੰਤਰ ਦਿਵਸ ਸੰਬੰਧੀ ਹੋਣ ਵਾਲੇ ਸਮਾਗਮ ਦੀ ਦੂਜੀ ਰਿਹਰਸਲ ਹੋਈ <br/>

ਅਜੀਤ ਡੈਸਕ 22-01-2026
ਕਪੂਰਥਲਾ, 21 ਜਨਵਰੀ (ਵਿ.ਪ੍ਰ.)- ਗਣਤੰਤਰ ਦਿਵਸ ਦੇ ਸਬੰਧ ਵਿਚ 26 ਜਨਵਰੀ ਨੂੰ ਗੁਰੂ ਨਾਨਕ ਸਟੇਡੀਅਮ ਕਪੂਰਥਲਾ ਵਿਚ ਹੋਣ ਵਾਲੇ ਜ਼ਿਲ੍ਹਾ ਪੱਧਰੀ ਸਮਾਗਮ ਦੀ ਅੱਜ ਦੂਜੀ ਰਿਹਰਸਲ ਵਰਿੰਦਰਪਾਲ ਸਿੰਘ ਬਾਜਵਾ ਵਧੀਕ ਡਿਪਟੀ ਕਮਿਸ਼ਨਰ ਪੇਂਡੂ ਵਿਕਾਸ ਤੇ ਵਿਸ਼ਾਲ ਵਾਟਸ ਸਹਾਇਕ ਕਮਿਸ਼ਨਰ ਦੀ ਦੇਖ-ਰੇਖ ਹੇਠ ਹੋਈ | ਇਸ ਮੌਕੇ ਪੰਜਾਬ ਪੁਲਿਸ, ਹੋਮਗਾਰਡ, ਐਨ.ਸੀ.ਸੀ. ਤੇ ਸਕੂਲਾਂ ਦੇ ਵਿਦਿਆਰਥੀਆਂ ਵਲੋਂ ਮਾਰਚ ਪਾਸਟ ਕੀਤਾ ਗਿਆ ਤੇ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਨੇ ਦੇਸ਼ ਭਗਤੀ ਆਧਾਰਤ ਪੇਸ਼ਕਾਰੀਆਂ ਦਿੱਤੀਆਂ | ਇਸ ਮੌਕੇ ਵਰਿੰਦਰਪਾਲ ਸਿੰਘ ਬਾਜਵਾ ਨੇ ਅਧਿਕਾਰੀਆਂ ਨੂੰ ਕਿਹਾ ਕਿ ਉਹ ਗਣਤੰਤਰ ਦਿਵਸ ਸੰਬੰਧੀ ਸਮਾਗਮ ਨੂੰ ਸਫ਼ਲਤਾ ਪੂਰਵਕ ਨੇਪਰੇ ਚੜ੍ਹਾਉਣ ਲਈ ਆਪਸੀ ਤਾਲਮੇਲ ਨਾਲ ਡਿਊਟੀ ਨਿਭਾਉਣ | ਇਸ ਮੌਕੇ ਵੱਖ-ਵੱਖ ਸਕੂਲਾਂ ਦੇ ਅਧਿਆਪਕ ਤੇ ਵਿਦਿਆਰਥੀ ਵੱਡੀ ਗਿਣਤੀ ਵਿਚ ਹਾਜ਼ਰ ਸਨ |

ਪਿਛਲੀ ਖ਼ਬਰ 'ਆਪੇ੍ਰਸ਼ਨ ਪ੍ਰਹਾਰ' ਤਹਿਤ ਵੱਖ-ਵੱਖ ਮਾਮਲਿਆਂ 'ਚ ਲੋੜੀਂਦੇ 53 ਵਿਅਕਤੀ ਗਿ੍ਫ਼ਤਾਰ ਅਗਲੀ ਖ਼ਬਰ ਟਰੈਫ਼ਿਕ ਸਮੱਸਿਆ ਦੇ ਹੱਲ ਲਈ ਐੱਸ.ਪੀ. ਮਾਧਵੀ ਸ਼ਰਮਾ ਖ਼ੁਦ ਬਾਜ਼ਾਰਾਂ 'ਚ ਉੱਤਰੇ, ਨਾਜਾਇਜ਼ ਕਬਜ਼ਿਆਂ 'ਤੇ ਕੀਤੀ ਸਖ਼ਤੀ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।