11-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-01-2026

ਨਨਕਾਣਾ ਸਾਹਿਬ ਸਕੂਲ 'ਚ ਬਸੰਤ ਪੰਚਮੀ ਦਾ ਤਿਉਹਾਰ ਉਤਸ਼ਾਹ ਨਾਲ ਮਨਾਇਆ <br/>

ਸਮਾਗਮ 'ਚ ਵਿਦਿਆਰਥੀਆਂ ਅਤੇ ਸਟਾਫ਼ ਮੈਂਬਰਾਂ ਨਾਲ ਇੰਜ. ਸਵਰਨ ਸਿੰਘ, ਬੀਬੀ ਗੁਰਪ੍ਰੀਤ ਕੌਰ, ਇੰਜ. ਨਿਮਰਤਾ ਕੌਰ ਅਤੇ ਪਿ੍ੰਸੀਪਲ ਨਿਧੀ ਸੰਗੋਤਰਾ | ਤਸਵੀਰ: ਲਾਡੀ ਸਟੂਡੀਓ <br/> 25-01-2026
ਸੁਲਤਾਨਪੁਰ ਲੋਧੀ, 24 ਜਨਵਰੀ (ਥਿੰਦ)- ਨਨਕਾਣਾ ਸਾਹਿਬ ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਵਿਖੇ ਬਸੰਤ ਪੰਚਮੀ ਦਾ ਤਿਉਹਾਰ ਬੜੀ ਧੂਮਧਾਮ ਤੇ ਉਤਸ਼ਾਹ ਨਾਲ ਮਨਾਇਆ ਗਿਆ | ਵਿਦਿਆਰਥੀਆਂ ਅਤੇ ਅਧਿਆਪਕਾਂ ਨੇ ਪੀਲੇ ਪਹਿਰਾਵੇ ਪਾ ਕੇ ਇਸ ਤਿਉਹਾਰ ਨੂੰ ਖ਼ੁਸ਼ੀ ਨਾਲ ਮਨਾਇਆ | ਮੁੱਖ ਮਹਿਮਾਨ ਬੀਬੀ ਗੁਰਪ੍ਰੀਤ ਕੌਰ ਮੈਂਬਰ ਸ਼੍ਰੋਮਣੀ ਕਮੇਟੀ, ਵਿਸ਼ੇਸ਼ ਮਹਿਮਾਨ ਇੰਜ. ਸਵਰਨ ਸਿੰਘ ਪ੍ਰਧਾਨ ਗੁਰੂ ਨਾਨਕ ਖ਼ਾਲਸਾ ਕਾਲਜ ਗਵਰਨਿੰਗ ਕੌਂਸਲ, ਡਾਇਰੈਕਟਰ ਇੰਜ. ਹਰਨਿਆਮਤ ਕੌਰ ਤੇ ਪ੍ਰਸ਼ਾਸਕ ਇੰਜ. ਨਿਮਰਤਾ ਕੌਰ ਨੇ ਆਪਣੀ ਹਾਜ਼ਰੀ ਨਾਲ ਸਮਾਗਮ ਦੀ ਸ਼ਾਨ ਵਧਾਈ | ਵਿਦਿਆਰਥੀਆਂ ਵੱਲੋਂ ਬਸੰਤ ਪੰਚਮੀ ਦੀ ਮਹੱਤਤਾ ਨੂੰ ਦਰਸਾਉਂਦਾ ਵਿਸ਼ੇਸ਼ ਸਮਾਗਮ ਪੇਸ਼ ਕੀਤਾ ਗਿਆ | ਇੰਜੀਨੀਅਰ ਸਵਰਨ ਸਿੰਘ ਨੇ ਆਪਣੇ ਸੰਬੋਧਨ ਵਿਚ ਬਸੰਤ ਪੰਚਮੀ ਦੀ ਵਧਾਈ ਦਿੰਦਿਆਂ ਕਿਹਾ ਕਿ ਇਹ ਤਿਉਹਾਰ ਖ਼ੁਸ਼ਹਾਲੀ ਤੇ ਉਤਸ਼ਾਹ ਦਾ ਪ੍ਰਤੀਕ ਹੈ | ਪਿ੍ੰਸੀਪਲ ਨਿਧੀ ਸੰਗੋਤਰਾ ਨੇ ਮਹਿਮਾਨਾਂ ਦਾ ਸਵਾਗਤ ਕੀਤਾ |

ਪਿਛਲੀ ਖ਼ਬਰ ਸੱਜਣ ਕੁਮਾਰ ਨੂੰ ਬਰੀ ਕਰਨਾ ਸਿੱਖਾਂ ਦੇ ਜ਼ਖ਼ਮਾਂ 'ਤੇ ਲੂਣ ਛਿੜਕਣ ਦੇ ਬਰਾਬਰ- ਇੰਜ. ਸਵਰਨ ਸਿੰਘ <br/> ਅਗਲੀ ਖ਼ਬਰ ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।