11-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-01-2026

ਸੱਜਣ ਕੁਮਾਰ ਨੂੰ ਬਰੀ ਕਰਨਾ ਸਿੱਖਾਂ ਦੇ ਜ਼ਖ਼ਮਾਂ 'ਤੇ ਲੂਣ ਛਿੜਕਣ ਦੇ ਬਰਾਬਰ- ਇੰਜ. ਸਵਰਨ ਸਿੰਘ <br/>

ਅਜੀਤ ਡੈਸਕ 25-01-2026
ਸੁਲਤਾਨਪੁਰ ਲੋਧੀ, 24 ਜਨਵਰੀ (ਥਿੰਦ)-ਨਵੰਬਰ 1984 ਦੇ ਸਿੱਖ ਵਿਰੋਧੀ ਦੰਗਿਆਂ ਦੇ ਕਥਿਤ ਦੋਸ਼ੀ ਤੇ ਕਾਂਗਰਸ ਦੇ ਸਾਬਕਾ ਸੰਸਦ ਮੈਂਬਰ ਸੱਜਣ ਕੁਮਾਰ ਨੂੰ ਅੱਜ ਦੋ ਕੇਸਾਂ ਵਿਚ ਅਦਾਲਤ ਵਲੋਂ ਬਰੀ ਕਰਨ 'ਤੇ ਪ੍ਰਤੀਕਰਮ ਦਿੰਦੇ ਹੋਏ ਹਲਕਾ ਸੁਲਤਾਨਪੁਰ ਲੋਧੀ ਤੋਂ ਸੀਨੀਅਰ ਅਕਾਲੀ ਆਗੂ ਇੰਜੀਨੀਅਰ ਸਵਰਨ ਸਿੰਘ ਤੇ ਸ਼੍ਰੋਮਣੀ ਕਮੇਟੀ ਮੈਂਬਰ ਬੀਬੀ ਗੁਰਪ੍ਰੀਤ ਰੂਹੀ ਨੇ ਕਿਹਾ ਕਿ ਦੇਸ਼ ਚੋਂ ਦੋ ਕਾਨੂੰਨ ਚੱਲ ਰਹੇ ਹਨ | ਉਨ੍ਹਾਂ ਕਿਹਾ ਕਿ ਇੱਕ ਪਾਸੇ ਨਵੰਬਰ 1984 ਚ ਸਿੱਖਾਂ ਦੇ ਗਲਾਂ ਚ ਬਲਦੇ ਹੋਏ ਟਾਇਰ ਪਾ ਕੇ ਉਨ੍ਹਾਂ ਦੇ ਕਤਲੇਆਮ 'ਚ ਸ਼ਾਮਲ ਦੋਸ਼ੀਆਂ ਨੂੰ ਅਦਾਲਤਾਂ ਤੋਂ ਬਰੀ ਕੀਤਾ ਜਾ ਰਿਹਾ ਤੇ ਦੂਜੇ ਪਾਸੇ ਵਰਿ੍ਹਆਂ ਤੋਂ ਜੇਲ੍ਹਾਂ ਵਿਚ ਬੰਦ ਸਿੱਖਾਂ ਨੂੰ ਤੇ ਐੱਨ.ਐੱਸ.ਏ. ਲਗਾ ਕੇ ਜੇਲ੍ਹਾਂ ਵਿਚ ਡੱਕੇ ਸਿੱਖ ਨੌਜਵਾਨਾਂ ਨੂੰ ਪੈਰੋਲ ਤੱਕ ਨਹੀਂ ਦਿੱਤੀ ਜਾ ਰਹੀ, ਜਿਸ ਤੋਂ ਪਤਾ ਲੱਗਦਾ ਕਿ ਦੇਸ਼ ਵਿਚ ਦੋ ਕਾਨੂੰਨ ਚੱਲ ਰਹੇ ਹਨ | ਇਕ ਬਹੁ ਗਿਣਤੀਆਂ ਲਈ ਤੇ ਦੂਜਾ ਘੱਟ ਗਿਣਤੀਆਂ ਲਈ | ਉਨ੍ਹਾਂ ਨੇ ਕਿਹਾ ਕਿ ਸੱਜਣ ਕੁਮਾਰ ਨੂੰ ਬਰੀ ਕਰਨ ਤੇ ਫ਼ੈਸਲੇ ਦੇ ਸਿੱਖਾਂ ਦੇ ਜ਼ਖ਼ਮਾਂ ਤੇ ਲੂਣ ਛਿੜਕਣ ਦੇ ਬਰਾਬਰ ਹੈ | ਉਨ੍ਹਾਂ ਨੇ ਕਿਹਾ ਕਿ 41 ਸਾਲਾਂ ਦੇ ਦਰਦ ਤੋਂ ਬਾਅਦ ਇੱਕ ਹੋਰ ਘੋਰ ਬੇਇਨਸਾਫ਼ੀ ਹੈ |

ਪਿਛਲੀ ਖ਼ਬਰ ਰੋਟਰੀ ਕਲੱਬ ਫਗਵਾੜਾ ਜੈਮਸ ਨੇ ਸਿਲਾਈ ਸੈਂਟਰ ਨੂੰ ਭੇਟ ਕੀਤੀਆਂ ਪੰਜ ਮਸ਼ੀਨਾਂ <br/> ਅਗਲੀ ਖ਼ਬਰ ਨਨਕਾਣਾ ਸਾਹਿਬ ਸਕੂਲ 'ਚ ਬਸੰਤ ਪੰਚਮੀ ਦਾ ਤਿਉਹਾਰ ਉਤਸ਼ਾਹ ਨਾਲ ਮਨਾਇਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।