10-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-01-2026

ਗ੍ਰਾਮ ਪੰਚਾਇਤ ਠੱਟਾ ਨਵਾਂ ਵਲੋਂ ਕਮਿਊਨਿਟੀ ਹਾਲ ਦੀ ਉਸਾਰੀ ਜੰਗੀ ਪੱਧਰ 'ਤੇ

ਅਜੀਤ ਡੈਸਕ 22-01-2026
ਸੁਲਤਾਨਪੁਰ ਲੋਧੀ, 21 ਜਨਵਰੀ (ਪ.ਪ. ਰਾਹੀਂ)-ਪਿੰਡ ਵਾਸੀਆਂ ਦੀਆਂ ਲੋੜਾਂ ਨੂੰ ਮੁੱਖ ਰੱਖਦਿਆਂ ਗ੍ਰਾਮ ਪੰਚਾਇਤ ਠੱਟਾ ਨਵਾਂ ਵੱਲੋਂ ਸਰਪੰਚ ਸੁਖਵਿੰਦਰ ਸਿੰਘ ਸੌਂਦ ਦੀ ਅਗਵਾਈ ਹੇਠ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਕਮਿਊਨਿਟੀ ਹਾਲ ਦੀ ਉਸਾਰੀ ਜੰਗੀ ਪੱਧਰ 'ਤੇ ਕਰਵਾਈ ਜਾ ਰਹੀ ਹੈ | ਕਮਿਊਨਿਟੀ ਹਾਲ ਦੀ ਚੱਲ ਰਹੀ ਉਸਾਰੀ ਦਾ ਨਿਰੀਖਣ ਕਰਨ ਸਮੇਂ ਸਰਪੰਚ ਸੁਖਵਿੰਦਰ ਸਿੰਘ ਸੌਂਦ ਬਲਾਕ ਪ੍ਰਧਾਨ ਆਮ ਆਦਮੀ ਨੇ ਦੱਸਿਆ ਕਿ ਇਸ ਕਮਿਊਨਿਟੀ ਹਾਲ ਦੀ ਉਸਾਰੀ ਲਈ ਹਲਕਾ ਇੰਚਾਰਜ ਅਤੇ ਇੰਪਰੂਵਮੈਂਟ ਟਰੱਸਟ ਕਪੂਰਥਲਾ ਦੇ ਚੇਅਰਮੈਨ ਸੱਜਣ ਸਿੰਘ ਚੀਮਾ ਵੱਲੋਂ ਵੱਡਾ ਸਹਿਯੋਗ ਦਿੱਤਾ ਗਿਆ ਹੈ | ਉਨ੍ਹਾਂ ਦੇ ਯਤਨਾਂ ਨਾਲ ਇਸ ਕਮਿਊਨਿਟੀ ਹਾਲ ਦੀ ਉਸਾਰੀ ਲਈ ਗ੍ਰਾਂਟ ਜਾਰੀ ਹੋਈ ਹੈ | ਉਨ੍ਹਾਂ ਨੇ ਦੱਸਿਆ ਕਿ ਪਿੰਡ ਵਿਚ ਕੋਈ ਵੀ ਖੁੱਲ੍ਹਾ ਹਾਲ ਨਾ ਹੋਣ ਕਰਕੇ ਨਗਰ ਨਿਵਾਸੀਆਂ ਨੂੰ ਸਮਾਗਮ ਕਰਨ ਸਮੇਂ ਵੱਡੀ ਦਿੱਕਤ ਆਉਂਦੀ ਸੀ | ਇਸ ਕਮਿਊਨਿਟੀ ਹਾਲ ਦੇ ਬਣਨ ਨਾਲ ਪਿੰਡ ਵਾਸੀ ਹਰ ਤਰ੍ਹਾਂ ਦੇ ਸਮਾਗਮ ਮੁਫ਼ਤ ਕਰ ਸਕਦੇ ਹਨ ਤੇ ਪੈਲੇਸਾਂ ਦੇ ਵੱਡੇ ਖ਼ਰਚਿਆਂ ਤੋਂ ਆਪਣਾ ਬਚਾਅ ਕਰ ਲੈਣਗੇ | ਉਨ੍ਹਾਂ ਨੇ ਕਿਹਾ ਕਿ ਜਲਦ ਹੀ ਪਿੰਡ ਠੱਟਾ ਨਵਾਂ ਵਿਖੇ ਆਧੁਨਿਕ ਸਟੇਡੀਅਮ ਦੀ ਉਸਾਰੀ ਕਰਵਾਈ ਜਾਵੇਗੀ ਜਿਸ ਨਾਲ ਨੌਜਵਾਨਾਂ ਵਿਚ ਖੇਡਾਂ ਪ੍ਰਤੀ ਉਤਸ਼ਾਹ ਵਧੇਗਾ | ਉਨ੍ਹਾਂ ਨੇ ਦੱਸਿਆ ਕਿ ਪਿੰਡ ਵਿਚ ਥਾਪਰ ਮਾਡਲ ਛੱਪੜ ਦੀ ਉਸਾਰੀ ਹੋ ਚੁੱਕੀ ਹੈ | ਉਨ੍ਹਾਂ ਨੇ ਕਿਹਾ ਕਿ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਨਵਾਂ ਠੱਟਾ ਨੂੰ ਹਲਕੇ ਦਾ ਵਿਕਾਸ ਪੱਖੋਂ ਸਰਵੋਤਮ ਪਿੰਡ ਬਣਾਇਆ ਜਾਵੇਗਾ | ਇਸ ਮੌਕੇ ਐਡਵੋਕੇਟ ਬਲਵਿੰਦਰ ਸਿੰਘ ਮੋਮੀ, ਗੁਲਜ਼ਾਰ ਸਿੰਘ ਮੋਮੀ, ਹਰਪ੍ਰੀਤ ਸਿੰਘ ਹੈਪੀ ਸ਼ਾਹ, ਦਲਜੀਤ ਸਿੰਘ ਲਾਡੀ, ਮਾਸਟਰ ਮਹਿੰਗਾ ਸਿੰਘ, ਗੁਰਦੀਪ ਸਿੰਘ ਦੀਪਾ, ਮਲਕੀਤ ਸਿੰਘ ਮਿਸਤਰੀ, ਜਸਵੰਤ ਸਿੰਘ ਜੱਸਾ, ਬਖ਼ਸ਼ੀਸ਼ ਸਿੰਘ ਚੇਲਾ, ਮਾਸਟਰ ਨਰਿੰਜਨ ਸਿੰਘ, ਚਰਨਜੀਤ ਸਿੰਘ ਮੋਮੀ, ਸ਼ਿੰਦਾ ਮੋਮੀ, ਹਰਜਿੰਦਰ ਸਿੰਘ ਠੇਕੇਦਾਰ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਬਸੰਤ ਪੰਚਮੀ ਨੂੰ ਲੈ ਕੇ ਦੁਕਾਨਾਂ 'ਤੇ ਨੌਜਵਾਨਾਂ ਦੀ ਭੀੜ ਵਧੀ, ਬਾਜ਼ਾਰ 'ਚ ਆਏ ਵੱਖ-ਵੱਖ ਤਰ੍ਹਾਂ ਦੇ ਪਤੰਗ <br/> ਅਗਲੀ ਖ਼ਬਰ ਸ੍ਰੀ ਗੁਰੂ ਨਾਨਕ ਦੇਵ ਜੀ ਸਟੇਟ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸ ਦੀ ਉਸਾਰੀ ਲਈ ਪੁਰਾਣੀ ਇਮਾਰਤ ਨੂੰ ਢਾਉਣ ਦਾ ਕੰਮ ਸ਼ੁ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।