10-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-01-2026

ਕੋਠੀ 'ਚੋਂ ਚੋਰੀ ਕਰਨ ਵਾਲੇ ਦੋ ਵਿਅਕਤੀਆਂ ਖ਼ਿਲਾਫ਼ ਕੇਸ ਦਰਜ

ਅਜੀਤ ਡੈਸਕ 22-01-2026
ਫਗਵਾੜਾ, 21 ਜਨਵਰੀ (ਹਰਜੋਤ ਸਿੰਘ ਚਾਨਾ) - ਇੱਕ ਕੋਠੀ 'ਚੋਂ ਚੋਰੀ ਕਰਨ ਦੇ ਸਬੰਧ 'ਚ ਸਤਨਾਮਪੁਰਾ ਪੁਲਿਸ ਨੇ ਦੋ ਵਿਅਕਤੀਆਂ ਨੂੰ ਗਿ੍ਫ਼ਤਾਰ ਕੀਤਾ ਹੈ | ਸ਼ਿਕਾਇਤ ਕਰਤਾ ਡਾਕਟਰ ਆਸ਼ੀਸ਼ ਜੋਸ਼ੀ ਪੁੱਤਰ ਡਾਕਟਰ ਅਸ਼ੋਕ ਜੋਸ਼ੀ ਵਾਸੀ ਮਨਸਾ ਦੇਵੀ ਨਗਰ ਨੇ ਪੁਲਿਸ ਨੂੰ ਦਿੱਤੀ ਸ਼ਿਕਾਇਤ 'ਚ ਦੱਸਿਆ ਕਿ 18 ਜਨਵਰੀ ਨੂੰ ਉਨ੍ਹਾਂ ਦੀ ਕੋਠੀ ਦੇ ਬਾਹਰਲੇ ਗੇਟ ਦੇ ਤਾਲੇ ਤੇ ਅੰਦਰ ਦਰਵਾਜ਼ਿਆਂ ਦੇ ਤਾਲੇ ਟੁੱਟੇ ਹੋਏ ਸੀ ਤੇ ਕੋਈ ਵਿਅਕਤੀ ਅੰਦਰੋਂ ਕਾਫ਼ੀ ਸਾਮਾਨ ਚੋਰੀ ਕਰਕੇ ਲੈ ਗਏ ਸੀ ਜਿਸ ਦੀ ਜਾਂਚ ਦੌਰਾਨ ਉਨ੍ਹਾਂ ਨੂੰ ਪਤਾ ਲੱਗਾ ਕਿ ਜੋ ਵਿਅਕਤੀ ਉਨ੍ਹਾਂ ਦੀ ਦੁਕਾਨ ਤੋਂ ਦਵਾਈ ਲੈਣ ਆਉਂਦੇ ਸੀ ਤੇ ਉਸ ਦੀ ਕੋਠੀ ਦੀ ਰੈਕੀ ਕਰਦੇ ਰਹੇ ਸਨ ਤੇ ਉਨ੍ਹਾਂ ਇਸ ਘਟਨਾ ਨੂੰ ਅੰਜਾਮ ਦਿੱਤਾ ਹੈ ਜਿਸ ਸਬੰਧ 'ਚ ਪੁਲਿਸ ਨੇ ਮੁਕੇਸ਼ ਕੁਮਾਰ ਪੁੱਤਰ ਰਾਮ ਰਾਏ ਸੰਨੀ ਵਾਸੀ ਗਾਭਾ ਕਲੋਨੀ ਹਦੀਆਬਾਦ ਤੇ ਵਿਸ਼ਾਲ ਕੁਮਾਰ ਪੁੱਤਰ ਸ਼ਾਮ ਲਾਲ ਵਾਸੀ ਮਨਸਾ ਦੇਵੀ ਨਗਰ ਨੂੰ ਕਾਬੂ ਕੀਤਾ ਹੈ |

ਪਿਛਲੀ ਖ਼ਬਰ ਮਾਲ ਵਿਭਾਗ ਦੇ ਕੰਮਾਂ 'ਚ ਬੇਲੋੜੀ ਦੇਰੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ-ਅਮਿਤ ਕੁਮਾਰ ਪੰਚਾਲ <br/> ਅਗਲੀ ਖ਼ਬਰ ਪੈਟਰੋਲ ਪੰਪ ਦੇ ਪੈਸਿਆਂ ਦਾ ਗ਼ਬਨ ਕਰਨ ਤੇ ਸਾਮਾਨ ਚੋਰੀ ਕਰਨ ਸੰਬੰਧੀ ਪੰਜ ਵਰਕਰਾਂ ਖ਼ਿਲਾਫ਼ ਕੇਸ ਦਰਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।