07-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-02-2026

ਟਰਾਲੀ ਦੀ ਫ਼ੇਟ ਨਾਲ ਮੋਟਰਸਾਈਕਲ ਸਵਾਰ ਨਾਬਾਲਗ ਦੀ ਮੌਤ <br/>

ਅਜੀਤ ਡੈਸਕ 01-02-2026
ਫਗਵਾੜਾ, 31 ਜਨਵਰੀ (ਹਰਜੋਤ ਸਿੰਘ ਚਾਨਾ)- ਪਿੰਡ ਦਾਦੂਵਾਲ ਵਿੱਚ ਮੋਟਰਸਾਈਕਲ ਤੇ ਟਰੈਕਟਰ-ਟਰਾਲੀ ਦੀ ਟੱਕਰ ਵਿੱਚ ਇੱਕ 15 ਸਾਲਾ ਲੜਕੇ ਦੀ ਮੌਤ ਹੋ ਗਈ ਜਦਕਿ ਦੂਜਾ ਗੰਭੀਰ ਤੌਰ 'ਤੇ ਜ਼ਖ਼ਮੀ ਹੋ ਗਿਆ | ਪਿੰਡ ਦੇ ਪੰਚਾਇਤ ਮੈਂਬਰ ਦਵਿੰਦਰ ਨੇ ਦੱਸਿਆ ਕਿ ਇਹ ਹਾਦਸਾ ਲਗਭਗ ਸ਼ਾਮ 7 ਵਜੇ ਵਾਪਰਿਆ | ਉਨ੍ਹਾਂ ਨੇ ਦੱਸਿਆ ਕਿ ਹਾਦਸੇ ਤੋਂ ਤੁਰੰਤ ਬਾਅਦ ਦੋਵਾਂ ਜ਼ਖਮੀਆਂ ਨੂੰ ਫਗਵਾੜਾ ਦੇ ਸਿਵਲ ਹਸਪਤਾਲ ਲਿਜਾਇਆ ਗਿਆ ਜਿੱਥੇ ਡਾਕਟਰਾਂ ਨੇ ਇੱਕ ਨੂੰ ਮਿ੍ਤਕ ਘੋਸ਼ਿਤ ਕਰ ਦਿੱਤਾ ਜਦਕਿ ਦੂਜੇ ਦੀ ਗੰਭੀਰ ਹਾਲਤ ਨੂੰ ਦੇਖਦੇ ਹੋਏ ਉਸ ਨੂੰ ਰੈਫਰ ਕਰ ਦਿੱਤਾ ਗਿਆ¢ ਸਿਵਲ ਹਸਪਤਾਲ ਦੇ ਡਾਕਟਰਾਂ ਮੁਤਾਬਕ ਮਿ੍ਤਕ ਦੀ ਪਛਾਣ 15 ਸਾਲਾ ਵਰੁਣ ਤੇ ਜ਼ਖ਼ਮੀ ਦੀ ਪਛਾਣ 18 ਸਾਲਾ ਸੁਰਜੀਤ ਸਿੰਘ ਪੁੱਤਰ ਕਸ਼ਮੀਰ ਸਿੰਘ ਦੋਵੇਂ ਵਾਸੀ ਪਿੰਡ ਦਾਦੂਵਾਲ ਦੇ ਤੌਰ 'ਤੇ ਹੋਈ ਹੈ | ਪਿੰਡ ਦੇ ਪੰਚਾਇਤ ਮੈਂਬਰ ਦਵਿੰਦਰ ਨੇ ਗੰਭੀਰ ਦੋਸ਼ ਲਗਾਉਂਦੇ ਹੋਏ ਕਿਹਾ ਕਿ ਪਿੰਡ ਵਿੱਚ ਦੇਰ ਰਾਤ ਤੱਕ ਗੈਰ-ਕਾਨੂੰਨੀ ਮਾਈਨਿੰਗ ਦਾ ਕੰਮ ਚੱਲਦਾ ਰਹਿੰਦਾ ਹੈ ਜਿਸ ਕਾਰਨ ਟਰੈਕਟਰ-ਟਰਾਲੀਆਂ ਆਉਣ-ਜਾਣ ਕਰਦੀਆਂ ਰਹਿੰਦੀਆਂ ਹਨ | ਉਨ੍ਹਾਂ ਦਾ ਕਹਿਣਾ ਹੈ ਕਿ ਇਸੇ ਕਾਰਨ ਇਹ ਹਾਦਸਾ ਵਾਪਰਿਆ ਹੈ | ਉਨ੍ਹਾਂ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਪਿੰਡ ਵਿੱਚ ਚੱਲ ਰਹੀ ਨਾਜਾਇਜ਼ ਮਾਈਨਿੰਗ 'ਤੇ ਤੁਰੰਤ ਰੋਕ ਲਗਾਈ ਜਾਵੇ |

ਪਿਛਲੀ ਖ਼ਬਰ ਨੈਸ਼ਨਲ ਗਰੀਨ ਟਿ੍ਬਿਊਨਲ ਦੇ ਮੈਂਬਰ ਜਸਟਿਸ ਡਾ. ਅਫਰੋਜ਼ ਅਹਿਮਦ ਵਲੋਂ ਅਧਿਕਾਰੀਆਂ ਨਾਲ ਮੀਟਿੰਗ ਅਗਲੀ ਖ਼ਬਰ ਟੁੱਟੀ ਸੜਕ ਬਣੀ ਹਾਦਸੇ ਦਾ ਕਾਰਨ, ਸੰਤੁਲਨ ਵਿਗੜਨ ਕਾਰਨ ਕਾਰ ਖੇਤਾਂ 'ਚ ਡਿੱਗੀ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।