10-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-01-2026

ਸ੍ਰੀ ਗੁਰੂ ਨਾਨਕ ਦੇਵ ਜੀ ਸਟੇਟ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸ ਦੀ ਉਸਾਰੀ ਲਈ ਪੁਰਾਣੀ ਇਮਾਰਤ ਨੂੰ ਢਾਉਣ ਦਾ ਕੰਮ ਸ਼ੁਰੂ <br/>

ਅਜੀਤ ਡੈਸਕ 22-01-2026
ਕਪੂਰਥਲਾ, 21 ਜਨਵਰੀ (ਅਮਰਜੀਤ ਕੋਮਲ)- ਪੰਜਾਬ ਹੈੱਲਥ ਸਿਸਟਮ ਕਾਰਪੋਰੇਸ਼ਨ ਦੇ ਇੰਜੀਨੀਅਰਿੰਗ ਵਿੰਗ ਵਲੋਂ ਕਪੂਰਥਲਾ 'ਚ ਬਣਾਏ ਜਾਣ ਵਾਲੇ ਸ੍ਰੀ ਗੁਰੂ ਨਾਨਕ ਦੇਵ ਜੀ ਸਟੇਟ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸ ਦੇ ਪਹਿਲੇ ਪੜਾਅ ਦੀ ਸ਼ੁਰੂਆਤ ਲਈ ਮੈਡੀਕਲ ਕਾਲਜ ਵਾਲੀ ਜ਼ਮੀਨ 'ਚ ਇਕ ਪੁਰਾਣੀ ਇਮਾਰਤ ਨੂੰ ਢਾਹੁਣ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ | ਪਤਾ ਲੱਗਾ ਹੈ ਕਿ ਹੈਲਥ ਸਿਸਟਮ ਕਾਰਪੋਰੇਸ਼ਨ ਵਲੋਂ ਇਹ ਬਿਲਡਿੰਗ ਢਾਉਣ ਤੇ ਇਸ ਦੇ ਮਲਬੇ ਦੇ ਨਿਪਟਾਰੇ ਦਾ ਠੇਕਾ ਮੈਸਰਜ਼ ਅਮਰਜੀਤ ਸਿੰਘ ਐਂਡ ਕੰਪਨੀ ਅੰਮਿ੍ਤਸਰ ਨੂੰ ਦਿੱਤਾ ਗਿਆ ਹੈ | ਇਸ ਸੰਬੰਧੀ ਕਾਰਪੋਰੇਸ਼ਨ ਦੇ ਕਾਰਜਕਾਰੀ ਇੰਜੀਨੀਅਰ (ਸਿਵਲ) ਜਲੰਧਰ ਵਲੋਂ ਸਬੰਧਿਤ ਕੰਪਨੀ ਨੂੰ ਲਿਖੇ ਗਏ ਇਕ ਪੱਤਰ 'ਚ ਕਿਹਾ ਗਿਆ ਹੈ ਕਿ ਉਹ ਬਿਲਡਿੰਗ ਨੂੰ ਢਾਹ ਕੇ ਉਸਦੇ ਮਲਬੇ ਦਾ ਨਿਪਟਾਰਾ ਕਰਕੇ ਸਾਈਟ ਨੂੰ ਦੋ ਮਹੀਨੇ 'ਚ ਖਾਲੀ ਕਰਨ | ਜੇਕਰ ਇਸ ਤੋਂ ਵੱਧ ਸਮਾਂ ਲੱਗੇਗਾ ਤਾਂ ਜੁਰਮਾਨਾ ਲਗਾਇਆ ਜਾਵੇਗਾ | ਦੱਸਿਆ ਜਾਂਦਾ ਹੈ ਕਿ ਮੈਡੀਕਲ ਕਾਲਜ ਦੀ ਪਹਿਲੇ ਪੜਾਅ ਦੀ ਉਸਾਰੀ ਲਈ ਪੰਜਾਬ ਹੈਲਥ ਕਾਰਪੋਰੇਸ਼ਨ ਵਲੋਂ ਟੈਂਡਰ ਲਗਾਉਣ ਦੀ ਸਾਰੀ ਪ੍ਰਕਿਰਿਆ ਮੁਕੰਮਲ ਕਰ ਲਈ ਗਈ ਹੈ ਤੇ ਅਗਲੇ ਦਿਨਾਂ ਵਿਚ ਟੈਂਡਰ ਲਗਾਏ ਜਾਣ ਤੋਂ ਬਾਅਦ ਇਸ ਦੇ ਕੰਮ ਵਿਚ ਤੇਜ਼ੀ ਆਵੇਗੀ | ਦੱਸਿਆ ਜਾਂਦਾ ਹੈ ਕਿ ਪੰਜਾਬ ਸਰਕਾਰ ਵੀ ਚਾਹੁੰਦੀ ਹੈ ਕਿ ਕਪੂਰਥਲਾ 'ਚ ਬਣਨ ਵਾਲੇ ਮੈਡੀਕਲ ਕਾਲਜ ਦੀ ਉਸਾਰੀ ਦਾ ਕੰਮ ਬਿਨਾ ਦੇਰੀ ਸ਼ੁਰੂ ਕਰਵਾਇਆ ਜਾਵੇ | ਇੱਥੇ ਜ਼ਿਕਰਯੋਗ ਹੈ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ 'ਤੇ ਪੰਜਾਬ ਦੇ ਤਤਕਾਲੀਨ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਕਪੂਰਥਲਾ ਤੇ ਹੁਸ਼ਿਆਰਪੁਰ ਵਿਚ ਮੈਡੀਕਲ ਕਾਲਜ ਬਣਾਉਣ ਦਾ ਐਲਾਨ ਕੀਤਾ ਗਿਆ ਸੀ ਪਰ ਉਸਤੋਂ ਬਾਅਦ ਦੋਹਾਂ ਮੈਡੀਕਲ ਕਾਲਜਾਂ ਦੇ ਨਿਰਮਾਣ ਸਬੰਧੀ ਪ੍ਰਕਿਰਿਆ ਬਹੁਤ ਹੀ ਧੀਮੀ ਰਫ਼ਤਾਰ ਨਾਲ ਸ਼ੁਰੂ ਹੋਈ ਤੇ ਹੁਣ ਲਗਭਗ ਸਾਢੇ 5 ਸਾਲ ਬਾਅਦ ਦੁਆਬਾ ਖੇਤਰ ਦੇ ਲੋਕਾਂ ਨੂੰ ਆਸ ਬੱਝੀ ਹੈ ਕਿ ਕਪੂਰਥਲਾ ਵਿਚ ਮੈਡੀਕਲ ਕਾਲਜ ਦੀ ਉਸਾਰੀ ਸ਼ੁਰੂ ਹੋ ਜਾਵੇਗੀ | ਦੱਸਿਆ ਜਾਂਦਾ ਹੈ ਕਿ ਮੈਡੀਕਲ ਕਾਲਜ ਦੀ ਉਸਾਰੀ ਲਈ ਕੇਂਦਰ ਸਰਕਾਰ ਵਲੋਂ 60 ਪ੍ਰਤੀਸ਼ਤ ਤੇ ਪੰਜਾਬ ਸਰਕਾਰ ਵਲੋਂ 40 ਪ੍ਰਤੀਸ਼ਤ ਫ਼ੰਡ ਜੁਟਾਏ ਜਾ ਰਹੇ ਹਨ ਤੇ ਪੰਜਾਬ ਸਰਕਾਰ ਵਲੋਂ ਮੈਡੀਕਲ ਕਾਲਜ ਦੀ ਉਸਾਰੀ ਦੇ ਸਮੁੱਚੇ ਕੰਮ ਦੀ ਦੇਖ-ਰੇਖ ਲਈ 8 ਮੈਂਬਰੀ ਕਮੇਟੀ ਦਾ ਗਠਨ ਕੀਤਾ ਗਿਆ ਹੈ | ਪਹਿਲਾਂ ਇਸ ਮੈਡੀਕਲ ਕਾਲਜ ਦੀ ਉਸਾਰੀ ਦਾ ਕੰਮ ਪੰਜਾਬ ਦੇ ਲੋਕ ਨਿਰਮਾਣ ਵਿਭਾਗ (ਭਵਨ ਤੇ ਮਾਰਗ ਸ਼ਾਖਾ) ਨੂੰ ਦਿੱਤਾ ਗਿਆ ਸੀ ਪਰ ਪਿਛਲੇ ਸਾਲ ਇਸ ਕੰਮ ਦੀ ਜ਼ਿੰਮੇਵਾਰੀ ਲੋਕ ਨਿਰਮਾਣ ਵਿਭਾਗ ਦੀ ਥਾਂ ਸਰਕਾਰ ਵੱਲੋਂ ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ ਨੂੰ ਸੌਂਪੀ ਗਈ ਹੈ ਤੇ ਕਾਰਪੋਰੇਸ਼ਨ ਦੀ ਦੇਖ-ਰੇਖ ਹੇਠ ਹੀ ਮੈਡੀਕਲ ਕਾਲਜ ਦੀ ਇਮਾਰਤ, ਐਮ.ਬੀ.ਬੀ.ਐਸ. ਕਰਨ ਵਾਲੇ ਲੜਕੇ ਤੇ ਲੜਕੀਆਂ ਦੀ ਹੋਸਟਲ ਦੀ ਉਸਾਰੀ ਤੇ ਸਿਵਲ ਹਸਪਤਾਲ ਕਪੂਰਥਲਾ ਦੀ ਅਪਗੇ੍ਰਡੇਸ਼ਨ ਸੰਬੰਧੀ ਤਿੰਨ ਵੱਖ-ਵੱਖ ਟੈਂਡਰ ਕਾਲ ਕੀਤੇ ਜਾ ਰਹੇ ਹਨ | ਮੈਡੀਕਲ ਕਾਲਜ ਦੀ ਉਸਾਰੀ ਸਮੇਤ ਹੋਰ ਕਾਰਜਾਂ 'ਤੇ 424 ਕਰੋੜ ਰੁਪਏ ਦਾ ਐਸਟੀਮੇਟ ਤਿਆਰ ਕੀਤਾ ਜਾ ਚੁੱਕਾ ਹੈ | ਦੱਸਿਆ ਜਾਂਦਾ ਹੈ ਕਿ ਸਰਕਾਰ ਵਲੋਂ ਸਿਵਲ ਹਸਪਤਾਲ ਕਪੂਰਥਲਾ ਦੇ ਅਧਿਕਾਰੀਆਂ ਨੂੰ ਵੀ ਪੁਰਾਣੀਆਂ ਬਿਲਡਿੰਗਾਂ ਖਾਲੀ ਕਰਨ ਦੀ ਹਦਾਇਤ ਕੀਤੀ ਗਈ ਹੈ |

ਪਿਛਲੀ ਖ਼ਬਰ ਗ੍ਰਾਮ ਪੰਚਾਇਤ ਠੱਟਾ ਨਵਾਂ ਵਲੋਂ ਕਮਿਊਨਿਟੀ ਹਾਲ ਦੀ ਉਸਾਰੀ ਜੰਗੀ ਪੱਧਰ 'ਤੇ ਅਗਲੀ ਖ਼ਬਰ ਮਾਡਰਨ ਜੇਲ੍ਹ ਦੇ ਹਵਾਲਾਤੀਆਂ ਪਾਸੋਂ ਪੰਜ ਮੋਬਾਈਲ ਫ਼ੋਨ ਬਰਾਮਦ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।