11-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-01-2026

ਕੇਂਦਰ ਸਰਕਾਰ ਦੀਆਂ ਕਿਸਾਨ ਮਾਰੂ ਨੀਤੀਆਂ ਵਿਰੁੱਧ ਕੱਢੇ ਜਾ ਰਹੇ ਟਰੈਕਟਰ ਮਾਰਚ 'ਚ ਹੁੰਮ ਹੁਮਾ ਕੇ ਪੁੱਜੋ- ਦੋਆਬਾ ਕਿਸਾਨ ਕਮੇਟੀ

ਅਜੀਤ ਡੈਸਕ 25-01-2026
ਸੁਲਤਾਨਪੁਰ ਲੋਧੀ, 24 ਜਨਵਰੀ (ਥਿੰਦ)- ਐਮ.ਐਸ.ਪੀ. ਤੇ ਖ਼ਰੀਦ ਦੀ ਗਰੰਟੀ ਦਾ ਕਾਨੂੰਨ, ਬਿਜਲੀ ਬਿੱਲ 2025 ਵਾਪਸ ਲੈਣ, ਬੀਜ ਬਿਲ 2025 ਰੱਦ ਕਰਨ, 4 ਲੇਬਰ ਕੋਡ ਰੱਦ ਕਰਨ ਆਦਿ ਮੰਗਾਂ ਨੂੰ ਲੈ ਕੇ ਸਮੁੱਚੀਆਂ ਕਿਸਾਨ ਜਥੇਬੰਦੀਆਂ ਵੱਲੋਂ 26 ਜਨਵਰੀ ਨੂੰ ਗਣਤੰਤਰ ਦਿਵਸ ਮੌਕੇ ਸੁਲਤਾਨਪੁਰ ਲੋਧੀ ਵਿਖੇ ਕੱਢੇ ਜਾ ਰਹੇ ਟਰੈਕਟਰ ਮਾਰਚ ਵਿਚ ਸਮੁੱਚੇ ਇਲਾਕੇ ਦੇ ਕਿਸਾਨ ਵੱਧ ਚੜ੍ਹ ਕੇ ਹਿੱਸਾ ਲੈਣ | ਇਸ ਸਬੰਧੀ ਹੰਗਾਮੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਦੋਆਬਾ ਕਿਸਾਨ ਕਮੇਟੀ ਦੇ ਪ੍ਰਧਾਨ ਜੰਗਵੀਰ ਸਿੰਘ, ਬਲਦੇਵ ਸਿੰਘ ਚੰਨਣਵਿੰਡੀ ਅਤੇ ਰਣਜੀਤ ਸਿੰਘ ਦਾਤੇਵਾਲ ਨੇ ਕਿਹਾ ਕਿ ਖੇਤੀ ਫ਼ਸਲਾਂ ਦੇ ਵਪਾਰ ਵਿਚ ਮਲਟੀ ਨੈਸ਼ਨਲ ਕੰਪਨੀਆਂ ਦਾ ਦਾਖ਼ਲਾ ਨਹੀਂ ਹੋਣਾ ਚਾਹੀਦਾ ਜਦਕਿ ਕੇਂਦਰ ਸਰਕਾਰ ਉਨ੍ਹਾਂ ਦੇ ਹੇਠ ਆ ਕੇ ਉਨ੍ਹਾਂ ਨੂੰ ਮੌਕਾ ਪ੍ਰਦਾਨ ਕਰ ਰਹੀ ਹੈ ਜੋ ਦੇਸ਼ ਦੀ ਕਿਸਾਨੀ ਲਈ ਘਾਤਕ ਹੋਵੇਗਾ | ਉਨ੍ਹਾਂ ਨੇ ਕਿਹਾ ਕਿ ਲੋਕ ਮਾਰਚ ਵਿਚ ਸ਼ਾਮਿਲ ਹੋਣ ਲਈ ਹੁੰਮ ਹੁੰਮਾ ਕੇ ਪੁੱਜੋ |

ਪਿਛਲੀ ਖ਼ਬਰ ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ <br/> ਅਗਲੀ ਖ਼ਬਰ ਲਿਟਲ ਏਾਜਲਸ ਸਕੂਲ ਦੇ ਵਿਦਿਆਰਥੀ ਨੇ ਪ੍ਰਸ਼ਨੋਤਰੀ ਮੁਕਾਬਲੇ 'ਚ ਪਹਿਲਾ ਸਥਾਨ ਹਾਸਿਲ ਕੀਤਾ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।