24-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-01-2026

ਸਰਕਾਰ ਵਲੋਂ ਵਾਅਦੇ ਪੂਰੇ ਨਾ ਕੀਤੇ ਜਾਣ ਕਾਰਨ ਹਰ ਵਰਗ ਦੇ ਲੋਕਾਂ 'ਚ ਰੋਸ- ਤਨਵੀਰ ਸਿੰਘ ਰੰਧਾਵਾ <br/>

ਅਜੀਤ ਡੈਸਕ 24-01-2026
ਕਪੂਰਥਲਾ, 23 ਜਨਵਰੀ (ਵਿਸ਼ੇਸ਼ ਪ੍ਰਤੀਨਿਧ)- ਆਮ ਆਦਮੀ ਪਾਰਟੀ ਦੀ ਸਰਕਾਰ ਨੇ ਸੱਤਾ ਵਿਚ ਆਉਣ ਤੋਂ ਪਹਿਲਾਂ ਪੰਜਾਬ ਦੇ ਲੋਕਾਂ ਨਾਲ ਜਿੰਨੇ ਵੀ ਵਾਅਦੇ ਕੀਤੇ ਸਨ ਉਹ ਵਾਅਦੇ ਪੂਰੇ ਨਹੀਂ ਕੀਤੇ ਗਏ ਜਿਸ ਨੂੰ ਲੈ ਕੇ ਰਾਜ ਦੇ ਹਰ ਵਰਗ ਦੇ ਲੋਕਾਂ 'ਚ ਰੋਸ ਪਾਇਆ ਜਾ ਰਿਹਾ ਹੈ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਤਨਵੀਰ ਸਿੰਘ ਰੰਧਾਵਾ ਜ਼ਿਲ੍ਹਾ ਪ੍ਰਧਾਨ ਸ਼ੋ੍ਰਮਣੀ ਯੂਥ ਅਕਾਲੀ ਦਲ ਜ਼ਿਲ੍ਹਾ ਕਪੂਰਥਲਾ ਨੇ ਇਕ ਬਿਆਨ ਵਿਚ ਕੀਤਾ | ਉਨ੍ਹਾਂ ਕਿਹਾ ਕਿ 4 ਸਾਲ ਦਾ ਸਮਾਂ ਬੀਤ ਜਾਣ ਦੇ ਬਾਵਜੂਦ ਵੀ ਆਮ ਆਦਮੀ ਪਾਰਟੀ ਦੀ ਸਰਕਾਰ ਨੌਜਵਾਨਾਂ ਨੂੰ ਰੁਜ਼ਗਾਰ ਦੇਣ ਵਿਚ ਅਸਫਲ ਰਹੀ ਹੈ | ਪੰਜਾਬ ਵਿਚ ਅਮਨ ਕਾਨੂੰਨ ਨਾਂਅ ਦੀ ਕੋਈ ਚੀਜ਼ ਨਹੀਂ ਤੇ ਆਏ ਦਿਨ ਪੰਜਾਬ ਵਿਚ ਕਤਲੋਗਾਰਤ, ਲੁੱਟ ਖੋਹ ਤੇ ਫਿਰੌਤੀ ਦੀਆਂ ਘਟਨਾਵਾਂ ਵਾਪਰ ਰਹੀਆਂ ਹਨ | ਉਨ੍ਹਾਂ ਕਿਹਾ ਕਿ ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਤੇ ਹਲਕਾ ਕਪੂਰਥਲਾ ਦੇ ਇੰਚਾਰਜ ਐਚ.ਐਸ. ਵਾਲੀਆ ਦੀ ਅਗਵਾਈ ਵਿਚ ਕਪੂਰਥਲਾ ਵਿਧਾਨ ਸਭਾ ਹਲਕੇ 'ਚ ਅਕਾਲੀ ਦਲ ਦਿਨ ਬ ਦਿਨ ਮਜ਼ਬੂਤ ਹੋ ਰਿਹਾ ਹੈ | ਉਨ੍ਹਾਂ ਕਿਹਾ ਕਿ ਯੂਥ ਅਕਾਲੀ ਦਲ ਦੀ ਮਜ਼ਬੂਤੀ ਲਈ ਜ਼ਿਲ੍ਹੇ ਵਿਚ ਵੱਖ-ਵੱਖ ਵਰਗਾਂ ਦੇ ਨੌਜਵਾਨਾਂ ਨਾਲ ਮੀਟਿੰਗਾਂ ਕਰਕੇ ਉਨ੍ਹਾਂ ਨੂੰ ਯੂਥ ਅਕਾਲੀ ਦਲ 'ਚ ਸ਼ਾਮਲ ਹੋਣ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ | ਤਨਵੀਰ ਸਿੰਘ ਰੰਧਾਵਾ ਨੇ ਕਿਹਾ ਕਿ ਸ਼ੋ੍ਰਮਣੀ ਅਕਾਲੀ ਦਲ 2027 ਦੀਆਂ ਵਿਧਾਨ ਸਭਾ ਚੋਣਾਂ ਵਿਚ ਵੱਡੇ ਬਹੁਮਤ ਨਾਲ ਜਿੱਤ ਹਾਸਲ ਕਰਕੇ ਆਪਣੀ ਸਰਕਾਰ ਬਣਾਏਗਾ |

ਪਿਛਲੀ ਖ਼ਬਰ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਪੰਜਾਬ ਦੇ ਹਰ ਵਰਗ ਲਈ ਲਾਹੇਵੰਦ ਸਾਬਤ ਹੋਵੇਗੀ-ਚੇਅਰਪਰਸਨ ਗਹਿਲੋਤ ਅਗਲੀ ਖ਼ਬਰ ਵਿਆਹਾਂ ਦੇ ਸੀਜ਼ਨ ਦੌਰਾਨ 10-20 ਦੇ ਨੋਟਾਂ ਦੀ ਧੜੱਲੇ ਨਾਲ ਹੋ ਰਹੀ ਕਾਲਾ ਬਾਜ਼ਾਰੀ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।