26-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-01-2026

ਨੌਜਵਾਨ ਨੇ ਪੱਖੇ ਨਾਲਾ ਫਾਹਾ ਲੈ ਕੇ ਕੀਤੀ ਜੀਵਨ ਲੀਲ੍ਹਾ ਸਮਾਪਤ <br/>

ਅਜੀਤ ਡੈਸਕ 24-01-2026
ਕਪੂਰਥਲਾ, 23 ਜਨਵਰੀ (ਅਮਨਜੋਤ ਸਿੰਘ ਵਾਲੀਆ)- ਮੁਹੱਲਾ ਸ਼ੇਖਾਂਵਾਲਾ ਵਿਖੇ ਇਕ ਨੌਜਵਾਨ ਨੇ ਫਾਹਾ ਲੈ ਕੇ ਆਪਣੀ ਜੀਵਨ ਲੀਲਾ ਖਤਮ ਕਰ ਲਈ | ਮਿ੍ਤਕ ਨੌਜਵਾਨ ਦੇ ਭਰਾ ਲਾਲ ਕ੍ਰਿਸ਼ਨ ਨੇ ਦੱਸਿਆ ਕਿ ਉਹ ਸਾਰੇ ਜਲੰਧਰ ਵਿਖੇ ਇਕ ਵਿਆਹ ਸਮਾਗਮ 'ਤੇ ਗਏ ਸਨ ਉਨ੍ਹਾਂ ਦਾ ਭਰਾ ਅਰਜੁਨ ਮਹਿਰਾ ਪੁੱਤਰ ਅਸ਼ਵਨੀ ਕੁਮਾਰ ਵਾਸੀ ਸ਼ੇਖਾਂਵਾਲਾ ਜੋ ਕਿ ਘਰ ਵਿਚ ਇਕੱਲਾ ਸੀ | ਜਦੋਂ ਅਸੀਂ ਘਰ ਆ ਕੇ ਦੇਖਿਆ ਤਾਂ ਉਸ ਦਾ ਭਰਾ ਅਰਜੁਨ ਪੱਖੇ ਨਾਲ ਲਟਕ ਰਿਹਾ ਸੀ, ਜਿਸ ਨੂੰ ਸਿਵਲ ਹਸਪਤਾਲ ਕਪੂਰਥਲਾ ਵਿਖੇ ਲਿਜਾਇਆ ਗਿਆ ਜਿੱਥੇ ਡਿਊਟੀ ਡਾਕਟਰ ਵਿਜੇ ਵਲੋਂ ਉਸ ਨੂੰ ਮਿ੍ਤਕ ਐਲਾਨ ਦਿੱਤਾ ਗਿਆ | ਥਾਣਾ ਸਿਟੀ ਦੇ ਏ.ਐਸ.ਆਈ. ਬਲਦੇਵ ਸਿੰਘ ਨੇ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਸਿਵਲ ਹਸਪਤਾਲ ਕਪੂਰਥਲਾ ਦੇ ਮੁਰਦਾਘਰ ਵਿਖੇ ਰਖਵਾ ਦਿੱਤਾ ਹੈ | ਉਨ੍ਹਾਂ ਦੱਸਿਆ ਕਿ ਪਰਿਵਾਰਕ ਮੈਂਬਰਾਂ ਦੇ ਬਿਆਨਾਂ ਉਪਰੰਤ ਅਗਲੇਰੀ ਕਾਰਵਾਈ ਕੀਤੀ ਜਾਵੇਗੀ |

ਪਿਛਲੀ ਖ਼ਬਰ ਸ਼ੋ੍ਰਮਣੀ ਕਮੇਟੀ ਦੇ ਸਾਬਕਾ ਮੈਂਬਰ ਜਥੇ. ਸੰਤੋਖ ਸਿੰਘ ਖੀਰਾਂਵਾਲੀ ਨਮਿਤ ਅੰਤਿਮ ਅਰਦਾਸ ਤੇ ਸ਼ਰਧਾਂਜਲੀ ਸਮਾਗਮ <br/> ਅਗਲੀ ਖ਼ਬਰ ਪੰਜਾਬ ਸਰਕਾਰ ਸ਼ਹਿਰਾਂ ਦੇ ਵਿਕਾਸ ਕਾਰਜ ਕਰਵਾਉਣ ਲਈ ਪੂਰੀ ਤਰ੍ਹਾਂ ਵਚਨਬੱਧ-ਕੰਵਰਵੀਰ ਰਾਏ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।