ਕਪੂਰਥਲਾ, 21 ਜਨਵਰੀ (ਸਡਾਨਾ)-ਮਾਡਰਨ ਜੇਲ੍ਹ ਵਿਚ ਬੰਦ ਹਵਾਲਾਤੀਆਂ ਪਾਸੋਂ ਮੋਬਾਈਲ ਫ਼ੋਨ ਮਿਲਣ ਦੇ ਮਾਮਲੇ ਸੰਬੰਧੀ ਕੋਤਵਾਲੀ ਪੁਲਿਸ ਨੇ ਪੰਜ ਹਵਾਲਾਤੀਆਂ ਵਿਰੁੱਧ ਕੇਸ ਦਰਜ ਕੀਤਾ ਹੈ | ਆਪਣੀ ਸ਼ਿਕਾਇਤ ਵਿਚ ਜੇਲ੍ਹ ਦੇ ਸਹਾਇਕ ਸੁਪਰਡੈਂਟ ਬਲਦੇਵ ਸਿੰਘ ਨੇ ਦੱਸਿਆ ਕਿ ਬੈਰਕਾਂ ਦੀ ਤਲਾਸ਼ੀ ਦੌਰਾਨ ਪੰਜ ਮੋਬਾਈਲ ਫ਼ੋਨ ਸਮੇਤ ਸਿੰਮ ਕਾਰਡ ਬਰਾਮਦ ਹੋਏ ਜਿਸ ਤਹਿਤ ਹਵਾਲਾਤੀ ਵੀਰ ਸਿੰਘ ਵਾਸੀ ਜ਼ਿਲ੍ਹਾ ਗੁਰਦਾਸਪੁਰ, ਅਮਨ ਵਾਸੀ ਗੁਰਦਾਸਪੁਰ, ਅਰਸ਼ਦੀਪ ਸਿੰਘ ਵਾਸੀ ਖਡੂਰ ਸਾਹਿਬ, ਨਿਰਵੈਰ ਸਿੰਘ ਵਾਸੀ ਭੁਲੱਥ ਤੇ ਦੇਵਦਰਸ਼ਨ ਵਾਸੀ ਮੁਹੱਲਾ ਸ਼ੇਰਗੜ੍ਹ ਕਪੂਰਥਲਾ ਨੂੰ ਨਾਮਜ਼ਦ ਕੀਤਾ ਗਿਆ ਹੈ | ਕੋਤਵਾਲੀ ਪੁਲਿਸ ਇਨ੍ਹਾਂ ਨੂੰ ਪ੍ਰੋਡਕਸ਼ਨ ਵਰੰਟ 'ਤੇ ਲਿਆ ਕੇ ਹੋਰ ਪੁੱਛਗਿੱਛ ਕਰੇਗੀ |