12-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-01-2026

ਸਬ-ਡਵੀਜ਼ਨ ਭੁਲੱਥ ਵਿਖੇ ਗਣਤੰਤਰ ਦਿਵਸ ਸਮਾਗਮ ਦੀ ਫੁੱਲ ਡਰੈੱਸ ਰਿਹਰਸਲ ਹੋਈ

ਸਰਕਾਰੀ ਕਾਲਜ ਭੁਲੱਥ ਵਿਖੇ ਰਿਹਰਸਲ ਮੌਕੇ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕਰਦੇ ਹੋਏ ਸਕੂਲ ਦੇ ਬੱਚੇ | ਤਸਵੀਰ: ਮਨਜੀਤ ਸਟੂਡੀਓ
ਸਮਾਗਮ ਦੀ ਰਿਹਰਸਲ ਮੌਕੇ ਝੰਡਾ ਲਹਿਰਾਉਣ ਸਮੇਂ ਨਾਇਬ ਤਹਿਸੀਲਦਾਰ ਭੁਲੱਥ ਬਲਵਿੰਦਰਜੀਤ ਸਿੰਘ, ਡੀ.ਐਸ.ਪੀ. ਕਰਨੈਲ ਸਿੰਘ ਤੇ ਨਾਲ ਪੁਲਿਸ ਕਰਮਚਾਰੀ | ਤਸਵੀਰ: ਮਨਜੀਤ ਸਟੂਡੀਓ
25-01-2026
ਭੁਲੱਥ, 24 ਜਨਵਰੀ (ਮਨਜੀਤ ਸਿੰਘ ਰਤਨ)- 26 ਜਨਵਰੀ ਨੂੰ ਹੋਣ ਵਾਲੇ ਗਣਤੰਤਰ ਦਿਵਸ ਸਮਾਗਮ ਦੀ ਫੁੱਲ ਡਰੈੱਸ ਰਿਹਰਸਲ ਸਰਕਾਰੀ ਕਾਲਜ ਭੁਲੱਥ ਵਿਖੇ ਹੋਈ | ਇਸ ਮੌਕੇ ਨਾਇਬ ਤਹਿਸੀਲਦਾਰ ਭੁਲੱਥ ਬਲਵਿੰਦਰਜੀਤ ਸਿੰਘ ਵਲੋਂ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ਗਈ ਤੇ ਡੀ. ਐਸ. ਪੀ. ਭੁਲੱਥ ਕਰਨੈਲ ਸਿੰਘ ਵੱਲੋਂ ਸਾਂਝੇ ਤੌਰ 'ਤੇ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ ਗਈ | ਉਪਰੰਤ ਪਰੇਡ ਕਮਾਂਡਰ ਬਲਜਿੰਦਰ ਸਿੰਘ ਦੀ ਕਮਾਂਡ ਹੇਠ ਪੰਜਾਬ ਪੁਲਿਸ ਦੇ ਜਵਾਨਾਂ ਤੇ ਵੱਖ-ਵੱਖ ਸਕੂਲ ਦੇ ਵਿਦਿਆਰਥੀਆਂ ਵੱਲੋਂ ਸ਼ਾਨਦਾਰ ਮਾਰਚ ਪਾਸਟ ਕੀਤਾ ਗਿਆ ਅਤੇ ਸਿੱਖਿਆ ਸੰਸਥਾਵਾਂ ਦੇ ਵਿਦਿਆਰਥੀਆਂ ਵੱਲੋਂ ਕੋਰੀਓਗ੍ਰਾਫੀ ਗਿੱਧਾ, ਭੰਗੜਾ ਸਮੇਤ ਦੇਸ਼ ਭਗਤੀ ਦੇ ਰੰਗ ਵਿਚ ਰੰਗਿਆ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕੀਤਾ ਗਿਆ | ਇਸ ਮੌਕੇ ਥਾਣਾ ਮੁਖੀ ਬੇਗੋਵਾਲ ਹਰਜਿੰਦਰ ਸਿੰਘ, ਏ. ਐਸ. ਆਈ. ਮਨਜੀਤ ਸਿੰਘ, ਏ. ਐਸ. ਆਈ. ਸੁਖਦੇਵ ਸਿੰਘ, ਹਰਨਿੰਦਰਜੀਤ ਕੌਰ, ਓਾਕਾਰ ਸਿੰਘ, ਕਵਲਜੀਤ ਸਿੰਘ, ਸੋਹਣ ਲਾਲ, ਪ੍ਰੋਫੈਸਰ ਵਿਜੇ ਸ਼ੰਕਰ, ਗੁਲਸ਼ਨ ਕੁਮਾਰ, ਪ੍ਰੋ. ਸੀਮਾ, ਸੁਪਰਡੈਂਟ ਸੁਖਜਿੰਦਰ ਕੌਰ, ਰੀਡਰ ਬਲਦੇਵ ਸਿੰਘ ਤੇ ਹੋਰ ਪ੍ਰਸ਼ਾਸਨਿਕ ਅਧਿਕਾਰੀ ਹਾਜ਼ਰ ਸਨ |

ਪਿਛਲੀ ਖ਼ਬਰ ਬੀ.ਐਸ.ਟੀ. ਸਕੂਲ ਬਿਹਾਰੀਪੁਰ ਵਿਖੇ ਪ੍ਰਾਇਮਰੀ ਵਿੰਗ ਨੇ ਗਣਤੰਤਰ ਦਿਵਸ ਮਨਾਇਆ
ਅਗਲੀ ਖ਼ਬਰ ਮੁੱਖ ਮੰਤਰੀ ਭਗਵੰਤ ਮਾਨ ਨੇ ਸਿਹਤ ਬੀਮਾ ਯੋਜਨਾ ਸ਼ੁਰੂ ਕਰਕੇ ਇਤਿਹਾਸ ਰਚਿਆ-ਲਵਪ੍ਰੀਤ, ਜੱਜੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।