10-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-01-2026

ਪੰਜਾਬ ਗ੍ਰਾਮੀਣ ਬੈਂਕ ਭੁਲੱਥ ਵਲੋਂ ਗ੍ਰਾਹਕ ਜਾਗਰੂਕਤਾ ਕੈਂਪ <br/>

ਅਜੀਤ ਡੈਸਕ 22-01-2026
ਭੁਲੱਥ, 21 ਜਨਵਰੀ (ਮੇਹਰ ਚੰਦ ਸਿੱਧੂ)- ਸਬ-ਡਵੀਜ਼ਨ ਕਸਬਾ ਭੁਲੱਥ ਵਿਖੇ ਪੰਜਾਬ ਗ੍ਰਾਮੀਣ ਬੈਂਕ ਵਲੋਂ ਗ੍ਰਾਹਕ ਜਾਗਰੂਕਤਾ ਕੈਂਪ ਲਗਾਇਆ ਗਿਆ | ਇਸ ਮੌਕੇ ਗੱਲਬਾਤ ਕਰਦਿਆਂ ਬੈਂਕ ਮੈਨੇਜਰ ਸਰਵਣ ਕੁਮਾਰ ਨੇ ਦੱਸਿਆ ਕਿ ਗ੍ਰਾਹਕ ਜਾਗਰੂਕਤਾ ਕੈਂਪ ਦੌਰਾਨ ਲੋਕਾਂ ਨੂੰ ਬੈਂਕ ਦੁਆਰਾ ਸਰਕਾਰ ਵਲੋਂ ਦਿੱਤੀਆਂ ਜਾ ਰਹੀਆਂ ਸਹੂਲਤਾਂ ਬਾਰੇ ਜਾਣੂ ਕਰਵਾਇਆ ਗਿਆ ਹੈ | ਇਸ ਮੌਕੇ ਬੱਚਤ ਖਾਤਾ, ਗੱਡੀਆਂ ਲਈ ਕਰਜ਼ਾ, ਜ਼ਮੀਨ ਕਰਜ਼ਾ, ਜੀਵਨ ਸੁਰੱਖਿਆ ਬੀਮਾ ਤੇ ਬੈਂਕ ਵੱਲੋਂ ਹੋਰ ਦਿੱਤੀਆਂ ਜਾਣ ਵਾਲੀਆਂ ਸਹੂਲਤਾਂ ਬਾਰੇ ਜਾਣਕਾਰੀ ਦਿੱਤੀ ਗਈ | ਇਸ ਮੌਕੇ ਸਹਾਇਕ ਅਫ਼ਸਰ ਪ੍ਰਮੋਦ ਕੁਮਾਰ ਨੇ ਕਿਹਾ ਕਿ ਸਮੇਂ-ਸਮੇਂ 'ਤੇ ਬੈਂਕ ਵੱਲੋਂ ਦਿੱਤੀਆਂ ਜਾਣ ਵਾਲੀਆਂ ਸਹੂਲਤਾਂ ਦਾ ਲੋਕਾਂ ਨੂੰ ਵੱਧ ਤੋਂ ਵੱਧ ਫ਼ਾਇਦਾ ਲੈਣਾ ਚਾਹੀਦਾ ਹੈ | ਬੈਂਕ ਕਰਮਚਾਰੀਆਂ ਵੱਲੋਂ ਲੋਕਾਂ ਨੂੰ ਪੈਂਫਲਟ ਵੰਡ ਕੇ ਜਾਗਰੂਕ ਕੀਤਾ ਗਿਆ |

ਪਿਛਲੀ ਖ਼ਬਰ ਲੱਭਿਆ ਹੋਇਆ ਪਰਸ ਵਾਰਸਾਂ ਦੇ ਹਵਾਲੇ ਕੀਤਾ <br/> ਅਗਲੀ ਖ਼ਬਰ ਮੁੱਖ ਮੰਤਰੀ ਸਿਹਤ ਯੋਜਨਾ ਨਾਲ ਜਨਤਕ ਸਿਹਤ ਢਾਂਚੇ ਨੂੰ ਵੱਡਾ ਹੁਲਾਰਾ ਮਿਲੇਗਾ-ਸੁਰਜੀਤ ਸਿੰਘ ਗੋਰਾ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।