10-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-01-2026

ਭਾਜਪਾ ਦੇ ਜ਼ਿਲ੍ਹਾ ਸਕੱਤਰ ਸਰਬਜੀਤ ਸਿੰਘ ਤੇ ਅੰਤਿਮ ਖੋਸਲਾ ਸ਼ੋ੍ਰਮਣੀ ਅਕਾਲੀ ਦਲ 'ਚ ਸ਼ਾਮਿਲ

ਅਜੀਤ ਡੈਸਕ 22-01-2026
ਕਪੂਰਥਲਾ, 21 ਜਨਵਰੀ (ਅਮਰਜੀਤ ਕੋਮਲ)- ਸ਼ੋ੍ਰਮਣੀ ਅਕਾਲੀ ਦਲ ਜ਼ਿਲ੍ਹਾ ਕਪੂਰਥਲਾ ਦੇ ਪ੍ਰਧਾਨ ਦਲਵਿੰਦਰ ਸਿੰਘ ਸਿੱਧੂ ਤੇ ਹਲਕਾ ਇੰਚਾਰਜ ਐਚ.ਐਸ. ਵਾਲੀਆ ਦੀ ਅਗਵਾਈ ਵਿਚ ਭਾਜਪਾ ਦੇ ਜ਼ਿਲ੍ਹਾ ਸਕੱਤਰ ਸਰਬਜੀਤ ਸਿੰਘ ਤੇ ਅੰਤਿਮ ਖੋਸਲਾ ਨੇ ਭਾਜਪਾ ਨੂੰ ਅਲਵਿਦਾ ਕਹਿ ਕੇ ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਮੌਜੂਦਗੀ ਵਿਚ ਸ਼ੋ੍ਰਮਣੀ ਅਕਾਲੀ ਦਲ ਵਿਚ ਸ਼ਾਮਲ ਹੋਣ ਦਾ ਐਲਾਨ ਕੀਤਾ | ਸੁਖਬੀਰ ਸਿੰਘ ਬਾਦਲ ਨੇ ਭਾਜਪਾ ਛੱਡ ਕੇ ਅਕਾਲੀ ਦਲ ਵਿਚ ਸ਼ਾਮਲ ਹੋਏ ਦੋਵਾਂ ਆਗੂਆਂ ਦਾ ਸਵਾਗਤ ਕੀਤਾ ਤੇ ਉਨ੍ਹਾਂ ਨੂੰ ਮੌਕੇ 'ਤੇ ਹੀ ਸ਼ੋ੍ਰਮਣੀ ਅਕਾਲੀ ਦਲ ਜ਼ਿਲ੍ਹਾ ਕਪੂਰਥਲਾ ਦਾ ਜੁਆਇੰਟ ਸਕੱਤਰ ਨਿਯੁਕਤ ਕੀਤਾ ਗਿਆ | ਸੁਖਬੀਰ ਸਿੰਘ ਬਾਦਲ ਨੇ ਅਕਾਲੀ ਆਗੂ ਦਲਵਿੰਦਰ ਸਿੰਘ ਸਿੱਧੂ ਤੇ ਐਚ.ਐਸ. ਵਾਲੀਆ ਨੂੰ ਕਿਹਾ ਕਿ 2027 ਵਿਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪਾਰਟੀ ਨੂੰ ਮਜ਼ਬੂਤ ਕੀਤਾ ਜਾਵੇ | ਬਾਅਦ ਵਿਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦਲਵਿੰਦਰ ਸਿੰਘ ਸਿੱਧੂ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਨੇ ਕਾਂਗਰਸ ਨੂੰ ਸੱਤਾ ਤੋਂ ਲਾਂਭੇ ਕਰ ਕੇ 2022 ਵਿਚ ਹੋਈਆਂ ਵਿਧਾਨ ਸਭਾ ਚੋਣਾਂ ਵਿਚ ਵੱਡੇ ਬਹੁਮਤ ਨਾਲ ਆਮ ਆਦਮੀ ਪਾਰਟੀ ਦੀ ਸਰਕਾਰ ਬਣਾਈ ਸੀ ਪਰ ਇਸ ਸਰਕਾਰ ਨੇ ਪੰਜਾਬ ਦੇ ਲੋਕਾਂ ਨਾਲ ਵਿਸ਼ਵਾਸਘਾਤ ਕੀਤਾ ਹੈ | ਉਨ੍ਹਾਂ ਕਿਹਾ ਕਿ ਪੰਜਾਬ ਵਿਚ ਅਮਨ ਕਾਨੂੰਨ ਨਾਂਅ ਦੀ ਕੋਈ ਚੀਜ਼ ਨਹੀਂ ਤੇ ਸਰਕਾਰ ਹਰ ਫ਼ਰੰਟ 'ਤੇ ਬੁਰੀ ਤਰ੍ਹਾਂ ਫੇਲ ਹੋਈ ਹੈ | ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਸ਼ੋ੍ਰਮਣੀ ਅਕਾਲੀ ਦਲ ਦੀ ਸਰਕਾਰ ਬਣਾਉਣ ਲਈ ਉਤਾਵਲੇ ਹਨ ਕਿਉਂਕਿ ਪੰਜਾਬ ਦਾ ਸਰਬਪੱਖੀ ਵਿਕਾਸ ਸਿਰਫ਼ ਸ਼ੋ੍ਰਮਣੀ ਅਕਾਲੀ ਦਲ ਹੀ ਕਰ ਸਕਦਾ ਹੈ | ਅਕਾਲੀ ਆਗੂ ਐਚ.ਐਸ. ਵਾਲੀਆ ਨੇ ਕਿਹਾ ਕਿ ਪੰਜਾਬ ਵਿਚ ਲੁੱਟ ਖੋਹ, ਫਿਰੌਤੀਆਂ ਤੇ ਕਤਲੋਗਾਰਤ ਕਾਰਨ ਲੋਕਾਂ ਵਿਚ ਦਹਿਸ਼ਤ ਦਾ ਮਾਹੌਲ ਹੈ | ਉਨ੍ਹਾਂ ਪਾਰਟੀ ਆਗੂਆਂ ਤੇ ਵਰਕਰਾਂ ਨੂੰ ਸੱਦਾ ਦਿੱਤਾ ਕਿ ਉਹ ਸ਼ੋ੍ਰਮਣੀ ਅਕਾਲੀ ਦਲ ਨੂੰ ਸੱਤਾ 'ਚ ਲਿਆਉਣ ਲਈ ਦਿਨ ਰਾਤ ਇਕ ਕਰਕੇ ਕੰਮ ਕਰਨ |
ਪਿਛਲੀ ਖ਼ਬਰ ਕੇਂਦਰ ਸਰਕਾਰ ਵਲੋਂ ਕਿਸਾਨੀ ਨੂੰ ਢਾਹ ਲਾਉਣ ਲਈ ਬਿਜਲੀ ਬਿੱਲ 2025 ਤਿਆਰ ਕੀਤਾ ਗਿਆ ਹੈ-ਜਸਬੀਰ ਸਿੰਘ ਲਿੱਟਾਂ <br/> ਅਗਲੀ ਖ਼ਬਰ ਜੀ.ਟੀ. ਰੋਡ 'ਤੇ ਚੱਲ ਰਹੇ ਵਿਕਾਸ ਦਾ ਲਿਆ ਜਾਇਜ਼ਾ <br/> ਸ਼ੋਭਾ ਯਾਤਰਾ ਤੋਂ ਪਹਿਲਾਂ ਪੂਰਾ ਹੋ ਜਾਵੇਗਾ ਸੀਵਰੇਜ ਪ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।